ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ। ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ਼ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ।

ਖਿਦਰਾਣਾ ਦੀ ਲੜਾਈ
ਮੁਗਲ ਸਿੱਖ ਲੜਾਈਆਂ ਦਾ ਹਿੱਸਾ
MaiBhago.jpg
ਮਿਤੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ

[1]

ਥਾਂ/ਟਿਕਾਣਾ
ਨਤੀਜਾ ਸਿੱਖਾਂ ਦੀ ਜਿੱਤ[2][3]
ਲੜਾਕੇ
ਮੁਗਲ ਸਲਤਨਤ Punjab flag.svgਸਿੱਖ
ਫ਼ੌਜਦਾਰ ਅਤੇ ਆਗੂ
ਵਾਜ਼ਿਰ ਖਾਂ Punjab flag.svgਮਾਈ ਭਾਗੋ
Punjab flag.svgਭਾਈ ਮਹਾਂ ਸਿੰਘ
ਤਾਕਤ
10,000 2041
ਮੌਤਾਂ ਅਤੇ ਨੁਕਸਾਨ
ਪਤਾ ਨਹੀਂ 40

ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ। ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ।

ਇਹ ਲੜਾਈ ਚਮਕੌਰ ਦੀ ਜੰਗ ਤੋਂ ਕਰੀਬ ਚਾਰ ਮਹੀਨੇ ਬਾਦ ਲੜੀ ਗਈ ਸੀ ਅਪ੍ਰੈਲ ਦੇ ਅਖੀਰ ਜਾਂ ਮਈ ਪਹਿਲੇ ਦਿਨਾਂ ਵਿੱਚ ਹੋਈ ਸੀ ਜਦੋਂ ਮੌਸਮ ਗਰਮ ਹੋ ਗਿਆ ਸੀ ਅਤੇ “ਖਿਦਰਾਣੇ ਦੀ ਢਾਬ “ ਉਸ ਇਲਾਕੇ ਦੇ ਪਾਣੀ ਦਾ ਇੱਕੋ-ਇਕ ਵਸੀਲਾ ਸੀ, ਜਿਸਨੂੰ ਸਿੰਘਾਂ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਸੀ . ਗਿਆਨੀ ਹਰਿੰਦਰ ਸਿੰਘ ਅਲਵਰ

ਹਵਾਲੇਸੋਧੋ

  1. http://sikhism.about.com/od/Historic-Events/p/Battle-Of-Muktsar.htm. commemoration varies with some marking the day on 15 April
  2. Jacques, Tony. Dictionary of Battles and Sieges: F-O. p. 695. ISBN 978-0-313-33536-5. 
  3. Fenech, E. Louis, Mcleod, H. W. Historical Dictionary of Sikhism. Rowman & Littlefield. p. 65. ISBN 978-1-4422-3601-1.