ਮੇਲਾ ਮਾਘੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 2:
 
==ਧਾਰਮਿਕ ਤੇ ਇਤਿਹਾਸਿਕ ਮਹੱਤਵ==
ਮੁਕਤਸਰ ਦਾ ਪੁਰਾਣਾ ਨਾਂ ਖਿਦਰਾਣੇ ਦੀ ਢਾਬ ਸੀ।https://punjabipedia.org/topic.aspx?txt=%E0%A8%AE%E0%A8%BE%E0%A8%98%E0%A9%80ਸੀ। ਸਿੱਖਾਂ ਦੇ ਦਸਵੇਂ [[ਗੁਰੂ ਗੋਬਿੰਦ ਸਿੰਘ ਜੀ]] ਨੂੰ ਮੁਗਲਾਂ ਨਾਲ ਅਨੇਕਾਂ ਲੜਾਈਆਂ ਲੜਨੀਆਂ ਪਈਆਂ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਖਿਦਰਾਣੇ ਦੀ ਢਾਬ ਵਿੱਚ ਡੇਰੇ ਲਾਏ ਤਾਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਗ਼ਲ ਫ਼ੌਜਾਂ ਨੇ ਖਿਦਰਾਣੇ ਦੀ ਢਾਬ ਨੂੰ ਆ ਘੇਰਿਆ ਅਤੇ ਇੱਥੇ ਸਿੱਖਾਂ-ਮੁਗਲਾਂ ਵਿਚਕਾਰ ਭਿਅੰਕਰ ਲੜਾਈ ਹੋਈ | ਇਸ ਲੜਾਈ ਵਿੱਚ ਮਾਝੇ ਦੇ ਉਹ ਚਾਲੀ ਸਿੱਖ ਜਿਹੜੇ ਆਨੰਦਪੁਰ ਦੇ ਕਿਲ੍ਹੇ ਦੀ ਘੇਰਾ ਬੰਦੀ ਸਮੇਂ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਦੇ ਕੇ ਉਹਨਾਂ ਦਾ ਸਾਥ ਛੱਡ ਕੇ ਗਏ ਸਨ,ਇਸ ਲੜਾਈ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ। ਗੁਰੂ ਗੋਬਿੰਦ ਸਿੰਘ ਜੀ ਨੇ ਉਹਨਾਂ ਦੀ ਲਾਸਾਨੀ ਸ਼ਹੀਦੀ ਤੋਂ ਪ੍ਰਭਾਵਿਤ ਹੋ ਕੇ ਓਹਨਾ ਨੂੰ ਮੁਕਤੀ ਦਾ ਵਰ ਦਿਤਾ ਜਿਸ ਕਾਰਨ ਖਿਦਰਾਣੇ ਦੀ ਢਾਬ ਦਾ ਨਾਂ ਮੁਕਤਸਰ ਪੈ ਗਿਆ। ਇਨ੍ਹਾਂ ਚਾਲ਼ੀ ਸਿੱਖਾਂ ਦੀ ਸ਼ਹੀਦੀ ਦੀ ਯਾਦ ਵਿੱਚ ਇੱਥੇ ਗੁਰਦੁਆਰਾ ਸ਼ਹੀਦ ਗੰਜ਼ ਸ਼ਸੋਭਿਤ ਹੈ। ਇਨ੍ਹਾਂ ਦੀ ਯਾਦ ਵਿੱਚ ਹੀ ਇੱਥੇ ਮਾਘ ਦੀ [[ਸੰਗਰਾਂਦ]] ਦਾ ਮੇਲਾ ਭਰਦਾ ਹੈ ਜਿਥੇ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਦੇ ਲੋਕ ਆਉਂਦੇ ਹਨ ਅਤੇ ਮਾਘੀ ਦਾ ਮੇਲਾ ਧੂਮ ਧਾਮ ਨਾਲ ਮਨਾਉਂਦੇ ਹਨ।
 
==ਹਵਾਲੇ==