ਗੁਰੂ ਅਰਜਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 36:
ਗੁਰ ਅਮਰਦਾਸ ਦਾ ਸੱਚਖੰਡ ਵਾਪਸੀ ਦਾ ਸਮਾਂ ਨੇੜੇ ਆ ਜਾਣ ਕਰਕੇ ਤੀਜੇ ਗੁਰੂ ਸਾਹਿਬ ਜੀ ਨੇ 1 ਸਤੰਬਰ, 1574 ਚੌਥੇ ਗੁਰੂ ਰਾਮਦਾਸ ਜੀ ਨੂੰ ਗੁਰਗੱਦੀ ਬਖਸ਼ਿਸ਼ ਕੀਤੀ, ਬਾਬਾ ਬੁੱਢਾ ਜੀ ਨੇ ਗੁਰਿਆਈ ਤਿਲਕ ਦੀ ਰਸਮ ਅਦਾ ਕੀਤੀ, ਉਸੇ ਦਿਨ ਹੀ ਸ੍ਰੀ ਗੁਰੂ ਅਮਰਦਾਸ ਜੀ ਜੋਤੀ ਜੋਤਿ ਸਮਾਏ, ਇਸ ਤੋਂ ਬਾਅਦ ਸਾਲ 1574 ਵਿੱਚ ਹੀ ਸ੍ਰੀ ਗੁਰੂ ਰਾਮਦਾਸ, ਸ੍ਰੀ ਗੁਰੂ ਅਮਰਦਾਸ ਜੀ ਦੇ ਆਸ਼ੇ ਨੂੰ ਪੂਰਾ ਕਰਨ ਲਈ ਆਪਣੇ ਤਿੰਨੋਂ ਪੁੱਤਰਾਂ ਪ੍ਰਿਥੀ ਚੰਦ, ਸ੍ਰੀ ਮਹਾਂਦੇਵ ਅਤੇ ਸ੍ਰੀ (ਗੁਰੂ) ਅਰਜਨ ਦੇਵ ਜੀ ਨੂੰ ਨਾਲ ਲੈ ਕੇ ਗੁਰੂ ਕੇ ਚੱਕ (ਅੰਮ੍ਰਿਤਸਰ) ਆ ਗਏ; ਸਭ ਤੋਂ ਪਹਿਲੀ ਸੇਵਾ ਜੋ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸੰਤੋਖਸਰ ਦੀ ਚਲ ਰਹੀ ਸੀ, ਉਸ ਨੂੰ ਅਰੰਭਿਆ ਅਤੇ ਜਿਸ ਟਾਹਲੀ ਹੇਠ ਬੈਠ ਕੇ ਆਪ ਜੀ ਸੇਵਾ ਕਰਵਾਇਆ ਕਰਦੇ ਸਨ, ਅੱਜਕਲ੍ਹ ਉਥੇ ਗੁਰਦੁਆਰਾ ਟਾਹਲੀ ਸਾਹਿਬ ਸੁਸ਼ੋਭਿਤ ਹੈ।
 
ਫਿਰ ਗੁਰ ਰਾਮਦਾਸ ਨੇ ਸੰਨ 1577 ਵਿੱਚ ਪਿੰਡ ਤੁੰਗ ਦੇ ਜ਼ਿਮੀਂਦਾਰਾਂ ਨੂੰ 700 [[ਅਕਬਰੀ]] ਮੋਹਰਾਂ ਦੇ ਕੇ ਪੰਜ ਸੌ ਵਿਘੇਵਿੱੱਘੇ ਜ਼ਮੀਨ ਗੁਰੂ ਕੇ ਚੱਕ ਵਾਲੀ ਥਾਂ ਪ੍ਰਾਪਤ ਕੀਤੀ ਸੀ, ਜਿਸ ਦਾ ਨਾਮ ਬਾਅਦ ਵਿੱਚ ਚੱਕ ਰਾਮਦਾਸ ਪੈ ਗਿਆ। ਇਸੇ ਸਾਲ ਸ੍ਰੀ ਗੁਰੂ ਰਾਮਦਾਸ ਜੀ ਨੇ ਦੁਖਭੰਜਨੀਦੁੱੱਖਭੰਜਨੀ ਬੇਰੀ ਵਾਲੇ ਥਾਂ ਇੱਕ ਸਰੋਵਰ ਦੀ ਖੁਦਵਾਈ ਆਰੰਭੀ, ਜਿਸ ਨੂੰ ਬਾਅਦ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਪੂਰਨ ਕੀਤਾ। ਇਸ ਸਰੋਵਰ ਦਾ ਨਾਮ ਆਪਣੀ ਦੂਰਅੰਦੇਸ਼ੀ ਨਾਲ ਅੰਮ੍ਰਿਤਸਰ ਰੱਖਿਆ। ਇਸ ਤੋਂ ਹੀ ਇਸ ਨਗਰ ਦਾ ਨਾਮ [[ਅੰਮ੍ਰਿਤਸਰ]] ਪਿਆ।
 
====ਵਿਆਹ,ਪੁੱਤਰ ਦੀ ਦਾਤ ਤੇ ਗੁਰਿਆਈ====
ਲਾਈਨ 46:
ਗੁਰਗੱਦੀ ਤੇ ਬਿਰਾਜਮਾਨ ਹੋ ਕੇ ਆਪ ਜੀ ਨੇ ਧਰਮ ਪ੍ਰਚਾਰ ਦੇ ਨਾਲ-ਨਾਲ ਗੁਰੂ ਰਾਮਦਾਸ ਜੀ ਵੱਲੋਂ ਅਰੰਭੇ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਸ਼ੁਰੂ ਕੀਤਾ। ਸੰਗਤਾਂ ਦੇ ਨਾਲ-ਨਾਲ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਇਨ੍ਹਾਂ ਕੰਮਾਂ ਲਈ ਜਥੇਦਾਰ ਥਾਪਿਆ ਅਤੇ ਨਾਲ ਹੀ ਆਪ ਜੀ ਨੇ ਦੂਰ-ਦੂਰ ਤਕ ਗੁਰਸਿੱਖੀ ਨੂੰ ਪ੍ਰਚਾਰਿਆ। ਆਗਰੇ ਤੋਂ ਚੱਲ ਕੇ ਗੁਰੂ ਸਾਹਿਬ ਦੇ ਦਰਸ਼ਨਾਂ ਹਿਤ ਭਾਈ ਗੁਰਦਾਸ ਜੀ ਅੰਮ੍ਰਿਤਸਰ ਵਿਖੇ 1583 ਦੇ ਆਰੰਭ ਵਿੱਚ ਗੁਰੂ ਸਾਹਿਬ ਨੂੰ ਮਿਲੇ। ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਆਰੰਭੀ ਸੰਨ 1586 ਈਃ ਵਿੱਚ ਸੰਤੋਖਸਰ ਗੁਰਦੁਆਰਾ ਸਾਹਿਬ ਦੀ ਸੇਵਾ ਵਿੱਚ ਭਾਈ ਗੁਰਦਾਸ ਜੀ ਨੇ ਅਹਿਮ ਯੋਗਦਾਨ ਪਾਇਆ, ਸਿੱਖੀ ਨੂੰ ਮਜ਼ਬੂਤ ਕਰਨ ਲਈ ਗੁਰੂ ਸਾਹਿਬ ਜੀ ਨੇ 3 ਜਨਵਰੀ, 1588 (ਮਾਘੀ ਵਾਲੇ ਦਿਨ) ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਣ ਦਾ ਪਵਿੱਤਰ ਕੰਮ ਮੁਸਲਮਾਨ ਫਕੀਰ ਸਾਈਂ ਮੀਆਂ ਮੀਰ (ਪੂਰਾ ਨਾਮ ਮੁਅਈਨ-ਉਲ-ਅਸਲਾਮ) ਤੋਂ ਕਰਵਾਇਆ। ਸ੍ਰੀ ਹਰਿਮੰਦਰ ਸਾਹਿਬ ਦੇ ਚਾਰੇ ਪਾਸੇ ਦਰਵਾਜ਼ੇ ਰਖਵਾਉਣ ਦਾ ਗੁਰੂ ਸਾਹਿਬ ਦਾ ਮੰਤਵ ਸਾਰੇ ਧਰਮਾਂ ਨੂੰ ਬਰਾਬਰ ਦਾ ਸਤਿਕਾਰ ਦੇਣਾ ਸੀ। ਸਰੋਵਰ ਵਿੱਚ ਬਿਰਾਜਮਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੂਰਤ ਅਤੇ ਦਿਨ-ਰਾਤ ਹੁੰਦਾ ਗੁਰਬਾਣੀ ਦਾ ਕੀਰਤਨ ਸੁਣ ਕੇ ਅਤੇ ਅਚਰਜ ਨਜ਼ਾਰੇ ਤੱਕ ਕੇ ਦੇਖਣ ਵਾਲੇ ਦੇ ਮਨ ਵਿੱਚ ਅਜਿਹਾ ਸਵਾਲ ਪੈਦਾ ਹੈ ਕਿ ਕੀ ਇਸ ਤੋਂ ਅੱਗੇ ਵੀ ਕੋਈ ਸੱਚਖੰਡ ਹੈ?
