ਹਰਿਮੰਦਰ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 8:
ਜੇ ਅਸੀ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ 40, 000 ਲੋਕਾਂ ਹਰ ਰੋਜ਼ ਲੰਗਰ ਛੱਕਦੇ ਹਨ।
 
'''=== ਇਤਿਹਾਸ ==='''
 
ਅੰਮ੍ਰਿਤਸਰ ਸ਼ਹਿਰ ਦੀ ਨੀਂਹ 1577 ਵਿਚ ਗੁਰੂ ਰਾਮਦਾਸ ਜੀ ਨੇ ਪਵਿੱਤਰ ਸਰੋਵਰ ਨੂੰ ਟੱਕ ਲਾ ਕੇ ਰਖੀ।ਕੁਝ ਹਵਾਲਿਆਂ ਮੁਤਾਬਕ ਇਹ ਜ਼ਮੀਨ ਨੇੜੇ ਦੇ ਤੁਂਗ ਪਿੰਡ ਦੇ ਵਾਸੀਆਂ ਪਾਸੋਂ ਖਰੀਦੀ ਗਈ ਸੀ ਜਦਕਿ ਕੁਝ ਹੋਰਨਾਂ ਮੁਤਾਬਕ ਗੁਰੂ ਅਮਰਦਾਸ ਦੇ ਸਮੇਂ ਮੁਗਲ ਸਮਰਾਟ ਅਕਬਰ ਬਾਦਸ਼ਾਹ ਨੇ ਇਹ ਜ਼ਮੀਨ ਬੀਬੀ ਭਾਨੀ ਨੁੰ ਉਨ੍ਹਾਂ ਦੀ ਗੁਰੂ ਰਾਮਦਾਸ ਨਾਲ ਸ਼ਾਦੀ ਸਮੇਂ ਤੁਹਫੇ ਵਜੋਂ ਦਿਤੀ ਸੀ।ਜੋ ਇਸ ਸਰੋਵਰ ਆਲੇ ਦੁਆਲੇ ਨਗਰ ਵਸਿਆ ਉਸ ਦਾ ਸ਼ੁਰੂ ਵਿਚ ਨਾਂ ਰਾਮਦਾਸਪੁਰ,ਚੱਕ ਰਾਮਦਾਸ ਯਾ ਚੱਕ ਗੁਰੂ ਪਿਆ।ਗੁਰੂ ਅਰਜਨ, ਜਿਨ੍ਹਾਂ ਨੇ ਸਰੋਵਰ ਮੁਕੰਮਲ ਕਰਵਾਇਆ, ਸੰਤੋਖਸਰ ਤੇ ਰਾਮਸਰ ਦੇ ਤਾਲ ਖੁਦਵਾਏ ਅਤੇ ਸਰੋਵਰ ਦੇ ਵਿਚਕਾਰ ਹਰਿਮੰਦਰ ਸਾਹਿਬ ਬਣਵਾਇਆ, ਦੇ ਸਮੇਂ ਇਹ ਸ਼ਹਿਰ ਤਰੱਕੀ ਕਰਦਾ ਗਿਆ।ਗੁਰੂ ਹਰਗੋਬਿੰਦ ਸਾਹਿਬ ਨੇ ਹਰਿਮੰਦਰ ਦੇ ਸਾਹਮਣੇ ਅਕਾਲ ਤਖ਼ਤ ਬਣਵਾਇਆ ਅਤੇ ਕੌਲਸਰ ਤੇ ਬਿਬੇਕਸਰ ਦੇ ਤਾਲ ਖੁਦਵਾਏ ਅਤੇ ਸ਼ਹਿਰ ਦੀ ਪੱਛਮੀ ਹਦੂਦ ਵਿਚ ਲੋਹ ਗੜ੍ਹ ਦਾ ਕਿਲਾ ਉੱਸਰਵਾਇਆ । 1635 ਵਿਚ ਜਦੌਂ ਗੁਰੂ ਹਰਗੋਬਿੰਦ ਸਾਹਿਬ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਗਏ ਤਾਂ ਤਕਰੀਬਨ 65 ਸਾਲ ਸ਼ਹਿਰ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਹੇਠ ਰਿਹਾ। 1699 ਵਿਚ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਸਾਜਨ ਉਪਰੰਤ ਭਾਈ ਮਨੀ ਸਿੰਘ ਜੀ ਨੁੰ ਅੰਮ੍ਰਿਤਸਰ ਸ਼ਹਿਰ ਦੇ ਪ੍ਰਬੰਧ ਲਈ ਭੇਜਿਆ।