ਚਮਕੌਰ ਦੀ ਲੜਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਨਵਾਂ ਪੇਜ਼: ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇ...
 
No edit summary
ਲਾਈਨ 1:
ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ
ਪਾਏ ਘੇਰੇ ਅਤੇ ਬਾਅਦ ਵਿਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ
ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਪੁਰੀ-ਅਨੰਦ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ
ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿਚ
ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ
ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ।
ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ
ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ
ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ
ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ। ਮਨ ਵਿਚ ਕੁਝ ਸੋਚ ਆਈ
ਹੈ ਜਿਸ ਨੂੰ ਇਕ ਕਵੀ ਨੇ ਬਿਆਨ ਕੀਤਾ ਹੈ:
ਜਿਸ ਖ਼ਿੱਤੇ ਮੇਂ ਹਮ ਕਹਿਤੇ ਥੇ ਆਨਾ ਯਿਹ ਵੁਹੀ ਹੈ।
ਕਲ ਲੁਟ ਕੇ ਜਿਸ ਜਗਹ ਸੇ ਜਾਨਾ ਯਿਹ ਵੁਹੀ ਹੈ।
ਇਕ ਪਾਸੇ ਮੁਗ਼ਲ ਸੈਨਾ
ਲੱਖਾਂ ਦੀ ਗਿਣਤੀ ਵਿਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ
ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿਚ ਪ੍ਰਵੇਸ਼ ਕਰ ਕੇ ਕੁਝ ਆਰਾਮ
ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਭਾਈ ਰਤਨ ਸਿੰਘ ਜੀ
ਭੰਗੂ ਨੇ ਇਸ ਬਾਬਤ ‘ਸ੍ਰੀ ਗੁਰੂ ਪੰਥ ਪ੍ਰਕਾਸ਼’ ਵਿਚ ਇਉਂ ਲਿਖਿਆ ਹੈ:
ਤੌ ਮਲੇਰੀਅਨ ਆਨ ਘੇਰਾ ਪਾਯੋ,
ਨਹਿˆ ਦਾਣਾ ਕਿਛੁ ਉਸ ਮਧ ਥਾਯੋ।
ਨਾਹਿˆ ਹੁਤੀ ਕੁਛ ਜੁਗਤਿ ਲੜਾਈ,
ਫੌਜ ਸਭੀ ਕੰਧ ਪਿਲਚੀ ਆਈ॥2॥
ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ
ਪਾਇਆ ਹੈ। ਪਰ ਸਿੰਘ ਕਿਸੇ ਭੈ ਵਿਚ ਨਹੀਂ, ਚੜ੍ਹਦੀ ਕਲਾ ਵਿਚ ਹਨ। ਜੇਕਰ
ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ
ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ
ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ
ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿਚ ਭਾਵਨਾ
ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ
ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿਚ ਸਨ ਅਤੇ ਜਿਵੇਂ ਗੁਰੂ ਕਲਗੀਧਰ
ਪਿਤਾ ਜੀ ਦੇ ਚਰਨਾਂ ਵਿਚ ਮਨ-ਅੰਤਰੋਂ ਬੇਨਤੀ ਕਰ ਰਹੇ ਸਨ:
ਏਸ ਕੱਚੀ ਚਮਕੌਰ ਦੀ ਗੜ੍ਹੀ ਮੂਹਰੇ, ਕਿਲ੍ਹਾ ਦਿੱਲੀ ਦਾ ਅਸੀਂ ਝੁਕਾ ਦਿਆਂਗੇ।
ਝੋਰਾ ਕਰੀਂ ਨਾ ਕਿਲ੍ਹੇ ਅਨੰਦਪੁਰ ਦਾ, ਕੁੱਲੀ ਕੁੱਲੀ ਨੂੰ ਕਿਲ੍ਹਾ ਬਣਾ ਦਿਆਂਗੇ।
ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ
ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ
ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ
ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ:
ਆਏ ਜੁ ਨਾਹਰ ਸਾਥ ਥੇ ਸੋ ਬਹੁ ਦੀਨੇ ਮਾਰ।
ਕਿਛੁ ਸਤਿਗੁਰ ਕਿਛੁ ਖਾਲਸੈ ਕਰ ਸਾਹਬਜ਼ਦਾਨ ਮਾਰ॥6॥
(ਸ੍ਰੀ ਗੁਰੂ ਪੰਥ ਪ੍ਰਕਾਸ਼)
ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ
ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ
ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਗੜ੍ਹੀ ਦੀ ਅੰਦਰਲੀ ਹਾਲਤ ਬਾਰੇ ਵੀ ਭਾਈ
ਗੁਰਮਤਿ ਪ੍ਰਕਾਸ਼ 65 ਦਸੰਬਰ 2007
ਰਤਨ ਸਿੰਘ ਜੀ ਭੰਗੂ ਲਿਖਦੇ ਹਨ:
ਅਬ ਅੰਦਰ ਕੀ ਬਾਤ ਸੁਨਾਊਂ, ਹੁਤੇ ਨ ਅੰਦਰ ਅੰਨ ਕਿਥਾਊਂ।
ਕੰਧ ਚਿਣੀ ਕਿਛੁ ਆਛੀ ਨਾਹੀਂ ਹੁਤੇ ਨ ਮੁਰਚੇ, ਰੱਖੇ ਮਾਂਹਿ।
ਜਿਨ ਸਿੱਧੇ ਕਰ ਸ਼ਸਤ੍ਰ ਚਲਾਏਂ, ਜਿਸੈ ਓਟ ਕਰ ਸੀਸ ਬਚਾਏਂ।
ਨਹਿˆ ਲੱਭੇ ਤਿਹ ਭੁੰਨਣ ਕੋ ਦਾਣਾ, ਜੋ ਲੱਭੈ ਤਾਂ ਕਦ ਮਿਲੈ ਖਾਣਾ॥13॥
ਦਾਰੂ ਸਿੱਕੋ ਗਯੋ ਮੁਕਾਈ, ਰਹਯੋ ਨ ਤੀਰ ਤਨੀਰਨ ਮਾਂਹੀ।
ਜ਼ਖ਼ਮੀ ਜੋਗ ਕਿਤ ਲਭੈ ਨ ਪਾਨੀ, ਐਸੀ ਔਖੀ ਤਹਾਂ ਬਿਹਾਨੀ॥14॥
ਤੌ ਭੀ ਸਿੰਘਨ ਹਥ ਨਹਿˆ ਛੋਰਯੋ, ਪਰੈ ਜੋਰ ਹਿਤ ਵਲ ਜਹਿˆ ਦੋਰਯੋ॥15॥
ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ
ਇਤਿਹਾਸ ਦੇ ਪੰਨਿਆਂ ਵਿਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ
ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ
ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ
ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ ।
 
ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ।