ਪੰਜਾਬੀ ਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
+
Rescuing 1 sources and tagging 2 as dead.) #IABot (v2.0.8.2
ਲਾਈਨ 7:
 
==ਇਤਿਹਾਸ==
ਪੰਜਾਬੀ ਹੋਰਨਾਂ ‍ਦੱਖਣੀ ਏਸ਼ੀਆਈ ਬੋਲੀਆਂ ਦੀ ਤਰ੍ਹਾਂ ਹੀ ਇੱਕ ਹਿੰਦ-ਆਰੀਆ ਬੋਲੀ ਹੈ।ਪੰਜਾਬੀ ਸੈਂਕੜੇ ਵਰ੍ਹੇ ਸੱਤਾ ਅਤੇ ਦਰਬਾਰਾਂ ਦੀ ਸਰਪ੍ਰਸਤੀ ਤੋਂ ਬਿਨਾਂ ਵਧੀ-ਫੁੱਲੀ ਤੇ ਪ੍ਰਫੁੱਲਿਤ ਹੋਈ ਲੋਕਾਂ ਦੀ ਜ਼ਬਾਨ ਹੈ।<ref>{{Cite web|url=https://www.punjabitribuneonline.com/2019/09/%e0%a8%ae%e0%a8%be%e0%a8%82-%e0%a8%ac%e0%a9%8b%e0%a8%b2%e0%a9%80-%e0%a8%aa%e0%a9%b0%e0%a8%9c%e0%a8%be%e0%a8%ac%e0%a9%80-5/|title=ਮਾਂ-ਬੋਲੀ ਪੰਜਾਬੀ|last=|first=ਸਵਰਾਜਬੀਰ|date=2019-09-22|website=Punjabi Tribune Online|publisher=|language=pa|access-date=2019-09-22|archive-date=2019-09-23|archive-url=https://web.archive.org/web/20190923234110/https://www.punjabitribuneonline.com/2019/09/%E0%A8%AE%E0%A8%BE%E0%A8%82-%E0%A8%AC%E0%A9%8B%E0%A8%B2%E0%A9%80-%E0%A8%AA%E0%A9%B0%E0%A8%9C%E0%A8%BE%E0%A8%AC%E0%A9%80-5/|dead-url=yes}}</ref> ਪੰਜਾਬੀ ਨੂੰ ਉਹਨਾਂ ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ [[ਬਰਤਾਨੀਆ|ਇੰਗਲੈਂਡ]], [[ਅਮਰੀਕਾ]], [[ਆਸਟਰੇਲੀਆ]] ਅਤੇ ਖ਼ਾਸ ਕਰ ਕੇ [[ਕੈਨੇਡਾ]], ਜਿੱਥੇ ਕਿ ਪੰਜਾਬੀ ਕੈਨੇਡਾ ਦੀ [[2011]] ਦੀ ਮਰਦਮਸ਼ੁਮਾਰੀ ਦੇ ਮੁਤਾਬਕ ਤੀਜੀ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ।<ref>{{cite web|title=Punjabi-now-third-most-spoken-language-in-Canadas-parliament/articleshow/49639958.cmslurl=http://timesofindia.indiatimes.com/nri/us-canada-news/Punjabi-now-third-most-spoken-language-in-Canadas-parliament/articleshow/49639958.cms|access-date=11 ਨਵੰਬਰ 2015}}</ref> ਪੰਜਾਬੀ [[ਸਿੱਖੀ]] ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਦੀ ਇੱਕ ਲਿਪੀ ਗੁਰਮੁਖੀ ਵਿੱਚ [[ਗੁਰੂ ਗ੍ਰੰਥ ਸਾਹਿਬ|ਸ੍ਰੀ ਗੁਰੂ ਗ੍ਰੰਥ ਸਾਹਿਬ ਜੀ]] ਦੀ ਰਚਨਾ ਕੀਤੀ ਗਈ ਹੈ। ਇਹ [[ਭੰਗੜਾ]] ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਾਮਣਾ ਖੱਟਿਆ ਹੈ।
 
ਪੰਜਾਬੀ ਸੱਭਿਆਚਾਰ [[ਭਾਰਤ]] ਅਤੇ [[ਪਾਕਿਸਤਾਨ]] ਵਿੱਚ ਹੋਈ [[1947|1947 ਈਸਵੀ]] ਦੀ ਵੰਡ ਕਰ ਕੇ ਪ੍ਰਭਾਵਿਤ ਹੋਇਆ। ਪੰਜਾਬੀ ਭਾਸ਼ਾ ਅਤੇ [[ਸੱਭਿਆਚਾਰ]] ਵੰਡੇ ਹੋਏ ਦੇਸ਼ਾਂ ਅਤੇ ਧਾਰਮਿਕ ਸਬੰਧਾਂ ਨੂੰ ਆਪਸ ਵਿੱਚ ਜੋੜਦਾ ਹੈ।
ਲਾਈਨ 23:
1967 ਦੇ ਐਕਟ ਦੀ ਧਾਰਾ 4 ਰਾਹੀਂ ਮਿਲੇ ਅਧਿਕਾਰ ਦੀ ਵਰਤੋਂ ਕਰਦਿਆਂ ਪੰਜਾਬ ਸਰਕਾਰ ਵੱਲੋਂ ਦਫ਼ਤਰੀ ਕੰਮਕਾਜ ਨੂੰ ਪੰਜਾਬੀ ਵਿੱਚ ਕਰਨ ਲਈ ਤੁਰੰਤ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ। ਪਹਿਲਾ ਨੋਟੀਫਿਕੇਸ਼ਨ 30 ਦਸੰਬਰ 1967 ਨੂੰ ਜਾਰੀ ਹੋਇਆ। ਇਸ ਰਾਹੀਂ ਜ਼ਿਲ੍ਹਾ ਪੱਧਰੀ ਦਫ਼ਤਰਾਂ ਵਿੱਚ ਹੁੰਦੇ ਦਫ਼ਤਰੀ ਕੰਮਕਾਜ ਨੂੰ 1 ਜਨਵਰੀ 1968 ਤੋਂ ਪੰਜਾਬੀ ਭਾਸ਼ਾ ਵਿੱਚ ਕਰਨ ਦਾ ਹੁਕਮ ਹੋਇਆ। ਦੂਜਾ ਨੋਟੀਫਿਕੇਸ਼ਨ 9 ਫਰਵਰੀ 1968 ਨੂੰ ਜਾਰੀ ਹੋਇਆ। ਇਸ ਰਾਹੀਂ ‘ਰਾਜ ਪੱਧਰ’ ਦੇ ਸਾਰੇ ਦਫ਼ਤਰਾਂ ਵਿੱਚ ਹੁੰਦੇ ਕੰਮਕਾਜ ਪੰਜਾਬੀ ਵਿੱਚ ਕਰਨ ਦਾ ਹੁਕਮ ਹੋਇਆ। ਇਹ ਹੁਕਮ 13 ਅਪਰੈਲ 1968 ਤੋਂ ਲਾਗੂ ਹੋਇਆ। ਇਨ੍ਹਾਂ ਨੋਟੀਫਿਕੇਸ਼ਨਾਂ ਦੀ ਵਿਸ਼ੇਸ਼ਤਾ ਇਹ ਸੀ ਕਿ ਸਾਰੇ ਦਫ਼ਤਰੀ ਕੰਮ ਪੰਜਾਬੀ ਵਿੱਚ ਕਰਨ ਦੇ ਹੁਕਮ ਹੋਏ।
 
ਪੰਜਾਬ ਰਾਜ ਭਾਸ਼ਾ (ਸੋਧ) ਐਕਟ, 2008 ਰਾਹੀਂ 1967 ਦੇ ਕਾਨੂੰਨ ਵਿੱਚ ਵੱਡੀਆਂ ਸੋਧਾਂ ਕੀਤੀਆਂ ਗਈਆਂ। ਪ੍ਰਸ਼ਾਸਨਿਕ ਦਫ਼ਤਰਾਂ ਦੇ ਕੰਮਕਾਜ ਪੰਜਾਬੀ ਵਿੱਚ ਕਰਨ ਦੀ ਵਿਵਸਥਾ ਕਰਨ ਲਈ ਮੂਲ ਕਾਨੂੰਨ ਵਿੱਚ ਧਾਰਾ 3-ਏ ਜੋੜੀ ਗਈ। ਇਸ ਨਵੀਂ ਧਾਰਾ ਨੇ ਸਥਿਤੀ ਸਪਸ਼ਟ ਕਰਨ ਦੀ ਥਾਂ ਹੋਰ ਉਲਝਾ ਦਿੱਤੀ। ਨਵੀਂ ਵਿਵਸਥਾ ਦਾ ਉਦੇਸ਼ ਪੰਜਾਬੀ ਦਾ ਘੇਰਾ ਵਿਸ਼ਾਲ ਕਰਨਾ ਹੈ ਜਾਂ ਇਸ ਦੇ ਖੰਭ ਕੁਤਰਣਾ, ਇਹ ਸਮਝ ਤੋਂ ਬਾਹਰ ਹੈ। ਇਸ ਸੋਧ ਕਾਨੂੰਨ ਦੇ ਅੰਗਰੇਜ਼ੀ ਅਤੇ ਪੰਜਾਬੀ, ਦੋਵੇਂ ਪਾਠ ਇੱਕੋ ਸਮੇਂ ਸਰਕਾਰੀ ਗਜ਼ਟ ਵਿੱਚ ਛਪੇ। ਅੰਗਰੇਜ਼ੀ ਪਾਠ ਵਿੱਚ ‘ਸਾਰੇ ਦਫ਼ਤਰੀ ਚਿੱਠੀ ਪੱਤਰ’ ਪੰਜਾਬੀ ਵਿੱਚ ਕੀਤੇ ਜਾਣ ਦਾ ਜ਼ਿਕਰ ਹੈ। ਇਸ ਦੇ ਉਲਟ ਪੰਜਾਬੀ ਪਾਠ ਵਿੱਚ (‘ਦਫ਼ਤਰੀ ਚਿੱਠੀ ਪੱਤਰ’ ਦੀ ਥਾਂ) ‘ਦਫ਼ਤਰਾਂ ਵਿੱਚ ਸਾਰਾ ਕੰਮਕਾਜ ਪੰਜਾਬੀ ਵਿੱਚ ਕੀਤਾ ਜਾਵੇਗਾ’ ਦਰਜ ਹੈ। ਦੋਵਾਂ ਦੇ ਅਰਥਾਂ ਵਿੱਚ ਜ਼ਮੀਨ ਆਸਮਾਨ ਦਾ ਫ਼ਰਕ ਹੈ। ਅੰਗਰੇਜ਼ੀ ਪਾਠ ਮੁਤਾਬਿਕ ਸਿਰਫ਼ ‘ਦਫ਼ਤਰੀ ਚਿੱਠੀ ਪੱਤਰ’ ਹੀ ਪੰਜਾਬੀ ਵਿੱਚ ਕਰਨਾ ਜ਼ਰੂਰੀ ਹੈ। ਬਾਕੀ ਕੰਮ ਹੋਰ ਭਾਸ਼ਾ (ਅੰਗਰੇਜ਼ੀ) ਵਿੱਚ ਵੀ ਹੋ ਸਕਦੇ ਹਨ। ਪੰਜਾਬੀ ਪਾਠ ਅਨੁਸਾਰ ਪ੍ਰਸ਼ਾਸਨਿਕ ਦਫ਼ਤਰਾਂ ਵਿੱਚ ਹੁੰਦਾ ਸਾਰਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਜ਼ਰੂਰੀ ਹੈ।<ref>{{Cite news|url=https://www.punjabitribuneonline.com/2018/08/%E0%A8%AA%E0%A9%B0%E0%A8%9C%E0%A8%BE%E0%A8%AC-%E0%A8%A6%E0%A9%87-%E0%A8%AA%E0%A9%8D%E0%A8%B0%E0%A8%B6%E0%A8%BE%E0%A8%B8%E0%A8%A8%E0%A8%BF%E0%A8%95-%E0%A8%A6%E0%A9%9E%E0%A8%A4%E0%A8%B0%E0%A8%BE/|title=ਪੰਜਾਬ ਦੇ ਪ੍ਰਸ਼ਾਸਨਿਕ ਦਫ਼ਤਰਾਂ ’ਚ ਹੁੰਦਾ ਕੰਮਕਾਜ ਤੇ ਪੰਜਾਬੀ|last=|first=|date=2018-08-04|work=Tribune Punjabi|access-date=2018-08-05|archive-url=|archive-date=|dead-url=|language=}}{{ਮੁਰਦਾ ਕੜੀ|date=ਅਕਤੂਬਰ 2021 |bot=InternetArchiveBot |fix-attempted=yes }}</ref>
 