 
1590 ਤਕ ਗੁਰੂ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੀ ਸੇਵਾ ਵਿੱਚ ਰੁੱਝੇ ਰਹੇ ਅਤੇ ਇਸੇ ਹੀ ਸਾਲ ਗੁਰੂ ਸਾਹਿਬ ਨੇ 15 ਅਪ੍ਰੈਲ 1590 ਈ. ਬਾਬਾ ਬੁੱਢਾ ਜੀ ਦੇ ਅਰਦਾਸਾ ਸੋਧਣ ਉਪਰੰਤ ਤਰਨ ਤਾਰਨ ਸਰੋਵਰ ਦੀ ਨੀਂਹ ਰੱਖੀ, ਕਿਉਂਕਿ ਸਿੱਖੀ ਦੇ ਅਸੂਲ ਹਨ, ਆਪ ਤਰਨਾ ਅਤੇ ਦੂਜਿਆਂ ਨੂੰ ਤਾਰਨਾ ਅਤੇ ਗੁਰੂ ਸਾਹਿਬ ਦਾ ਮਨੋਰਥ ਗੁਰੂ ਨਾਨਕ ਸਾਹਿਬ ਦੀ ਸਿੱਖੀ ਨੂੰ ਪ੍ਰਚਾਰਨਾ ਸੀ ਅਤੇ ਖਾਸ ਕਰਕੇ ਇਸ ਇਲਾਕੇ ਦੇ ਹਾਕਮ ਨੂਰਦੀਨ ਅਤੇ ਉਸ ਦੇ ਪੁੱਤਰ ਅਮੀਰ ਦੀਨ ਅਤੇ ਸਖੀ ਸਰਵਰਾਂ ਦੇ ਵਧ ਰਹੇ ਮੁਸਲਮਾਨੀ ਪ੍ਰਭਾਵ ਨੂੰ ਰੋਕਣਾ ਸੀ, ਇਸ ਲਈ ਆਪ ਜੀ ਖੁਦ ਪ੍ਰਚਾਰ ਹਿੱਤ ਖਡੂਰ ਸਾਹਿਬ ਅਤੇ ਹੋਰ ਇਲਾਕਿਆਂ ਵਿੱਚ ਗਏ। ਤਰਨ ਤਾਰਨ ਵਿੱਚ ਕੋਹੜੀ ਘਰ ਬਣਵਾਉਣ ਉਪਰੰਤ ਸਰੋਵਰ ਦੇ ਪਾਣੀ ਨੂੰ ਅੰਮ੍ਰਿਤ ਰੂਪ ਵਿੱਚ ਬਦਲ ਕੇ ਕੋਹੜਿਆਂਕੋਹੜੀਆਂ ਦਾ ਕੋਹੜ ਹਮੇਸ਼ਾ ਲਈ ਖਤਮ ਕੀਤਾ।
 
1593 ਵਿੱਚ ਆਪ ਜੀ ਨੇ ਜਲੰਧਰ ਕੋਲ (ਦੁਆਬੇ ਵਿਚ) ਧਰਮ ਪ੍ਰਚਾਰ ਕੇਂਦਰ ਹਿਤ ਕਰਤਾਰਪੁਰ ਵਸਾਇਆ ਅਤੇ ਮਾਤਾ ਗੰਗਾ ਜੀ ਦੇ ਨਾਮ ’ਤੇ ਖੂਹ ਲਗਵਾਇਆ। 1594 ਈਃ ਨੂੰ ਆਪ ਜੀ ਨੇ ਗੁਰੂ ਕੀ ਵਡਾਲੀ ਨੂੰ ਧਰਮ ਪ੍ਰਚਾਰ ਹਿਤ ਪੱਕਾ ਟਿਕਾਣਾ ਬਣਾਇਆ, ਇਥੇ ਹੀ ਛੇਵੇਂ ਗੁਰੂ ਸਾਹਿਬ ਦਾ ਜਨਮ ਹੋਇਆ। ਇਨ੍ਹਾਂ ਹੀ ਸਾਲਾਂ ਵਿੱਚ ਸੋਕਾ ਪੈ ਜਾਣ ਕਾਰਨ ਜਨਤਾ ਦੀ ਲੋੜ ਨੂੰ ਮੁੱਖ ਰੱਖ ਕੇ ਆਪ ਜੀ ਨੇ ਦੋ-ਹਰਟੇ, ਚਾਰ-ਹਰਟੇ ਖੂਹ ਲਗਵਾਏ। ਗੁਰੂ ਕੀ ਵਡਾਲੀ ਦੇ ਪੱਛਮ ਵੱਲ ਛੇ-ਹਰਟਾ ਖੂਹ (ਜਿੱਥੇ ਗੁਰਦੁਆਰਾ ਛੇਹਰਟਾ ਸਾਹਿਬ ਹੈ) ਲਗਵਾਇਆ।
 
