ਦਾ ਟਵਾਈਲਾਈਟ ਸਾਗਾ: ਨਿਊ ਮੂਨ (ਫ਼ਿਲਮ)
ਦਾ ਟਵਾਈਲਾਈਟ ਸਾਗਾ: ਨਿਊ ਮੂਨ 2009 ਵਿਚ ਆਈ ਇੱਕ ਅਮਰੀਕੀ ਫ਼ਿਲਮ ਹੈ ਜੋ ਸਟੇਫਨੀ ਮੇਅਰ ਦੇ ਨਿਊ ਮੂਨ ਨਾਵਲ ਉੱਪਰ ਅਧਾਰਿਤ ਹੈ| ਇਹ ਟਵਾਈਲਾਈਟ ਲੜੀ ਦੀ ਦੂਜੀ ਫ਼ਿਲਮ ਹੈ ਜੋ ਇੱਕ ਪਿਸ਼ਾਚ ਦੀ ਇੱਕ ਇਨਸਾਨ ਕੁੜੀ ਨਾਲ ਮੁਹੱਬਤ ਦੀ ਕਹਾਣੀ ਹੈ|
ਦਾ ਟਵਾਈਲਾਈਟ ਸਾਗਾ: ਨਿਊ ਮੂਨ | |
---|---|
ਨਿਰਦੇਸ਼ਕ | ਕ੍ਰਿਸ ਵਿਟਜ਼ |
ਸਕਰੀਨਪਲੇਅ | ਮੇਲਿਸਾ ਰੋਸਨਬਰਗ |
ਨਿਰਮਾਤਾ |
|
ਸਿਤਾਰੇ | ਕ੍ਰਿਸਟਨ ਸਟੇਵਰਟ ਰੌਬਰਟ ਪੈਟਿਨਸਨ ਬਿਲੀ ਬਰੁੱਕ ਪੀਟਰ ਫੈਸੀਨਲ |
ਸਿਨੇਮਾਕਾਰ | ਜੇਵਿਯਰ ਅਗੁਇਰੇਸਰੋਬੇ |
ਸੰਪਾਦਕ | ਪੀਟਰ ਲੈਮਬਰਟ |
ਸੰਗੀਤਕਾਰ | ਅਲੈਂਕਜੈਨਡਰ ਦੈਸਪਲਟ |
ਪ੍ਰੋਡਕਸ਼ਨ ਕੰਪਨੀਆਂ | Temple Hill Entertainment Imprint Entertainment Sunswept Entertainment |
ਡਿਸਟ੍ਰੀਬਿਊਟਰ | Summit Entertainment |
ਰਿਲੀਜ਼ ਮਿਤੀਆਂ |
|
ਮਿਆਦ | 130 ਮਿੰਟ[1] |
ਦੇਸ਼ | ਅਮਰੀਕਾ |
ਭਾਸ਼ਾ | ਅੰਗ੍ਰੇਜ਼ੀ |
ਬਜ਼ਟ | $50 ਮਿਲੀਅਨ |
ਬਾਕਸ ਆਫ਼ਿਸ | $709,827,462 |
ਕਹਾਣੀ
ਸੋਧੋਫ਼ਿਲਮ ਇਸਾਬੇਲ ਸਵਾਨ ਅਤੇ ਐਡਵਰਡ ਕੁਲਿਨ ਦੀ ਪ੍ਰੇਮ-ਕਹਾਣੀ ਤੋਂ ਮੁੜ ਸ਼ੁਰੂ ਹੁੰਦੀ ਹੈ| ਬੇਲਾ ਦੇ ਜਨਮਦਿਨ ਉੱਪਰ ਐਡਵਰਡ ਅਤੇ ਉਸਦੇ ਪਰਿਵਾਰ ਵਾਲੇ ਬੇਲਾ ਲਈ ਇੱਕ ਪਾਰਟੀ ਰੱਖਦੇ ਹਨ| ਜਨਮਦਿਨ ਦਾ ਇੱਕ ਤੋਹਫ਼ਾ ਖੋਲਦਿਆਂ ਬੇਲਾ ਦੇ ਹਥ ਉੱਪਰ ਇੱਕ ਕੱਟ ਲੱਗ ਜਾਦਾ ਹੈ ਤੇ ਖੂਨ ਵਗਣ ਲੱਗ ਪੈਂਦਾ ਹੈ| ਪਿਸ਼ਾਚ ਕਿਓਂਕਿ ਖੂਨ ਦੇ ਸਹਾਰੇ ਹੀ ਜਿਓੰਦੇ ਹੁੰਦੇ ਹਨ, ਇਸਲਈ ਉਹ ਖੂਨ ਵੱਲ ਤੇਜੀ ਨਾਲ ਆਕਰਸ਼ਿਤ ਹੁੰਦੇ ਹਨ| ਖੂਨ ਦੀ ਗੰਧ ਨਾਲ ਐਡਵਰਡ ਦਾ ਗੋਦ ਲਿਆ ਭਰਾ ਜੈਸਪਰ ਤੇਜੀ ਨਾਲ ਬੇਲਾ ਵੱਲ ਵਧਦਾ ਹੈ ਪਰ ਐਡਵਰਡ ਉਸਨੂੰ ਰੋਕ ਲੈਂਦਾ ਹੈ| ਇਹ ਗੱਲ ਸਪਸ਼ਟ ਹੋ ਜਾਂਦੀ ਹੈ ਕਿ ਇੱਕ ਇਨਸਾਨ ਦੇ ਆਪਣੇ ਆਲੇ ਦੁਆਲੇ ਹੁੰਦੇ ਹੋਏ ਪਿਸ਼ਾਚ ਉਸਨੂੰ ਆਪਣਾ ਸ਼ਿਕਾਰ ਬਣਨ ਤੋਂ ਨਹੀਂ ਰੋਕ ਸਕਦੇ ਪਰ ਬੇਲਾ ਐਡਵਰਡ ਦੀ ਪ੍ਰੇਮਿਕਾ ਹੋਣ ਕਾਰਨ ਉਹ ਉਸ ਨਾਲ ਅਜਿਹਾ ਨਹੀਂ ਕਰਨਾ ਚਾਹੁੰਦੇ ਸਨ| ਸੋ, ਕੁਲੀਨ ਪਰਿਵਾਰ ਸ਼ਹਿਰ ਛੱਡ ਦਿੰਦਾ ਹੈ ਅਤੇ ਬੇਲਾ ਦੀ ਐਡਵਰਡ ਤੋਂ ਜੁਦਾਈ ਹੀ ਉਸਦੀ ਨਵੀਂ ਜਿੰਦਗੀ ਦੀ ਸ਼ੁਰੁਆਤ ਹੈ| ਇਨ੍ਹਾਂ ਔਖੇ ਪਲਾਂ ਵਿਚ ਉਹ ਜਿੰਦਗੀ ਨੂੰ ਮੁੜ ਜਿਓਣ ਦੀ ਕੋਸ਼ਿਸ਼ ਕਰਦੀ ਹੈ| ਉਹ ਬਾਇਕ ਚਲਾਉਣ ਸਿੱਖਦੀ ਹੈ ਅਤੇ ਆਪਣੇ ਪੁਰਾਣੇ ਦੋਸਤ ਜੈਕੋਬ ਨਾਲ ਨੇੜਤਾ ਵਧਾਉਂਦੀ ਹੈ| ਉਹ ਜਿੰਨਾ ਐਡਵਰਡ ਨੂੰ ਭੁਲਾਉਣ ਦੀ ਕੋਸ਼ਿਸ਼ ਕਰਦੀ ਹੈ, ਉਹ ਓਨਾ ਯਾਦ ਆਉਂਦਾ ਹੈ| ਜੈਕੋਬ ਨਾਲ ਰਹਿਕੇ ਉਹ ਹੌਲੀ ਹੌਲੀ ਐਡਵਰਡ ਨੂੰ ਲਗਭਗ ਭੁੱਲ ਚੁੱਕੀ ਹੁੰਦੀ ਹੈ ਪਰ ਅਤੀਤ ਮੁੜ ਉਸਦਾ ਦਰਵਾਜਾ ਖੜਕਾ ਦਿੰਦਾ ਹੈ| ਐਡਵਰਡ ਨੂੰ ਇੱਕ ਰਾਤ ਸੁਪਨਾ ਆਉਂਦਾ ਹੈ ਕਿ ਬੇਲਾ ਨੇ ਆਤਮ-ਹੱਤਿਆ ਕਰ ਲਈ ਹੈ| ਉਹ ਇਸੇ ਨੂੰ ਸਚ ਮੰਨ ਪਿਸ਼ਾਚਾਂ ਦੇ ਮੁਖੀ ਵੁਲਤ੍ਰੀ ਕੋਲ ਆਉਂਦਾ ਹੈ ਤੇ ਉਸਨੂੰ ਸਭ ਕੁਝ ਦੱਸ ਦਿੰਦਾ ਹੈ ਤੇ ਮੌਤ ਮੰਗਦਾ ਹੈ ਕਿਓਂਕਿ ਬੇਲਾ ਤੋਂ ਬਿਨਾ ਉਹ ਹੁਣ ਨਹੀਂ ਜਿਓਣਾ ਚਾਹੁੰਦਾ| ਵੁਲਤ੍ਰੀ ਐਡਵਰਡ ਨੂੰ ਦੱਸਦਾ ਹੈ ਕਿ ਬੇਲਾ ਨਾਂ ਦੀ ਇੱਕ ਮਨੁੱਖੀ ਸ਼ੈਅ ਹਾਲੇ ਵੀ ਹੈ ਜਿਸਨੂੰ ਪਿਸ਼ਾਚਾਂ ਦੇ ਰਾਜ਼ ਪਤਾ ਹਨ| ਅਜਿਹੀ ਸ਼ੈਅ ਉਹਨਾਂ ਦੀ ਹੋਂਦ ਲਈ ਖਤਰਨਾਕ ਸੀ| ਸੋ, ਵੁਲਤ੍ਰੀ ਐਡਵਰਡ ਸਾਹਮਣੇ ਦੋ ਵਿਕਲਪ ਰੱਖਦਾ ਹੈ ਕਿ ਜਾਂ ਤੇ ਉਹ ਬੇਲਾ ਨੂੰ ਮਾਰ ਦਵੇ ਜਾਂ ਫਿਰ ਉਸਨੂੰ ਵੀ ਪਿਸ਼ਾਚ ਬਣਾ ਦਵੇ| ਅੰਤ ਵਿਚ ਕੁਲੀਨ ਪਰਿਵਾਰ ਬੇਲਾ ਨੂੰ ਆਪਣੇ ਵਿਚ ਮਿਲਾਉਣ ਲਈ ਸਹਿਮਤ ਹੋ ਜਾਂਦਾ ਹੈ| ਐਡਵਰਡ ਬੇਲਾ ਨਾਲ ਵਾਅਦਾ ਕਰਦਾ ਹੈ ਕਿ ਉਹ ਉਸ ਨਾਲ ਵਿਆਹ ਕਰਾਉਂਦੇ ਸਾਰ ਹੀ ਉਸਨੂੰ ਪਿਸ਼ਾਚ ਬਣਾ ਦਵੇਗਾ|
ਟਵਾਈਲਾਈਟ ਫ਼ਿਲਮ ਲੜੀ
ਸੋਧੋ- ਟਵਾਈਲਾਈਟ (Twilight)
- ਦਾ ਟਵਾਈਲਾਈਟ ਸਾਗਾ: ਨਿਊ ਮੂਨ (New Moon)
- ਦਾ ਟਵਾਈਲਾਈਟ ਸਾਗਾ: ਇਕਲਿਪਸ (Eclipse)
- ਦਾ ਟਵਾਈਲਾਈਟ ਸਾਗਾ: ਬ੍ਰੇਕਿੰਗ ਡਾਅਨ 1 (Breaking Dawn 1)
- ਦਾ ਟਵਾਈਲਾਈਟ ਸਾਗਾ: ਬ੍ਰੇਕਿੰਗ ਡਾਅਨ 2 (Breaking Dawn 2)
ਹਵਾਲੇ
ਸੋਧੋ- ↑ "The Twilight Saga: New Moon (2009)". Box Office Mojo. IMDb.com, Inc. Retrieved 2010-04-03.