ਪੰਜਾਬੀ ਆਖਾਣ ਸੋਧੋ

  • ਉਸ ਪੇਕੇ ਕੀ ਜਾਣਾ ਜਿਥੇ ਸਿਰ ਪਾਣੀ ਨਾ ਪਾਣਾ: ਪਿੰਡ ਭਾਵੇਂ ਪੇਕਿਆਂ ਦਾ ਹੀ ਹੋਵੇ ਪਰ ਸੁਖ-ਅਰਾਮ ਤੋਂ ਬਗੈਰ ਉਥੇ ਜਾਣਾ ਵੀ ਬੇਕਾਰ ਹੁੰਦਾ ਹੈ।
  • ਉਜੜੀਆਂ ਭਰਜਾਈਆਂ ਵਲੀ ਜਿਹਨਾਂ ਦੇ ਜੇਠ: ਜੇਕਰ ਘਰ ਦੇ ਵੱਡ-ਵਡੇਰੇ ਹੀ ਨਿਕੰਮੇ ਹੋਣ ਤਾਂ ਉਨ੍ਹਾਂ ਦਾ ਆਸਰਾ ਭਾਲਣ ਵਾਲਿਆਂ ਦਾ ਹਾਲ ਵੀ ਮੰਦਾ ਹੀ ਹੁੰਦਾ ਹੈ |
  • ਉਠ ਨੀ ਨੂੰ ਹੇਂ ਨਿਸਲ ਹੋ ਚਰਖਾ ਛੱਡ ਤੇ ਚੱਕੀ ਝੋ: ਜਦੋਂ ਹੁਸ਼ਿਆਰੀ ਨਾਲ ਕਿਸੇ ਨੂੰ ਸੌਖੇ ਕੰਮ ਦੀ ਥਾਂ ਕੋਈ ਔਖਾ ਕੰਮ ਕਰਨ ਲਈ ਕਿਹਾ ਜਾਵੇ।
  • ਅੱਗੇ ਬੀਬੀ ਟੱਪਣੀ ਪਿੱਛੇ ਢੋਲਾਂ ਦੀ ਗੜਗੱਜ:ਜਦੋਂ ਕੋਈ ਬੇਕਾਬੂ ਸੁਭਾਅ ਦਾ ਮਾਲਕ ਹੋਵੇ, ਉੱਪਰੋਂ ਹਾਲਾਤ ਵੀ ਉਹੋ ਜਿਹੇ ਹੀ ਮਿਲ ਜਾਣ।
  • ਅੰਨ੍ਹੀ ਕੁੱਤੀ ਜਲੇਬੀਆਂ ਦੀ ਰਾਖੀ: ਜਦੋਂ ਕਿਸੇ ਅਣਅਧਿਕਾਰੀ ਨੂੰ ਅਧਿਕਾਰ ਸੌਪ ਦਿੱਤਾ ਜਾਵੇ।
  • ਆਪਣਾ ਹੀ ਨਾ ਭਰੇ ਤੇ ਕੁੜਮਾਂ ਅੱਗੇ ਕੀ ਧਰੇ: ਜਦੋਂ ਕਿਸੇ ਦਾ ਆਪਣਾ ਹੀ ਗੁਜ਼ਾਰਾ ਨਾ ਹੋਵੇ ਤਾਂ ਉਹ ਕਿਸੇ ਹੋਰ ਦੀ ਸਹਾਇਤਾ ਭਲਾ ਕਿਵੇਂ ਕਰ ਸਕਦਾ ਹੈ।
  • ਆਪਣੀ ਅੱਖ ਪਰਾਇਆ ਡੇਲਾ: ਜਦੋਂ ਕੋਈ ਆਪਣੀ ਚੀਜ਼ ਨੂੰ ਦੂਜਿਆਂ ਦੇ ਮੁਕਾਬਲੇ ਬਿਹਤਰੀਨ ਬਿਆਨ ਕਰੀ ਜਾਵੇ।
  • ਆਪਣੇ ਘਰ ਪਕਾਈ ਨਾ ਸਾਡੇ ਘਰ ਆਈ ਨਾ: ਇਹ ਅਖਾਣ ਲਾਰਾ-ਲੱਪਾ ਲਾਉਣ ਵਾਲੇ ਇਨਸਾਨਾਂ ਲਈ ਵਰਤਿਆ ਜਾਂਦਾ ਹੈ।
  • ਆਇਆ ਬੀਬੀ ਦਾ ਵਾਰਾ ਉੱਜੜ ਗਿਆ ਤਖਤ ਹਜ਼ਾਰਾ: ਜਦੋਂ ਕਿਸੇ ਦੇ ਖਾਣ-ਪੀਣ ਜਾਂ ਲੈਣ ਦੀ ਵਾਰੀ ਆਉਣ ਉੱਤੇ ਕੋਈ ਵਸਤੂ ਖਤਮ ਹੋ ਜਾਵੇ।
