ਭਗਤ ਧੰਨਾ ਜੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ iOS ਐਪ ਦੀ ਸੋਧ
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ iOS ਐਪ ਦੀ ਸੋਧ
ਲਾਈਨ 11:
ਭਗਤ ਧੰਨਾ ਜੀ ਨੇ ਆਪਣੀ ਬਾਣੀ ਵਿੱਚ ਆਪ ਹੀ ਸਪਸ਼ਟ ਕੀਤਾ ਹੈ ਕਿ ਉਹਨਾਂ ਨੂੰ ਵਾਹਿਗੁਰੂ ਦੀ ਪ੍ਰਾਪਤੀ ਕਿਵੇਂ ਹੋਈ। ਪਰੰਤੂ, ਜਿਵੇਂ ਅਸੀਂ ਗੁਰੂ ਸਾਹਿਬਾਨ ਦੀਆਂ ਵੀ ਬਹੁਤ ਸਾਰੀਆਂ ਗੱਲਾਂ, ਜੋ ਗੁਰੂ ਗਰੰਥ ਸਾਹਿਬ ਵਿੱਚ ਦਰਜ ਹਨ, ਉਹਨਾਂ `ਚ ਵਿਸ਼ਵਾਸ ਕਰਨ ਦੀ ਬਜਾਇ ਦੂਜਿਆਂ ਦੀਆ ਆਖੀਆਂ ਅਥਵਾ ਲਿੱਖੀਆਂ ਗੱਲਾਂ `ਤੇ ਵਧੇਰੇ ਵਿਸ਼ਵਾਸ ਕਰੀ ਬੈਠੇ ਹਾਂ, ਉਸੇ ਤਰ੍ਹਾਂ ਭਗਤ ਧੰਨਾ ਜੀ ਨੇ ਇਸ ਪ੍ਰਸ਼ਨ ਦੇ ਉੱਤਰ ਵਿੱਚ ਜੋ ਆਖਿਆ ਹੈ, ਅਸੀਂ ਉਸ ਨੂੰ ਮੰਣਨ ਦੀ ਬਜਾਇ, ਦੂਜਿਆਂ ਦੀਆਂ ਲਿਖਤਾਂ ਨੂੰ ਵਧੇਰੇ ਪ੍ਰਮਾਣੀਕ ਮੰਨ ਕੇ ਇਹ ਸਵੀਕਾਰ ਕਰ ਲਿਆ ਕਿ ਭਗਤ ਧੰਨਾ ਜੀ ਨੇ ਪੱਥਰ ਵਿਚੋਂ ਪ੍ਰਮਾਤਮਤਾ ਪਾਇਆ ਸੀ। ਇਸ ਦਾ ਹੀ ਇਹ ਸਿੱਟਾ ਹੈ ਕਿ ਇਹ ਆਮ ਹੀ ਆਖਿਆ ਜਾਂਦਾ ਹੈ ਕਿ, ਜੀ ਜੇਕਰ ਸੱਚੀ ਸ਼ਰਧਾ ਹੋਵੇ ਤਾਂ ਭਗਤ ਧੰਨੇ ਵਾਂਗੂੰ ਪੱਥਰ ਵਿਚੋਂ ਵੀ ਪਰਮਾਤਮਾ ਪਾ ਸਕੀਦਾ ਹੈ। ਅਸੀਂ ਅਜਿਹਾ ਆਖਣ ਲਗਿਆਂ ਗੁਰੂ ਗਰੰਥ ਸਾਹਿਬ ਦੀ ਇਸ ਸਿੱਖਿਆ ਨੂੰ ਭੁੱਲ ਜਾਂਦੇ ਹਾਂ, ਜਿਸ ਅਨੁਸਾਰ ਅਗਿਆਨ ਭਰਪੂਰ ਸ਼ਰਧਾ (ਵਿਸ਼ਵਾਸ, ਨਿਸ਼ਚਾ, ਪਰਤੀਤ) ਨੂੰ ਕਿਸੇ ਵੀ ਰੂਪ ਵਿੱਚ ਪ੍ਰਵਾਨ ਨਹੀਂ ਕੀਤਾ ਗਿਆ। ਭਾਈ ਕਾਨ੍ਹ ਸਿੰਘ ਨਾਭਾ ਹੁਰੀਂ ਗੁਰਮਤਿ ਦੇ ਇਸ ਸਿਧਾਂਤ ਦੇ ਸਬੰਧ ਵਿੱਚ ਲਿੱਖਦੇ ਹਨ, “ਰੇਤ ਵਿੱਚ ਖੰਡ ਦਾ ਵਿਸ਼ਵਾਸ, ਸੂਰਜ ਦੀ ਕਿਰਨ ਨਾਲ ਚਮਕਦੇ ਮਾਰੂਥਲ ਦੀ ਤ੍ਰਿਸ਼ਨਾ ਜਲ ਤੋਂ ਪਿਆਸ ਮਿਟਣ ਦਾ ਵਿਸ਼ਵਾਸ, ਕਿਸੇ ਮੰਤ੍ਰ ਜੰਤ੍ਰ ਤੋਂ ਰੋਗ ਦੀ ਨਿਵ੍ਰਿਤੀ ਅਤੇ ਸੰਤਾਨ ਧਨ ਆਦਿ ਦੀ ਪ੍ਰਾਪਤੀ ਦਾ ਨਿਸ਼ਚਾ ਮਿਥਯਾ ਵਿਸ਼ਵਾਸ ਹਨ ਜਿਨ੍ਹਾਂ ਤੋਂ ਕਲੇਸ਼ ਅਤੇ ਪਛਤਾਵੇ ਤੋਂ ਛੁਟ ਹੋਰ ਕੋਈ ਫਲ ਨਹੀਂ।” ਭਾਈ ਸਾਹਿਬ ਫਿਰ ਸੱਚੀ ਸ਼ਰਧਾ ਦੀ ਚਰਚਾ ਕਰਦਿਆਂ ਲਿੱਖਦੇ ਹਨ, “ਖੰਡ ਵਿੱਚ ਖੰਡ ਦਾ ਵਿਸ਼ਵਾਸ, ਖੂਹ ਨਦ (ਦਰਿਆ) ਸਰੋਵਰ ਤੋਂ ਪਿਆਸ ਬੁਝਣ ਦਾ ਵਿਸ਼ਵਾਸ, ਔਖਧ ਤੋਂ ਰੋਗ ਦੂਰ ਹੋਣ ਦਾ ਵਿਸ਼ਵਾਸ ਅਤੇ ਬੁਧਿ ਵਿਦਯਾ ਬਲ ਨਾਲ ਧਨ ਪ੍ਰਾਪਤੀ ਦਾ ਵਿਸ਼ਵਾਸ, ਸਤਯ ਵਿਸ਼ਵਾਸ ਹਨ।” (ਗੁਰੁਮਮਤ ਮਾਰਤੰਡ)। ਸੋ, ਇਹ ਧਾਰਣਾ ਗੁਰਮਤਿ ਅਨੁਕੂਲ ਨਹੀਂ ਕਿ ਕੇਵਲ ਸ਼ਰਧਾ ਹੋਣੀ ਚਾਹੀਦੀ ਹੈ; ਸ਼ਰਧਾ ਦਾ ਕੇਵਲ ਯਥਾਰਥ ਰੂਪ ਹੀ ਪ੍ਰਵਾਨ ਹੈ। ਖ਼ੈਰ, ਇਸ ਸਮੇਂ ਅਸੀਂ ਭਗਤ ਧੰਨਾ ਜੀ ਦੇ ਬਾਰੇ ਗੱਲ ਕਰ ਰਹੇ ਹਾਂ ਕਿ ਉਹਨਾਂ ਨੇ ਪ੍ਰਮਾਤਮਾ ਕਿਸ ਤਰ੍ਹਾਂ ਪਾਇਆ, ਇਸ ਲਈ ਸ਼ਰਧਾ ਬਾਰੇ ਹੋਰ ਕੁਛ ਲਿੱਖਣ ਤੋਂ ਸੰਕੋਚ ਕਰਦੇ ਹੋਏ ਅਸਲ ਪ੍ਰਸ਼ਨ ਵਲ ਆਉਂਦੇ ਹਾਂ। ਭਗਤ ਜੀ ਬਾਰੇ ਪ੍ਰਚਲਤ ਕਹਾਣੀ ਜਿਸ ਅਨੁਸਾਰ ਆਪ ਜੀ ਨੇ ਰੱਬ ਨੂੰ ਪਰੇਮਾ ਭਗਤੀ ਰਾਹੀਂ ਨਹੀਂ ਬਲਕਿ ਪੱਥਰ ਵਿਚੋਂ ਲੱਭਾ ਹੈ, ਦਾ ਜ਼ਿਕਰ ਕਰਨ ਤੋਂ ਸੰਕੋਚ ਕਰਦੇ ਹੋਏ ਕੇਵਲ ਭਗਤ ਜੀ ਨੇ ਇਸ ਬਾਰੇ ਜੋ ਆਪ ਆਖਿਆ ਹੈ, ਉਸ ਦਾ ਹੀ ਜ਼ਿਕਰ ਕਰ ਰਹੇ ਹਾਂ। ਭਗਤ ਜੀ ਰਾਗ ਆਸਾ ਵਿਚਲੇ ਆਪਣੇ ਪਹਿਲੇ ਸ਼ਬਦ ਵਿੱਚ ਹੀ ਇਸ ਗੱਲ ਦਾ ਖ਼ੁਲਾਸਾ ਕਰਦੇ ਹਨ ਕਿ ਉਹਨਾਂ ਨੂੰ ਕਿਸ ਤਰ੍ਹਾਂ ਨਾਲ ਵਾਹਿਗੁਰੂ ਦੀ ਪ੍ਰਾਪਤੀ ਹੋਈ।<ref>{{Cite web|url=http://eos.learnpunjabi.org/DHANNA%20BHAGAT%20(B.%201415).html|title=DHANNĀ BHAGAT (b. 1415)|website=eos.learnpunjabi.org|access-date=2019-10-13}}</ref>
 
]
==ਹਵਾਲੇ==
{}}
 
{{ਸਿੱਖ ਭਗਤ}}
 
[[ਸ਼੍ਰੇਣੀ:ਭਗਤੀ ਲਹਿਰ]]