ਨਰਿੰਜਨ ਸਿੰਘ ਤਸਨੀਮ

ਪੰਜਾਬੀ ਨਾਵਲਕਾਰ
(ਨਿਰੰਜਨ ਤਸਨੀਮ ਤੋਂ ਮੋੜਿਆ ਗਿਆ)

ਨਰਿੰਜਨ ਸਿੰਘ ਤਸਨੀਮ (1 ਮਈ 1929 - 17 ਅਗਸਤ 2019)[1], ਸਾਹਿਤ ਅਕਾਡਮੀ ਇਨਾਮ ਪ੍ਰਾਪਤ ਕਰਤਾ[2] ਇੱਕ ਪੰਜਾਬੀ ਨਾਵਲਕਾਰ ਅਤੇ ਆਲੋਚਕ ਹੈ। ਹੁਣ ਤੱਕ ਉਸ ਦੀਆਂ ਲਗਭਗ 30 ਪੁਸਤਕਾਂ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਛਪ ਚੁੱਕੀਆਂ ਹਨ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਸਹਿਤ ਕਈ ਪੁਰਸਕਾਰਾਂ ਨਾਲ ਸਨਮਾਨਿਆ ਜਾ ਚੁੱਕਾ ਹੈ।[3]

ਨਰਿੰਜਨ ਤਸਨੀਮ
ਜਨਮ(1929-05-01)1 ਮਈ 1929
ਅੰਬਰਸਰ, ਬ੍ਰਿਟਿਸ਼ ਭਾਰਤ (ਹੁਣ ਤਰਨ ਤਾਰਨ, ਪੰਜਾਬ, ਭਾਰਤ)
ਮੌਤ17 ਅਗਸਤ 2019(2019-08-17) (ਉਮਰ 90)
ਕਿੱਤਾਅਧਿਆਪਕ, ਨਾਵਲਕਾਰ
ਰਾਸ਼ਟਰੀਅਤਾਭਾਰਤੀ
ਸ਼ੈਲੀਨਾਵਲ
ਪ੍ਰਮੁੱਖ ਕੰਮਗਵਾਚੇ ਅਰਥ

ਜੀਵਨ

ਸੋਧੋ

ਨਰਿੰਜਨ ਸਿੰਘ ਦਾ ਜਨਮ ਆਪਣੇ ਨਾਨਕੇ ਪਿੰਡ ਤਰਨਤਾਰਨ ਵਿੱਚ 1 ਮਈ 1929 ਨੂੰ ਹੋਇਆ ਸੀ। ਇਨ੍ਹਾਂ ਦੇ ਮਾਤਾ ਦਾ ਨਾਮ ਸੀਤਾਵੰਤੀ ਅਤੇ ਪਿਤਾ ਦਾ ਨਾਮ ਕਰਮ ਸਿੰਘ ਸੀ। ਪੰਜਾਬ ਯੂਨੀਵਰਸਿਟੀ ਤੋਂ ਅੰਗਰੇਜ਼ੀ ਸਾਹਿਤ ਦੀ ਐਮ.ਏ. ਦੀ ਡਿਗਰੀ ਕੀਤੀ ਅਤੇ ਫਿਰ ਉਹ ਕਾਲਜ ਵਿੱਚ ਪੜ੍ਹਾਉਣ ਬਤੌਰ ਅੰਗਰੇਜੀ ਪ੍ਰੋ. ਨੌਕਰੀ ਕਰਨ ਲੱਗੇ। ਤਸਨੀਮ ਨੇ ਆਪਣੇ ਸਾਹਿਤਕ ਖੇਤਰ ਦੀ ਸ਼ੁਰੁਆਤ 35 ਸਾਲ ਦੀ ਉਮਰ ਵਿੱਚ ਉਰਦੂ ਸਾਹਿਤ ਲਿਖਣ ਤੋਂ ਕੀਤੀ। ਸ਼ੁਰੂ ਵਿੱਚ ਉਨ੍ਹਾਂ ਨੇ ਉਰਦੂ ਕਹਾਣੀਆਂ ਲਿਖੀਆਂ। ਫਿਰ ਈਸ਼ਵਰ ਚਿੱਤਰਕਾਰ ਦੇ ਪ੍ਰਭਾਵ ਅਧੀਨ ਉਨ੍ਹਾਂ ਨੇ ਪੰਜਾਬੀ ਵਿੱਚ ਲਿਖਣਾ ਸ਼ੁਰੂ ਕੀਤਾ ਅਤੇ ਪਹਿਲਾ ਨਾਵਲ ਪਰਛਾਵੇਂ ਲਿਖਿਆ। ਉਹ ਐਸ.ਸੀ.ਡੀ . ਕਾਲਜ ਵਿੱਚੋਂ ਬਤੌਰ ਅੰਗਰੇਜ਼ੀ ਪ੍ਰੋ. ਰਿਟਾਇਰ ਹੋਏ।[4]

ਨਿਰੰਜਨ ਤਸਨੀਮ ਦੀ ਮੌਤ 17 ਅਗਸਤ 2019 ਉਨ੍ਹਾਂ ਦੇ ਘਰ ਵਿਕਾਸ ਨਗਰ ਲੁਧਿਆਣਾ ਵਿੱਚ ਹੋਈ । ਉਸ ਸਮੇਂ ਇਨ੍ਹਾਂ ਦੀ ਉਮਰ 91 ਸਾਲ ਸੀ।[5]

ਰਚਨਾਵਾਂ

ਸੋਧੋ

ਸਵੈ ਜੀਵਨੀ

ਸੋਧੋ

ਆਈਨੇ ਦੇ ਰੂਬਰੂ

ਕਹਾਣੀ ਸੰਗ੍ਰਹਿ

ਸੋਧੋ

ਨਾਵਲ

ਸੋਧੋ

ਆਲੋਚਨਾ

ਸੋਧੋ

ਸਨਮਾਨ

ਸੋਧੋ

ਤਸਨੀਮ ਨੂੰ ਉਹਨਾਂ ਦੀ ਕਿਤਾਬ ਗਵਾਚੇ ਅਰਥ (ਨਾਵਲ) ਲਈ

ਹਵਾਲੇ

ਸੋਧੋ
  1. ਰਛਪਾਲ ਸਿੰਘ ਗਿੱਲ (2004). ਪੰਜਾਬ ਕੋਸ਼ ਜਿਲਦ ਦੂਜੀ. ਭਾਸ਼ਾ ਵਿਭਾਗ ਪੰਜਾਬ. p. 44.
  2. The Lost Meaning - Page 3 - Google Books Result
  3. ਕਸੇਲ, ਔਲਖ ਤੇ ਤਸਨੀਮ ਬਣੇ ਪੰਜਾਬੀ ਸਾਹਿਤ ਰਤਨ, ਪੰਜਾਬੀ ਟ੍ਰਿਬਿਊਨ, 30 ਦਸੰਬਰ 2015
  4. "hindustantimes.com".
  5. "Hindustan Times,Ludhiana".
  6. "ਪੁਰਾਲੇਖ ਕੀਤੀ ਕਾਪੀ". Archived from the original on 2013-06-28. Retrieved 2013-06-28. {{cite web}}: Unknown parameter |dead-url= ignored (|url-status= suggested) (help)
  7. "Sahitya Akademi Award in 1999 for his book Gawache Arth". sahitya-akademi.gov.in.
  8. "Shiromani literary award for Kasel, Aulakh and Tasneem". hindustantimes.com.
  9. "Award for Prof Tasneem" Archived 2016-08-19 at the Wayback Machine.. tribuneindia.com.