ਪੰਜਾਬੀ ਭਾਸ਼ਾ

ਪੰਜਾਬੀਆਂ ਦੀ ਜੱਦੀ ਬੋਲੀ


ਜੋੜਿਆ ਜਾ ਸਕਦਾ ਕਿਉਂਕਿ ਇਸ ਵਿਚਲੇ ਸ਼ਬਦ ਸਥਾਨਕ ਸ਼ਬਦਾਵਲੀ ਨਾਲ ਸਬੰਧ ਰੱਖਦੇ ਹਨ।ਪੰਜਾਬੀ ਨਾਲ ਬਿਲਾਸਪੁਰੀ ਦੀ ਆਮ ਵਰਤੋਂ ਦੀ ਸ਼ਬਦਾਵਲੀ ਦੀ ਸਾਂਝ ਨੂੰ ਦੇਖੀਏ ਤਾਂ ਇਸ ਭਾਸ਼ਾ ਵਿੱਚ ਵਰਤੇ ਜਾਂਦੇ ਮਾਤਾ-ਪਿਤਾ, ਮਾਂ-ਬਾਪੂ, ਦਾਦੀ-ਦਾਦੀ, ਭੈਣ-ਭਰਾ, ਚਾਚਾ-ਚਾਚੀ, ਤਾਇਆ-ਤਾਈ, ਜੇਠ-ਜੇਠਾਣੀ, ਦਿਉਰ-ਦਿਉਰਾਣੀ, ਮਾਮਾ-ਮਾਮੀ, ਮਾਸੜ-ਮਾਸੀ, ਨਾਨਾ (ਨਾਨੂ)-ਨਾਨੀ, ਕੁੜਮ-ਕੁੜਮਣੀ, ਜੀਜਾ-ਸਾਲੀ, ਧੀ ਆਦਿ ਸ਼ਬਦ ਪੰਜਾਬੀ ਵਾਲੇ ਹੀ ਹਨ। ਇਨ੍ਹਾਂ ਤੋਂ ਇਲਾਵਾ ਮਾਨਵੀ ਰਿਸ਼ਤਿਆਂ ਦੀ ਤਰਜਮਾਨੀ ਕਰਦੇ ਕੁਝ ਹੋਰ ਸ਼ਬਦ ਵੀ ਥੋੜ੍ਹੇ-ਬਹੁਤੇ ਫ਼ਰਕ ਨੂੰ ਛੱਡ ਕੇ ਜ਼ਿਆਦਾਤਰ ਪੰਜਾਬੀ ਨਾਲ ਹੀ ਮੇਲ ਖਾਂਦੇ ਹਨ।[1]

