ਗੁਆਚੀ ਭੇਡ ਦਾ ਦ੍ਰਿਸ਼ਟਾਂਤ
ਗੁਆਚੀ ਭੇਡ ਦਾ ਦ੍ਰਿਸ਼ਟਾਂਤ ਯਿਸੂ ਦਾ ਇੱਕ ਦ੍ਰਿਸ਼ਟਾਂਤ ਹੈ। ਇਹ ਦੋ ਬਾਈਬਲ ਨਵਾਂ ਨੇਮ ਦੀ ਆਂ ਦੋ ਇੰਜੀਲਾਂ ਵਿੱਚ ਅਤੇ ਥਾਮਸ ਦੀ ਇੰਜੀਲ ਵਿੱਚ ਵੀ ਸ਼ਾਮਲ ਹੈ। .[1]
ਬਿਰਤਾਂਤ
ਸੋਧੋਲੂਕਾ ਦੀ ਇੰਜੀਲ ਵਿੱਚ ਕਹਾਣੀ ਇਵੇਂ ਹੈ:
3 ਫ਼ਿਰ ਯਿਸੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ: 4 “ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ। 5 ਤੇ ਜਦੋਂ ਉਸ ਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ। 6 ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕੱਠਿਆਂ ਕਰਦਾ ਹੈ ਅਤੇ ਉਹਨਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’ 7 ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਹਨਾਂ ਨੜਿੰਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਹਨਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵੱਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।"
— ਲੂਕਾ 15:3-7, ਬਾਈਬਲ ਪੰਜਾਬੀ ਅਨੁਵਾਦ
ਹਵਾਲੇ
ਸੋਧੋ- ↑ Gospel of Thomas: 107 Lamb translation and Patterson/Meyer translation.