  • ਅਮੀਰ ਦੇ ਸਾਲੇ ਬਹੁਤ ਪਰ ਗਰੀਬ ਦਾ ਭਣਵਈਆ ਕੋਈ ਨਹੀਂ: ਗਰੀਬ ਬੰਦੇ ਨਾਲ ਕੋਈ ਵੀ ਸਾਂਝ ਰੱਖਣੀ ਪਸੰਦ ਨਹੀਂ ਕਰਦਾ।
  • ਆਬ ਆਬ ਕਰ ਮੋਇਓ ਬੱਚਾ ਫ਼ਾਰਸੀਆਂ ਘਰ ਗਾਲ਼ੇ: ਜਦੋਂ ਕੋਈ ਵਿਅਕਤੀ ਆਪਣੀ ਬੋਲੀ ਛੱਡ ਕੇ ਓਪਰੀ ਬੋਲੀ ਬੋਲਣ ਲੱਗ ਪਏ।
  • ਔਤਰ ਨਖੱਤਰ ਨਾ ਮੂਲੀ ਨਾ ਪੱਤਰ: ਇਹ ਆਖਣ ਸੰਤਾਨਹੀਣ ਮਨੁੱਖਾਂ ਲਈ ਵਰਤ ਲਿਆ ਜਾਂਦਾ ਹੈ।
  • ਇਸ਼ਕ ਪ੍ਰਹੇਜ਼ ਮੁਹੰਮਦ ਬਖਸ਼ਾ ਕਦੇ ਨਹੀਂ ਰਲ ਬਹਿੰਦੇ: ਪਿਆਰ-ਮੁਹੱਬਤ ਵਿੱਚ ਸੰਗ-ਸੰਕੋਚ ਦਾ ਕੋਈ ਸਥਾਨ ਨਹੀਂ ਹੁੰਦਾ।
  • ਇੱਲ ਦਾ ਨਨਾਣਵਈਆ ਕਾਂ: ਮਾੜੇ-ਮੋਟਿਆਂ ਦੇ ਸਾਕ-ਸੰਬੰਧੀ ਵੀ ਉਨ੍ਹਾਂ ਵਰਗੇ (ਮਾੜੇ) ਹੀ ਹੁੰਦੇ ਹਨ।
  • ”ਉਹ ਜ਼ਮੀਨ ਰਾਣੀ ਜਿਸ ਦੇ ਸਿਰ ‘ਤੇ ਪਾਣੀ।” ਜਿਸ ਜ਼ਮੀਨ ਨੂੰ ਪਾਣੀ ਨਾ ਲੱਗਦਾ ਹੋਵੇ ਉਹ ਉਪਜਾਊ ਨਹੀਂ ਹੋ ਸਕਦੀ।
  • ”ਅੱਗੇ ਡਿੱਗਿਆਂ ਨੂੰ ਤਾਂ ਸ਼ੇਰ ਵੀ ਨਹੀਂ ਖਾਂਦਾ।”
  • ‘ਫਲ ਨੀਵਿਆਂ ਰੁੱਖਾਂ ਨੂੰ ਲੱਗਦੇ ਸਿੰਬਲਾ ਤੂੰ ਮਾਣ ਨਾ ਕਰੀਂ।’
  • ’ਅੱਡ ਖਾਏ ਹੱਡ ਖਾਏ, ਵੰਡ ਖਾਏ ਖੰਡ ਖਾਏ।’
  • ‘ਅੱਤ ਭਲਾ ਨਾ ਬੋਲਣਾ, ਅੱਤ ਨਾ ਭਲੀ ਚੁੱਪ’ ਅੱਤ ਨਾ ਭਲਾ ਮੇਘਲਾ, ਅੱਤ ਨਾ ਭਲੀ ਧੁੱਪ।’
  • ਅੰਨ੍ਹੇ ਅੱਗੇ ਰੋਣਾ ਅੱਖੀਆਂ ਦਾ ਖੌ।’
  • ‘ਅਮੀਰ ਦੀ ਮਰ ਗਈ ਕੁੱਤੀ, ਉਹ ਹਰ ਕਿਸੇ ਨੇ ਪੁੱਛੀ, ਗਰੀਬ ਦੀ ਮਰ ਗਈ ਮਾਂ ਉਹਦਾ ਕਿਸੇ ਵੀ ਨਾ ਲਿਆ ਨਾਂ
  • ਮਾਇਆ ਤੇਰੇ ਤਿੰਨ ਨਾਮ, ਪਰਸੂ, ਪਰਸਾ, ਪਰਸ ਰਾਮ
  • ਇਕ ਅਤੇ ਇੱਕ ਗਿਆਰਾਂ,
  • ਇਕ ਹੱਥ ਨਾਲ ਤਾੜੀ ਨਹੀਂ ਵੱਜਦੀ,
