ਸਾਕਾ ਸਰਹਿੰਦ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸਹਾਦਤ ਦਿਲ ਨੂੰ ਕਬਾਉਣ ਵਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ [1][2]ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਨਾਲ, ਜ਼ੁਲਮ ਤੇ ਤਸ਼ੱਦਦ ਵਿਰੁੱਧ, ਧਾਰਮਿਕ ਸੁਤੰਤਰਤਾ ਲਈ ਡਟ ਕੇ ਮੁਕਾਬਲਾ ਕਰਨ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ।

ਫਤਹਗੜ੍ਹ ਸਾਹਿਬ ਸਰਹੰਦ ਦਾ ਕਿਲਾ ਗੁਰਦਵਾਰਾ ਠੰਡਾ ਬੁਰਜ

ਪਿਛੋਕੜ ਸੋਧੋ

ਸਿਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਨੂੰ , ਔਰਗਜ਼ੇਬ ਦੇ , ਜਬਰੀ ਧਰਮ ਪ੍ਰੀਵਰਤਨ ਜੋ ਹਿੰਦੂ ਧਰਮ ਦੇ ਪੈਰੋਕਾਰਾਂ ਦੇ ਜਨੇਊ ਉਤਾਰ ਕੇ ਇਸਲਾਮ ਵਿੱਚ ਸ਼ਾਮਲ ਕਰ ਕੇ ਕੀਤਾ ਜਾ ਰਿਹਾ ਸੀ, ਵਿਰੁੱਧ ਕੀਤੇ ਵਿਰੋਧ ਕਾਰਨ ਚਾਂਦਨੀ ਚੌਕ ਦਿੱਲੀ ਵਿੱਚ ਸ਼ਹੀਦ ਕਰਨ ਉਪਰੰਤ , ਉਨ੍ਹਾਂ ਦੇ ਸਪੂਤ ਗੁਰੂ ਗੋਬਿੰਦ ਸਿੰਘ ਨੇ ਜੋ ਜ਼ਬਰਦਸਤ ਸਸ਼ਸਤਰ ਵਿਰੋਧ ਦੀ ਲਹਿਰ ਚਲਾਈ , ਜਿਸ ਵਿਰੁੱਧ ਅਨੁੰਦਪੁਰ ਵਿੱਚ ਮੁਗਲ ਤੇ ਪਹਾੜੀ ਰਾਜਿਆਂ ਦੀ ਮਿਲ਼ਾਵੀਂ ਫ਼ੌਜ [3]ਦੇ ਘੇਰੇ ਦਾ ਟਾਕਰਾ ਕਰਨਾ ਪਿਆ।ਘੇਰਾ ਪਾਈ ਦੱਸ ਲੱਖ ਦੀ ਫ਼ੌਜ ਦੀਆਂ ਆਪਣੇ ਆਪਣੇ ਧਰਮ ਅਨੁਸਾਰ ਖਾਧੀਆਂ ਕਸਮਾਂ ਤੇ ਭਰੋਸਾ ਕਰਕੇ ਗੁਰੂ ਸਾਹਿਬ ਨੇ ਅਨੰਦਪੁਰ ਛੱਡਣ ਦਾ ਫੈਸਲਾ ਕੀਤਾ।ਪਰ ਕਸਮਾਂ ਤੋੜ ਕੇ ਇਨ੍ਹਾਂ ਬੇਸ਼ੁਮਾਰ[4] ਫ਼ੌਜਾਂ ਨੇ ਗੁਰੂ ਸਾਹਿਬ ਦੇ ਕਾਫ਼ਲੇ ਦਾ ਪਿੱਛਾ ਕੀਤਾ ਤੇ ਜਵਾਬੀ ਕਾਰਵਾਈ ਵਿੱਚ ਸਿੱਖਾਂ ਤੇ ਮੁਗਲ ਤੇ ਪਹਾੜੀ ਫ਼ੌਜੀ ਦਸਤਿਆਂ ਨਾਲ ਲੜਾਈ ਹੋਈ।

8 ਪੋਹ (21 ਦਿਸੰਬਰ) ਅਤੇ 13 ਪੋਹ (26 ਦਿਸੰਬਰ) ਸੰਮਤ 1762 ਸੰਨ 1705 [5][6] ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਸਾਕਾ ਚਮਕੌਰ ਸਾਹਿਬ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ।ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਕੁੱਝ ਇਤਿਹਾਸਕਾਰਾਂ ਨੇ ਸਾਕਾ ਸਰਹੰਦ 13 ਪੋਹ ਦੀ ਬਜਾਏ 3 ਪੋਹ ਸੰਮਤ 1762 ਨੂੰ ਵਾਪਰਨਾ ਲਿਖਿਆ ਹੈ।[7][8][9]

ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ-

ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥[10]

ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। 21 ਦਸੰਬਰ 1705 ਨੂੰ ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਵਹੀਰ ਤੋਂ ਵੱਖ ਹੋ ਗਏ।[11][12]

ਕਿ ਦਹ ਲਕ ਬਰਾਯਦ ਬਰੋ ਬੇਖ਼ਬਰ ॥੧੯॥ਜ਼ਫ਼ਰਨਾਮਾ

ਠੰਡੇ ਬੁਰਜ ਦੀ ਕੈਦ ਸੋਧੋ

ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1705 [13]ਨੂੰ ਸੂਬਾ ਸਰਹਿੰਦ 30°37′28″N 76°23′11″E / 30.6245124°N 76.3863018°E / 30.6245124; 76.3863018ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ (ਦੁੱਧ ਪੀਂਦੇ ਬੱਚਿਆਂ) ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।[14]

ਮੋਤੀ ਰਾਮ ਮਹਿਰਾ ਦੀ ਦਲੇਰੀ ਸੋਧੋ

ਸਰਦੀਆਂ ਦੀ ਰੁੱਤ ਵਿੱਚ ਠੰਡੇ ਬੁਰਜ ਦੀ ਕੈਦ ਦੌਰਾਨ ,ਵਜ਼ੀਰ ਖਾਨ ਦੇ ਹੁਕਮ ਦੀ ਪ੍ਰਵਾਹ ਨਾ ਕਰਦੇ ਹੋਏ ਇੱਕ ਸ਼ਰਧਾਵਾਨ ਸਰਹੰਦ ਨਿਵਾਸੀ ਮੋਤੀਰਾਮ ਮਹਿਰਾ [15]ਮਾਤਾ [16]ਜੀ ਤੇ ਸਾਹਿਬਜ਼ਾਦਿਆਂ ਨੂੰ ਗਰਮ ਦੁੱਧ ਪੁਹੰਚਾ ਕੇ ਸਹਾਇਤਾ ਕਰਦਾ ਰਿਹਾ। ਇਸ ਦੇ ਬਦਲੇ ਉਸ ਦੇ ਸਾਰੇ ਪਰਵਾਰ ਨੂੰ ਵਜ਼ੀਰ ਖਾਨ ਨੇ ਕੋਹਲੂ ਵਿੱਚ ਪੀੜ ਕੇ ਮੌਤ ਦੀ ਸਜ਼ਾ ਦਿੱਤੀ।

ਸ਼ਹਾਦਤ ਸੋਧੋ

ਪੰਜਾਬ ਸੂਬੇ ਵਿੱਚ ਜ਼ਿਲ੍ਹਾ ਫਤੇਹਗੜ੍ਹ ਸਾਹਿਬ - ਪੁਰਾਣਾ ਨਾਂ ਸਰਹੰਦ
ਗੁਰਦਵਾਰਾ ਫਤੇਹਗੜ੍ਹ ਸਾਹਿਬ

ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ [6]ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ! ਅਬ ਕਿਉਂ ਕਰ ਬਨੈ। ਫਤੇ ਸਿੰਘ ਤਬ ਕਹਯੋ ਬਖਾਨ, 'ਦਸ ਪਾਤਸ਼ਾਹੀ ਹੋਵਹਿ ਹਾਨ। [17]ਹੁਣ ਬੱਚਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਦੋ ਜਲਾਦਾਂ ਨੇ ਦੋਵੇਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਪਹਿਲਾਂ ਉਹਨਾਂ ਦੇ ਗਲਾਂ ਵਿੱਚ ਖੰਜਰ ਖੋਭੇ ਅਤੇ ਫੇਰ ਤਲਵਾਰ ਮਾਰ ਕੇ ਸੀਸ ਧੜ ਤੋਂ ਅਲੱਗ ਕਰ ਦਿੱਤੇ। ਜਦੋਂ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖ਼ਬਰ ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਨੂੰ ਦਿੱਤੀ ਗਈ ਤਾਂ ਉਹਨਾਂ ਨੇ ਵੀ ਤੁਰੰਤ ਆਪਣੇ ਪ੍ਰਾਣ ਤਿਆਗ ਦਿੱਤੇ। ਸਾਹਿਬਜ਼ਾਦਿਆਂ ਦੀ ਸ਼ਹੀਦੀ ਮਹਿਜ਼ ਸ਼ਹੀਦੀ ਨਹੀਂ ਸਗੋਂ ਇਸ ਤੋਂ ਵੀ ਬਹੁਤ ਵੱਧ ਸੀ। ਉਹਨਾਂ ਨੂੰ ਮਾਨਸਿਕ ਤੌਰ 'ਤੇ ਭਰਮਾਉਣ ਦਾ ਯਤਨ ਕੀਤਾ ਗਿਆ ਸੀ। ਕਈ ਵਾਰ ਮੌਤ ਦੇ ਭੈ ਵਿੱਚੋਂ ਲੰਘਾਇਆ ਗਿਆ ਸੀ ਅਤੇ ਤੜਫਾ ਤੜਫਾ ਕੇ ਮਾਰਿਆ ਗਿਆ ਸੀ। ਇਹ ਸਾਰਾ ਤਸ਼ੱਦਦ ਉਹਨਾਂ ਨੇ ਕਿਵੇਂ ਬਰਦਾਸ਼ਤ ਕੀਤਾ ਇਸ ਦਾ ਅੰਦਾਜ਼ਾ ਵੀ ਨਹੀਂ ਲਗਾਇਆ ਜਾ ਸਕਦਾ। ਉਹਨਾਂ ਨੇ ਬੇਮਿਸਾਲ ਹੌਂਸਲਾ ਪ੍ਰਗਟਾਉਂਦੇ ਹੋਏ ਜਬਰ ਦਾ ਮੂੰਹ ਮੋੜ ਕੇ ਦਸਾਂ ਪਾਤਸ਼ਾਹੀਆਂ ਦੀ ਸ਼ਾਨ ਨੂੰ ਕਾਇਮ ਰੱਖਿਆ ਅਤੇ ਖ਼ਾਲਸਾ ਪੰਥ ਨੂੰ ਫ਼ਤਹਿ ਦਿਵਾਈ। ਗੁਰੂ ਜੀ ਦੇ ਬੱਚਿਆਂ ਨੂੰ ਇਸ ਮਕਸਦ ਨਾਲ ਕਤਲ ਕੀਤਾ ਗਿਆ ਸੀ ਕਿ ਗੁਰਮਤਿ ਦਾ ਦੀਪਕ ਇਸ ਜਗਤ ਵਿੱਚੋਂ ਬੁਝ ਜਾਵੇਗਾ। ਪਰ ਉਹਨਾਂ ਨੂੰ ਇਸ ਗੱਲ ਦਾ ਅਹਿਸਾਸ ਨਹੀਂ ਸੀ ਕਿ ਗੁਰਮਤਿ ਦੀ ਅਖੰਡ ਜੋਤੀ ਤਾਂ ਖ਼ਾਲਸੇ ਦੇ ਦਿਲਾਂ ਵਿੱਚ ਪ੍ਰਵੇਸ਼ ਕਰ ਗਈ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸਬੰਧ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੇ ਔਰੰਗਜ਼ੇਬ ਨੂੰ ਲਿਖਿਆ ਸੀ ਕਿ ਕੀ ਹੋਇਆ ਮੇਰੇ ਚਾਰ ਬੱਚੇ ਮਾਰ ਦਿੱਤੇ ਹਨ, ਮੇਰਾ ਪੰਜਵਾਂ ਪੁੱਤਰ ਖਾਲਸਾ ਤਾਂ ਅਜੇ ਜ਼ਿੰਦਾ ਹੈ ਜੋ ਕਿ ਫ਼ਨੀਅਰ ਨਾਗ ਹੈ-

ਚਿਹਾ ਸ਼ੁਦ ਕਿ ਚੂੰ ਬੱਚਗਾਂ ਕੁਸ਼ਤਹ ਚਾਰ ॥ ਕਿ ਬਾਕੀ ਬਮਾਂਦਸਤ ਪੇਚੀਦਹ ਮਾਰ ॥੭੮॥ ਜ਼ਫ਼ਰਨਾਮਾ

ਅੰਤਮ ਸਸਕਾਰ ਸੋਧੋ

ਹਵੇਲੀ ਟੋਡਰ ਮੱਲ ਫਤੇਹਗੜ੍ਹ ਸਾਹਿਬ
ਫਤੇਹਗੜ੍ਹ ਸਾਹਿਬ ਵਿਖੇ ਇੱਕ ਇਤਿਹਾਸ ਦਰਸਾਉਂਦਾ ਸੂਚਨਾ ਬੋਰਡ।

ਗੁਰੂ ਤੇਗ ਬਹਾਦਰ ਦੀ ਧਾਰਮਿਕ ਅਜ਼ਾਦੀ ਲਈ ਦਿੱਤੀ ਸ਼ਹਾਦਤ ਤੇ ਗੁਰੂ ਗੋਬਿੰਦ ਸਿੰਘ ਦੇ ਜ਼ੁਲਮ ਦਾ ਵਿਰੋਧ ਕਰਨ ਦੀ ਲਹਿਰ ਦੀ ਪ੍ਰੇਰਨਾ ਨਾਲ ਸਰਹੰਦ ਦੇ ਇੱਕ ਧਨਾਢ ਦੀਵਾਨ ਟੋਡਰ ਮੱਲ [18]ਨੇ , ਸੋਨੇ ਦੀਆਂ ਮੋਹਰਾਂ ਖੜੇ ਰੁੱਖ ਵਿਛਾਉਣ ਦੀ ਸ਼ਰਤ ਅਧੀਨ, ਦੁਨੀਆ ਦੀ ਸਭ ਤੋਂ ਮਹਿੰਗੇ ਮੁੱਲ ਜ਼ਮੀਨ ਖਰੀਦੀ ਜਿਸ ਤੇ ਸਾਹਿਬਜ਼ਾਦਿਆਂ ਦਾ ਅੰਤਿਮ ਸਸਕਾਰ ਕੀਤਾ ਗਿਆ। ਅੱਜਕਲ ਉਸ ਅਸਥਾਨ ਤੇ ਸਰਹੰਦ ਵਿੱਚ ਗੁਰਦੁਆਰਾ ਜੋਤੀ ਸਰੂਪ [15] 30°38′34″N 76°24′15″E / 30.6428125°N 76.4040625°E / 30.6428125; 76.4040625 ਸਸ਼ੋਭਤ ਹੈ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਵਾਰਤਾ ਜਦ ਉਨ੍ਹਾਂ ਦੇ ਰਾਏ ਕਲ੍ਹਾ ਦੁਆਰਾ ਭੇਜੇ ਸੰਦੇਸ਼ਵਾਹਕ ਨੂਰੇਮਾਹੀ ਨੇ ਗੁਰੂ ਗੋਬਿੰਦ ਸਿੰਘ ਨੂੰ ਰਾਏਕੋਟ ਤੇ ਜਗਰਾਵਾਂ ਨੇੜੇ ਪਿੰਡ ਲੰਮਾ ਜੱਟਪੁਰਾ [19]ਵਿਖੇ ਸੁਣਾਈ ਤਾਂ ਗੁਰੂ ਸਾਹਿਬ ਨੇ ਘਾਹ ਦਾ ਤੀਲਾ ਪੁੱਟ ਕੇ ਭਵਿਸ਼ਬਾਣੀ ਕੀਤੀ ਕਿ ਨੀਂਹਾਂ ਵਿੱਚ ਚਿਣੇ ਜਾਣ ਦੀ ਇਸ ਘਟਨਾ ਨਾਲ ਮੁਗਲ ਸਲਤਨਤ ਦੀ ਜੜ੍ਹ ਪੁੱਟੀ ਗਈ ਹੈ ਅਤੇ ਅਕਾਲ ਪੁਰਖ ਅੱਗੇ ਸ਼ੁਕਰ ਮਨਾਂਉਦੇ ਹੋਏ ਅਰਦਾਸ ਕੀਤੀ ਕਿ ਜੋ ਬਾਲਕਾਂ ਦੀ ਦਾਤ ਬਖ਼ਸ਼ੀ ਸੀ ਉਹ ਕੌਮ ਤੇ ਪਰਮਾਤਮਾ ਨੂੰ ਸਮਰਪਿਤ ਹੋਈ ਹੈ।ਅੱਜਕਲ ਇੱਥੇ ਗੁਰਦੁਆਰਾ ਗੁਰੂਸਰ ਪੰਜੂਆਣਾ ਸਾਹਿਬ ਸਥਿਤ ਹੈ।

ਇਹ ਵੀ ਦੇਖੋ ਸੋਧੋ

ਹਵਾਲੇ ਸੋਧੋ

  1. ਸਿੰਘ, ਗਿਆਨੀ ਪਿੰਦਰਪਾਲ (2009). ਸਾਕਾ ਸਰਹੰਦ ਤੇ ਸਾਕਾ ਚਮਕੌਰ ਸਾਹਿਬ (in Punjabi). ਲੁਧਿਆਣਾ: ਲਹੌਰ ਬੁੱਕ ਸ਼ਾਪ. pp. 41–49.{{cite book}}: CS1 maint: unrecognized language (link)
  2. Sikh Digital Library. Saka Sirhind - Dr. Harchand Singh Sarhindi Tract No. 528 (in Punjabi). Sikh Digital Library. p. 5.{{cite book}}: CS1 maint: unrecognized language (link)
  3. Sikh Digital Library. Saka Sirhind - Dr. Harchand Singh Sarhindi Tract No. 528 (in Punjabi). Sikh Digital Library. p. 6.{{cite book}}: CS1 maint: unrecognized language (link)
  4. Singh, Guru Gobind. "Full Zafarnama - SikhiWiki, free Sikh encyclopedia". www.sikhiwiki.org. Retrieved 2022-01-20. ਹਮ ਆਖ਼ਿਰ ਚਿਹ ਮਰਦੀ ਕੁਨਦ ਕਾਰਜ਼ਾਰ ॥ ਕਿ ਬਰ ਚਿਹਲ ਤਨ ਆਯਦਸ਼ ਬੇ ਸ਼ੁਮਾਰ ॥੪੧॥ HAM AAKHAR CHE MARDI KUNAD KAR ZAAR, KI BAR CHEHAL TAN AAI-DASH BE-SHUMAR (41) And finally what could the bravery (of my warriors) do when countless (of these Afghans) fell upon those forty men.
  5. ਸਿੰਘ, ਡਾ. ਗੰਡਾ ਸਿੰਘ (2017). ਸ੍ਰੀ ਗੁਰ ਸੋਭਾ (ਕਵੀ ਸੈਨਾਪਤੀ ਰਚਿਤ). ਪਟਿਆਲ਼ਾ: ਪਬਲੀਕੇਸ਼ਨ ਬਿਊਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ. p. 36.
  6. 6.0 6.1 "Nanakshahi Calendar corrects historians' goofs, simplifies dates". The World Sikh News (in ਅੰਗਰੇਜ਼ੀ (ਬਰਤਾਨਵੀ)). 2017-12-23. Retrieved 2022-01-20. In Nanakshahi cal­en­dar, we have ac­cepted the dates of 8 Poh and 13 Poh as the Sha­heedi dates of El­der and Younger Sahibzadas re­spec­tively, and these will oc­cur on 21 and 26 Decem­ber cor­re­spond­ingly, for­ever. {{cite web}}: soft hyphen character in |quote= at position 18 (help)
  7. ਪਦਮ, ਪਿਆਰਾ ਸਿੰਘ. ਚਾਰ ਸਾਹਿਬਜ਼ਾਦੇ. ਅੰਮ੍ਰਿਤਸਰ: ਸਿੰਘ ਬ੍ਰਦਰਜ਼ , ਬਜ਼ਾਰ ਮਾਈ ਸੇਵਾਂ, ਅੰਮ੍ਰਿਤਸਰ. p. 20. Retrieved 21 January 2022 – via sikhbookclub.com. ਟੂਕ -ਸਤਾਰਾਂ ਸੈ ਬਾਹਠ ਪੋਹ ਤੀਜੀ ਵਾਰ ਮੰਗਲ ਥੋ।ਸਵਾ ਪਹਿਰ ਦਿਨ ਚੜ੍ਹੇ ਕਾਮ ਐਸੋ ਭਯੋ ਹੈ। ( ਗੁਰ ਪ੍ਰਣਾਲੀ - ਗੁਲਾਬ ਸਿੰਘ)
  8. "FATEH SINGH, SAHIBZADA". The Sikh Encyclopedia (in ਅੰਗਰੇਜ਼ੀ (ਅਮਰੀਕੀ)). 2000-12-19. Retrieved 2022-01-21.
  9. Dilgeer, Harajindar Singh (1997). The Sikh reference book. Edmonton, Alb., Canada : Sikh Educational Trust for Sikh University Centre, Denmark ; Amritsar : Available from Singh Bros. p. 158. ISBN 978-0-9695964-2-4 – via Internet Archive.
  10. Bandungar, Kirpal Singh. "ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ Gurmat Parkash (201612) - December 2016 | Discover Sikhism". www.discoversikhism.com. p. 10-15. Retrieved 2022-01-20.
  11. surinder singh khalsa (2004-12-15). Poh Diyaan Raataan. p. 11.
  12. Sikh Digital Library. Saka Sirhind - Dr. Harchand Singh Sarhindi Tract No. 528 (in Punjabi). Sikh Digital Library. p. 8.{{cite book}}: CS1 maint: unrecognized language (link)
  13. "Imperial Gazetteer2 of India, Volume 23, page 21 -- Imperial Gazetteer of India -- Digital South Asia Library". dsal.uchicago.edu. Retrieved 2022-01-20ਸੰਮਤ 1762 ਦਾ ਸੰਨ 1705 ਜਾਰਜੀਅਨ ਤੇ ਕਾਮਨ ਕੈਲੰਡਰ ਮੁਤਾਬਕ ਬਣਦਾ ਹੈ । ਗਜ਼ਟ ਵਿੱਚ ਠੀਕ ਹਿਸਾਬ ਨਹੀਂ ਗਿਣਿਆ ਗਿਆ।{{cite web}}: CS1 maint: postscript (link)
  14. Sikh Digital Library. Saka Sirhind - Dr. Harchand Singh Sarhindi Tract No. 528 (in Punjabi). Sikh Digital Library. p. 11.{{cite book}}: CS1 maint: unrecognized language (link)
  15. 15.0 15.1 surinder singh khalsa (2004-12-15). Poh Diyaan Raataan. p. 121.
  16. Sikh Digital Library. Saka Sirhind - Dr. Harchand Singh Sarhindi Tract No. 528 (in Punjabi). Sikh Digital Library. p. 9.{{cite book}}: CS1 maint: unrecognized language (link)
  17. "Gurmat Parkash (201612) - December 2016 | Discover Sikhism". www.discoversikhism.com. p. 13. Retrieved 2022-01-20.
  18. "TODAR MALL, SETH". The Sikh Encyclopedia (in ਅੰਗਰੇਜ਼ੀ (ਅਮਰੀਕੀ)). 2000-12-19. Retrieved 2022-01-20.
  19. Internet Archive, Harajindara Siṅgha (1997). The Sikh reference book. Edmonton, Alb., Canada : Sikh Educational Trust for Sikh University Centre, Denmark ; Amritsar : Available from Singh Bros. pp. 196–197. ISBN 978-0-9695964-2-4.
  20. Surjit Singh Gandhi (2007). History of Sikh Gurus Retold: 1606-1708 C.E. Atlantic Publishers & Dist. p. 822. ISBN 9788126908585.