ਸੁਰਜੀਤ ਪਾਤਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਛੋ 2401:4900:5992:DAC4:0:0:C22:16B7 (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ Mulkh Singh ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਲਾਈਨ 50:
 
==ਪੰਜਾਬੀ ਗਜ਼ਲ ਨੂੰ ਯੋਗਦਾਨ==
ਸੁਰਜੀਤ ਪਾਤਰ ਜੀ ਨੇ ਪੰਜਾਬੀ [[ਗ਼ਜ਼ਲ]] ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਗ਼ਜ਼ਲ ਦੇ ਹਰ [[ਸ਼ੇਅਰ]] ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਉਨਾਂ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਅਤੇ ਹਿਰਨੀ ਦੀ ਚਾਲ ਵਾਂਗੂ ਚੁੰਗੀਆਂ ਭਰਦੇ ਹਨ। ਸੁਰਜੀਤ ਪਾਤਰ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕੀਤਾ ਹੈ। ਸੁਰਜੀਤ ਪਾਤਰ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦਾ ਹੈ। ਪੰਜਾਬੀ ਗ਼ਜ਼ਲ ਨੂੰ [[ਉਰਦੂ]] ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦਾ ਸਿਹਰਾ ਉਹਨਾ ਨੂੰ ਉਸਨੂੰ ਜਾਂਦਾ ਹੈ। ਜਿਵੇਂ ਕਿ, “''ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ, ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ''” ਜਾਂ ਫਿਰ “''ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ। ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ''”। “''ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ, ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ''”, “''ਖੜਕ ਹੋਵੇ ਜੇ ਡਿੱਗੇ ਪੱਤਾ ਵੀ, ਐਸੀ ਚੁੱਪ ਹੈ ਤਾਂ ਬਿਰਖ ਅਰਜ਼ ਕਰੇ''”।
 
==ਰਚਨਾਵਾਂ==