  • ਇਕ ਦਰ ਬੰਦ ਸੌ ਦਰ ਖੁੱਲ੍ਹਾ,
  • ਸੱਚ ਆਖਣਾ ਅੱਧੀ ਲੜਾਈ,
  • ਸਲਾਹ ਕੰਧਾਂ ਕੋਲੋਂ ਵੀ ਲੈਣੀ ਚਾਹੀਦੀ ਹੈ,
  • ਸੋਗ ਦਿਲ ਦਾ ਰੋਗ,
  • ਹੱਥ ਕੰਗਣ ਨੂੰ (ਸ਼ੀਸ਼ਾ) ਆਰਸੀ ਕੀ,
  • ਹੱਥਾਂ ਬਾਝ ਕਰਾਰਿਆਂ ਵੈਰੀ ਮਿੱਤ ਨਾ ਹੋਏ,
  • ਕੰਧਾਂ ਦੇ ਵੀ ਕੰਨ ਹੁੰਦੇ ਹਨ,
  • ਕਰੋ ਮਨ ਦੀ ਸੁਣੋ ਸਭ ਦੀ,
  • ਕੱਲ੍ਹ ਨਾਮ ਕਾਲ ਦਾ,
  • ਕਾਹਲੀ ਅੱਗੇ ਟੋਏ,
  • ਕਾਗਜ਼ਾਂ ਦੇ ਘੋੜੇ ਕਦ ਤਕ ਦੌੜੇ,
  • ਕਾਵਾਂ ਦੇ ਆਖਿਆਂ ਢੱਗੇ ਨਹੀਂ ਮਰਦੇ,
  • ਕੋਠਾ ਉਸਰਿਆ ਤਰਖਾਣ ਵਿਸਰਿਆ,
  • ਖੂਹ ਪੱਟਦੇ ਨੂੰ ਖਾਤਾ ਤਿਆਰ,
  • ਗਾਹਕ ਤੇ ਮੌਤ ਦਾ ਕੋਈ ਪਤਾ ਨਹੀਂ
  • ਬਿਨਾਂ ਯੋਗ ਕਾਰਨ ਦੇ ਕਟਾਰ ਨਾ ਕੱਢੋ ਪਰ ਜੇ ਕੱਢਣੀ ਪੈ ਜਾਏ ਤਾਂ ਇੰਜ ਚਲਾਓ ਕਿ ਘੋੜੀ ਤੇ ਸਵਾਰ ਦੋਹਾਂ ਨੂੰ ਚਿੱਤ ਕਰ ਦਿਓ।
  • ਦਲੇਰੀ ਇਹ ਨਹੀਂ ਪੁੱਛਦੀ ਕਿ ਕੰਧ ਕਿੰਨੀ ਪਥਰੀਲੀ ਹੈ।
  • ਉਸ ਨੇ ਲਿਓ ਤਾਲਸਟਾਏ ਦੇ ਟੋਪ ਵਰਗਾ ਟੋਪ ਤਾਂ ਖਰੀਦ ਲਿਆ ਪਰ ਉਸ ਵਰਗਾ ਸਿਰ ਕਿੱਥੋਂ ਖਰੀਦੇਗਾ।
  • ਐਸੀ ਕੋਈ ਬਿਮਾਰੀ ਨਹੀਂ ਜਿਸ ਦਾ ਸਾਡੇ ਪਹਾੜਾਂ ਦੀਆਂ ਜੜ੍ਹੀਆਂ-ਬੂਟੀਆਂ ਇਲਾਜ ਨਾ ਕਰ ਸਕਣ।
  • ਬਲਦਾਂ ਦੇ ਚੋਰੀ ਹੋਣ ਪਿੱਛੋਂ ਜੰਦਰਾ ਲਾਉਣ ਦਾ ਕੀ ਲਾਭ।
  • ਘਟਨਾ ਪਿੱਛੋਂ ਤਾਂ ਸਾਰੇ ਹੀ ਸਿਆਣੇ ਹੋ ਜਾਂਦੇ ਹਨ।
  • ਸਿਆਣੇ ਹੱਥਾਂ ਵਿੱਚ ਸੱਪ ਦੀ ਜ਼ਹਿਰ ਕੁਝ ਨਹੀਂ ਕਰ ਸਕਦੀ,
  • ਮੂਰਖ ਦੇ ਹੱਥਾਂ ਵਿੱਚ ਸ਼ਹਿਦ ਵੀ ਨੁਕਸਾਨ ਪਹੁੰਚਾ ਸਕਦਾ ਹੈ।
  • ਭਾਅ ਬਦਲ ਜਾਂਦੇ ਨੇ, ਪਰ ਸੁਭਾਅ ਨਹੀਂ ਬਦਲਦੇ