====[[ਲਾਹੌਰ]] ਵਿੱਚ ਕਾਲ ਤੇ ਸਮਰਾਟ [[ਅਕਬਰ]] ਨਾਲ ਮਿਲਾਪ====
ਲਾਹੌਰ ਵਿੱਚ ਭੁੱਖਮਰੀ ਅਤੇ ਕਾਲ ਪੈ ਜਾਣ ਕਾਰਨ ਸੰਨ 1597 ਵਿੱਚ ਗੁਰੂ ਜੀ ਨੇ ਲਹੌਰਲਾਹੌਰ ਪੁੱਜ ਕੇ ਚੂਨਾ ਮੰਡੀ ਵਿਖੇ ਨਿਥਾਵਿਆਂ ਨੂੰ ਥਾਂ ਦੇਣ ਲਈ ਇਮਾਰਤ ਅਤੇ ਪਾਣੀ ਦੀ ਜ਼ਰੂਰਤ ਲਈ ਡੱਬੀ ਬਜ਼ਾਰ ਵਿੱਚ ਬਾਉਲੀ ਬਣਵਾਈ। ਲੰਗਰ ਲਗਵਾਏ, ਦਵਾ ਦਾਰੂ ਦਾ ਇੰਤਜ਼ਾਮ ਕੀਤਾ।
*1598 ਵਿੱਚ ਹੀ ਅਕਬਰ ਬਾਦਸ਼ਾਹ ਗੋਇੰਦਵਾਲ ਵਿਖੇ ਗੁਰੂ ਅਰਜਨ ਦੇਵ ਜੀ ਦੇ ਦਰਬਾਰ ਵਿੱਚ ਹਾਜ਼ਰ ਹੋਇਆ।ਉਸ ਨੇ ਗੁਰੂ ਜੀ ਵਲੌਂ ਲਾਹੌਰ ਕਾਲ ਸਮੇਂ ਪੀੜਤ ਲੋਕਾਂ ਦੀ ਸੇਵਾ ਲਈ ਸ਼ੁਕਰਾਨਾ ਕੀਤਾ।ਗੁਰੂ ਜੀ ਦੀ ਅਜ਼ੀਮ ਸ਼ਖਸੀਅਤ ਤੇ ਲੰਗਰ ਪ੍ਰਥਾ ਤੋਂ ਪ੍ਰਭਾਵਿਤ ਹੋ ਕੇ ਲੰਗਰ ਦੇ ਨਾਂ ਜਗੀਰ ਲਾਉਣ ਦੀ ਪੇਸ਼ਕਸ਼ ਕੀਤੀ। ਪਰ ਗੁਰੂ ਜੀ ਨੇ ਜਗੀਰ ਤੋਂ ਇਨਕਾਰ ਕਰ ਦਿੱਤਾ ਲੇਕਿਨ ਬਾਦਸ਼ਾਹ ਨੂੰ ਇਸ ਇਲਾਕੇ ਵਿਚੌਂ ਸ਼ਾਹੀ ਫੌਜਾਂ ਦੇ ਰਹਿਣ ਤੇ ਕੂਚ ਕਰਣ ਕਰਕੇ ਹੋਏ ਨੁਕਸਾਨ ਕਾਰਨ ਲਗਾਨ ਮਾਫ ਕਰਣ ਲਈ ਅਕਬਰ ਬਾਦਸ਼ਾਹ ਨੂੰ ਰਾਜ਼ੀ ਕਰ ਲਿਆ।ਸੰਨ 1599 ਈ. ਵਿੱਚ ਲੋਕਾਂ ਨੂੰ ਵਹਿਮਾਂ-ਭਰਮਾਂ ’ਚੋਂ ਕੱਢਣ ਲਈ ਧਰਮ ਪ੍ਰਚਾਰ ਹਿਤ ਆਪ ਜੀ, ਡੇਰਾ ਬਾਬਾ ਨਾਨਕ, ਕਰਤਾਰਪੁਰ (ਰਾਵੀ ਵਾਲੇ) ਕਲਾਨੌਰ ਦੇ ਪ੍ਰਚਾਰ ਦੌਰੇ ਤੋਂ ਬਾਰਠ ਵਿਖੇ ਬਾਬਾ ਸ੍ਰੀ ਚੰਦ ਜੀ ਨੂੰ ਮਿਲੇ। ਇੱਕ ਸਾਲ ਦੇ ਪ੍ਰਚਾਰ ਦੌਰੇ ਤੋਂ ਬਾਅਦ ਆਪ ਜੀ ਅੰਮ੍ਰਿਤਸਰ ਪਹੁੰਚੇ।
 
====ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ====
ਗੁਰੂ ਸਾਹਿਬ ਜੀ ਨੇ ਆਪਣੇ ਗੁਰਗੱਦੀ ਕਾਲ ਵਿਚ, ਸਭ ਤੋਂ ਮਹਾਨ ਕੰਮ ਇਲਾਹੀ ਬਾਣੀ ਰਚਣ ਅਤੇ ਪਹਿਲੇ ਗੁਰੂ ਸਾਹਿਬਾਂ ਦੀ, ਸੰਤਾਂ, ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਸ ਮਹਾਨ ਕੰਮ ਨੂੰ ਕਰਨ ਲਈ ਗੁਰੂ ਸਾਹਿਬ ਨੇ ਇਕਾਂਤ ਵਾਸ ਜਗ੍ਹਾ ਸ੍ਰੀ ਰਾਮਸਰ (ਗੁਰਦੁਆਰੇ ਸੁਸ਼ੋਭਿਤ) ਅੰਮ੍ਰਿਤਸਰ ਚੁਣੀ। ਆਪ ਜੀ ਨੇ ਸੰਨ 1601 ਤੋਂ ਲੈ ਕੇ ਅਗਸਤ 1604 ਦੇ ਲੰਮੇ ਅਰਸੇ ਦੌਰਾਨ ਇਹ ਕੰਮ ਸੰਪੂਰਨ ਕੀਤਾ ਅਤੇ ਇੱਕ ਮਹਾਨ ਗ੍ਰੰਥ ਤਿਆਰ ਕੀਤਾ ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਅੰਕਿਤ ਕੀਤੀ ਜਿਨ੍ਹਾਂ ਵਿੱਚ ਪੰਜਛੇ ਗੁਰੂ ਸਾਹਿਬਾਨ ਦੀ ਬਾਣੀ, 15 ਭਗਤਾਂ , 11 ਭੱਟਾਂ ਅਤੇ ਚਾਰ ਗੁਰੂ ਘਰ ਦੇ ਸਿੱਖਾਂ ਦੀ ਬਾਣੀ ਦਾ ਸੰਗ੍ਰਹਿ ਤਿਆਰ ਕੀਤਾ। ਇਸ ਸੇਵਾ ਲਈ ਭਾਈ ਗੁਰਦਾਸ ਜੀ ਨੇ ਆਪਣੀ ਲੇਖਣੀ ਦੁਆਰਾ ਮਹਾਨ ਯੋਗਦਾਨ ਪਾਇਆ। ਗੁਰੂ ਸਾਹਿਬ ਜੀ ਨੇ ਆਪਣੀ ਦੇਖ ਰੇਖ ਹੇਠ ਜਿਲਦ ਸਾਜ ਕੀਤੀ ਅਤੇ 30 ਅਗਸਤ 1604 ਨੂੰ ਇਸ ਇਲਾਹੀ ਗ੍ਰੰਥ ਦਾ ਪਹਿਲੀ ਵਾਰ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਗਿਆ, ਬਾਬਾ ਬੁੱਢਾ ਜੀ ਨੇ ਪ੍ਰਥਮ ਗ੍ਰੰਥੀ ਦੇ ਤੌਰ ’ਤੇ ਪਹਿਲਾ ਹੁਕਮਨਾਮਾ ਲਿਆ।
 
====ਗੁਰੂ ਸਾਹਿਬ ਦੀ ਸ਼ਹਾਦਤ====