ਸੰਵਿਧਾਨ ਤੋਂ ਲੈ ਕੇ ਹਰ ਤਰ੍ਹਾਂ ਦਾ ਕੇਂਦਰੀ ਕਾਨੂੰਨ ਰਾਜ ਸਰਕਾਰਾਂ ਨੂੰ ਅਦਾਲਤੀ ਕੰਮਕਾਜ, ਖ਼ਾਸਕਰ ਜ਼ਿਲ੍ਹਾ ਪੱਧਰੀ ਅਦਾਲਤਾਂ ਤਕ ਦਾ, ਆਪਣੀ ਰਾਜ ਭਾਸ਼ਾ ਵਿੱਚ ਕਰਨ ਦੀ ਵਿਵਸਥਾ ਕਰਨ ਦਾ ਅਧਿਕਾਰ ਦਿੰਦਾ ਹੈ। ਆਪਣੇ ਇਸ ਅਧਿਕਾਰ ਦੀ ਵਰਤੋਂ ਕਰਕੇ ਪੰਜਾਬ ਸਰਕਾਰ ਨੇ ਸਾਲ 2008 ਵਿੱਚ ਪੰਜਾਬ ਰਾਜ ਭਾਸ਼ਾ ਐਕਟ 1967 ਵਿੱਚ ਸੋਧ ਕੀਤੀ ਅਤੇ ਪੰਜਾਬ ਵਿਚਲੀਆਂ ਜ਼ਿਲ੍ਹਾ ਪੱਧਰੀ ਅਦਾਲਤਾਂ ਦੇ ਕੰਮਕਾਜ ਦੀ ਭਾਸ਼ਾ ਪੰਜਾਬੀ ਕਰ ਦਿੱਤੀ, ਪਰ ਅਦਾਲਤਾਂ ਵਿੱਚ ਕੰਮਕਾਜ ਪੰਜਾਬੀ ਵਿੱਚ ਹੋਣਾ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਅਦਾਲਤੀ ਕੰਮਕਾਜ ਲਈ ਲੋੜੀਂਦੀ ਸਮੱਗਰੀ, ਖ਼ਾਸਕਰ ਕਾਨੂੰਨ, ਪੰਜਾਬੀ ਵਿੱਚ ਉਪਲੱਬਧ ਹੋਣ।<ref>{{Cite news|url=https://www.punjabitribuneonline.com/2018/09/%E0%A8%AA%E0%A9%B0%E0%A8%9C%E0%A8%BE%E0%A8%AC-%E0%A8%B0%E0%A8%BE%E0%A8%9C-%E0%A8%AD%E0%A8%BE%E0%A8%B6%E0%A8%BE-%E0%A8%90%E0%A8%95%E0%A8%9F-%E0%A8%85%E0%A8%A4%E0%A9%87-%E0%A8%95%E0%A8%BE%E0%A8%A8/|title=ਪੰਜਾਬ ਰਾਜ ਭਾਸ਼ਾ ਐਕਟ ਅਤੇ ਕਾਨੂੰਨ ਦੇ ਪੰਜਾਬੀ ਅਨੁਵਾਦ - Tribune Punjabi|last=ਮਿੱਤਰ ਸੈਨ ਮੀਤ|first=|date=2018-09-22|work=Tribune Punjabi|access-date=2018-09-23|archive-url=|archive-date=|dead-url=|language=}}</ref><ref>{{Cite news|url=https://www.punjabitribuneonline.com/2018/09/%E0%A8%AA%E0%A9%B0%E0%A8%9C%E0%A8%BE%E0%A8%AC-%E0%A8%B0%E0%A8%BE%E0%A8%9C-%E0%A8%AD%E0%A8%BE%E0%A8%B6%E0%A8%BE-%E0%A8%90%E0%A8%95%E0%A8%9F-%E0%A8%85%E0%A8%A4%E0%A9%87-%E0%A8%95%E0%A8%BE%E0%A8%A8-2/|title=ਪੰਜਾਬ ਰਾਜ ਭਾਸ਼ਾ ਐਕਟ ਅਤੇ ਕਾਨੂੰਨ ਦੇ ਪੰਜਾਬੀ ਅਨੁਵਾਦ - Tribune Punjabi|last=ਮਿੱਤਰ ਸੈਨ ਮੀਤ|first=|date=2018-09-29|work=Tribune Punjabi|access-date=2018-09-30|archive-url=|archive-date=|dead-url=|language=en-US}}{{ਮੁਰਦਾ ਕੜੀ|date=ਅਕਤੂਬਰ 2021 |bot=InternetArchiveBot |fix-attempted=yes }}</ref>
 
==ਪੰਜਾਬੀ ਭਾਸ਼ਾ ਦੀਆਂ ਲਿਪੀਆਂ==