ਬਾਗੜੀਸੋਧੋ

ਪੰਜਾਬੀ ਨਾਲ ਸਾਂਝ ਵਾਲੀਆਂ ਬੋਲੀਆਂ ਵਿਚੋਂ ਇੱਕ ‘ਬਾਗੜੀ’ ਵੀ ਹੈ। ਬਾਗੜੀ ਦੀ ਗਿਣਤੀ ਪੰਜਾਬੀ ਦੀਆਂ ਉਪ-ਬੋਲੀਆਂ ਵਿੱਚ ਨਹੀਂ ਕੀਤੀ ਜਾਂਦੀ, ਪਰ ਇਸ ਦੀ ਪੰਜਾਬੀ ਨਾਲ ਸਾਂਝ ਪ੍ਰਤੱਖ ਦਿਸਦੀ ਹੈ। ਬਾਗੜੀ ਅੱਜ ਵੀ ਪੰਜਾਬ ਅਤੇ ਸਾਂਝੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਬੋਲੀ ਜਾਂਦੀ ਹੈ। ਬਾਗੜੀ ਦੀ ਰਾਜਸਥਾਨੀ ਅਤੇ ਪੰਜਾਬੀ ਨਾਲ ਸਾਂਝ ਹੋਣ ਕਰਕੇ ਇਹ ਦੋਵਾਂ ਵਿਚਾਲੇ ਪੁਲ ਦਾ ਕੰਮ ਕਰ ਰਹੀ ਹੈ।ਮਾਰਵਾੜੀ, ਰਾਜਸਥਾਨੀ ਦੀ ਉਪ-ਬੋਲੀ ਹੈ ਤੇ ਮਾਰਵਾੜੀ ਦਾ ਸਥਾਨਕ ਰੂਪ ਬਾਗੜੀ ਹੈ। ਰਾਜਸਥਾਨ ਵਿਚਲੇ ਮਾਰਵਾੜ ਦੇ ਉੱਤਰੀ ਹਿੱਸੇ ਨੂੰ ਬਾਗੜ ਦਾ ਇਲਾਕਾ ਕਿਹਾ ਜਾਂਦਾ ਹੈ। ਇਹ ਬਾਗੜ ਦਾ ਇਲਾਕਾ ਸਾਂਝੇ ਪੰਜਾਬ ਤੇ ਅੱਜ ਦੇ ਹਰਿਆਣਾ ਦੀ ਰਾਜਸਥਾਨ ਨਾਲ ਲੱਗਦੀ ਹੱਦ ਦੇ ਆਰ-ਪਾਰ ਫੈਲਿਆ ਹੋਇਆ ਹੈ। ਹਨੂਮਾਨਗੜ੍ਹ, ਅਬਹੋਰ, ਫ਼ਾਜ਼ਿਲਕਾ, ਨੌਹਰ, ਭਾਦਰਾ, ਸਿਰਸਾ, ਐਲਨਾਬਾਦ, ਡੱਬਵਾਲੀ, ਰਾਣੀਆਂ, ਕਾਲਾਂਵਾਲੀ, ਫ਼ਤਿਆਬਾਦ, ਭੱਟੂ, ਹਿਸਾਰ, ਭੂਨਾ, ਉਕਲਾਨਾ ਦੇ ਹਿੱਸੇ ਵਿੱਚ ਬਾਗੜੀ ਲੋਕ ਵਸਦੇ ਹਨ। ‘ਮਾਰਵਾੜ’ ਦੋ ਸ਼ਬਦਾਂ ਮਾਰੂ ਅਤੇ ਵਾੜ ਦੇ ਮੇਲ ਤੋਂ ਬਣਿਆ ਹੈ ਜੋ ਸੰਸਕ੍ਰਿਤ ਸ਼ਬਦ ‘ਮਾਰੂਵਤ’ ਦਾ ਤਦਭਵ ਰੂਪ ਹੈ। ‘ਮਾਰੂ’ ਤੋਂ ਭਾਵ ਖੁਸ਼ਕ ਜਾਂ ਘੱਟ ਉਪਜਾਊ ਅਤੇ ‘ਵਤ’ ਇਲਾਕੇ ਨੂੰ ਕਿਹਾ ਜਾਂਦਾ ਹੈ। ਇਸ ਤਰ੍ਹਾਂ ਮਾਰਵਾੜ ਅਤੇ ਬਾਗੜ ਤੋਂ ਭਾਵ ਅਤੀਤ ਵਿੱਚ ਪੰਜਾਬ ਵਿਚਲੇ ਮਾਲਵੇ ਵਾਂਗ ਘੱਟ ਪਾਣੀ ਵਾਲੇ ਅਤੇ ਘੱਟ ਪੈਦਾਵਾਰ ਵਾਲੇ ਇਲਾਕੇ ਤੋਂ ਹੈ।[2]

ਪੰਜਾਬੀ ਤੇ ਮਹਾਨ ਲੋਕਸੋਧੋ

ਗੂਰੂ ਨਾਨਕ ਸਾਹਿਬ ਜੀ ਨੇ ਬਾਣੀ ਲਈ ਪੰਜਾਬੀ ