ਜੰਮੂ ਕੇਂਦਰੀ ਯੂਨੀਵਰਸਿਟੀ
ਜੰਮੂ ਕੇਂਦਰੀ ਯੂਨੀਵਰਸਿਟੀ ਭਾਰਤੀ ਰਾਜ ਜੰਮੂ ਅਤੇ ਕਸ਼ਮੀਰ ਵਿੱਚ ਜੰਮੂ ਵਿਖੇ ਸਥਿਤ ਹੈ। ਇਹ ਯੂਨੀਵਰਸਿਟੀ ਭਾਰਤ ਸਰਕਾਰ ਦੇ ਕੇਂਦਰੀ ਯੂਨੀਵਰਸਿਟੀ ਐਕਟ, 2009 ਅਧੀਨ ਸਥਾਪਿਤ ਕੀਤੀ ਗਈ ਸੀ।[1]
ਸੀ.ਯੂ.ਜੇ. | |
ਕਿਸਮ | ਕੇਂਦਰੀ ਯੂਨੀਵਰਸਿਟੀ |
---|---|
ਸਥਾਪਨਾ | 2009 |
ਵਾਈਸ-ਚਾਂਸਲਰ | ਡਾ. ਸੁਧੀਰ ਸਿੰਘ ਬਲੌਰੀਆ |
ਟਿਕਾਣਾ | , , |
ਵੈੱਬਸਾਈਟ | http://www.cujammu.ac.in |
ਡਾ. ਸੁਧੀਰ ਸਿੰਘ ਬਲੌਰੀਆ ਇਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਹਨ।[2]
ਇਤਿਹਾਸ
ਸੋਧੋਪ੍ਰਧਾਨ-ਮੰਤਰੀ ਮਨਮੋਹਨ ਸਿੰਘ ਨੇ 15 ਅਗਸਤ, 2007 ਨੂੰ ਆਪਣੇ ਇੱਕ ਭਾਸ਼ਣ ਵਿੱਚ ਐਲਾਨ ਕੀਤਾ ਕਿ ਜਿਸ ਰਾਜ ਵਿੱਚ ਕੋਈ ਕੇਂਦਰੀ ਯੂਨੀਵਰਸਿਟੀ ਨਹੀਂ ਹੈ, ਉਹਨਾਂ ਰਾਜਾਂ ਵਿੱਚ ਕੇਂਦਰੀ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣ। ਇਸ ਤਰ੍ਹਾਂ ਯੋਜਨਾ ਕਮਿਸ਼ਨ ਨੇ ਕੇਂਦਰੀ ਯੂਨੀਵਰਸਿਟੀ ਐਕਟ, 2009 ਅਧੀਨ 16 ਯੂਨੀਵਰਸਿਟੀਆਂ ਸਥਾਪਿਤ ਕਰਨ ਦਾ ਐਲਾਨ ਕੀਤਾ। ਇਸ ਐਕਟ ਨੂੰ 20 ਮਾਰਚ, 2009 ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲੀ ਅਤੇ ਇਸ ਐਕਟ ਅਧੀਨ ਹੀ ਜੰਮੂ ਕੇਂਦਰੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ।
ਹਵਾਲੇ
ਸੋਧੋ- ↑ "ਪੁਰਾਲੇਖ ਕੀਤੀ ਕਾਪੀ" (PDF). Archived from the original (PDF) on 2012-02-20. Retrieved 2016-06-29.
{{cite web}}
: Unknown parameter|dead-url=
ignored (|url-status=
suggested) (help) - ↑ Jammu Central University finally gets its first VC