ਗੁਰਬਾਣੀ
ਗੁਰਬਾਣੀ ਸਿੱਖ ਗੁਰੂਆਂ ਦੀਆਂ ਰਚਨਾਵਾਂ ਨੂੰ ਕਿਹਾ ਜਾਂਦਾ ਹੈ। ਗੁਰਬਾਣੀ ਸ਼ਬਦ ਦੋ ਸ਼ਬਦਾਂ ਤੋਂ ਬਣਿਆ ਹੈ, ਗੁਰ ਅਤੇ ਬਾਣੀ, ਗੁਰ ਤੋਂ ਭਾਵ ਗੁਰੂ ਹੈ ਅਤੇ ਬਾਣੀ ਤੋਂ ਭਾਵ ਹੈ ਸ਼ਬਦ। [Gurubani] ਸਿੱਖ ਧਰਮ ਦੇ ਦਸ ਗੁਰੂਆਂ ਦੀਆਂ ਰਚਨਾਵਾਂ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਭਗਤਾਂ, ਭੱਟਾਂ, ਪੀਰਾਂ ਅਤੇ ਗੁਰਸਿੱਖਾਂ ਦੀ ਬਾਣੀ ਨੂੰ ਗੁਰਬਾਣੀ ਦੇ ਰੂਪ ਵਿੱਚ ਸਵੀਕਾਰਿਆ ਗਿਆ ਹੈ। ਸਿੱਖ ਧਰਮ ਵਿੱਚ ਗੁਰਬਾਣੀ ਨੂੰ ਸਹੀ ਤਰੀਕੇ ਨਾਲ ਪੜ੍ਹਨਾ ਅਤੇ ਸ਼ਰਧਾ ਨਾਲ ਉਚਾਰਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਸ ਦੀ ਸਹੀ ਉਚਾਰਨ ਨਾਲ ਗੁਰਬਾਣੀ ਦੇ ਅਰਥ ਅਤੇ ਇਸ ਦੀ ਰੂਹਾਨੀ ਤਾਕਤ ਦਾ ਪ੍ਰਕਾਸ਼ ਹੁੰਦਾ ਹੈ।
ਬਾਹਰੀ ਕੜੀਆਂ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |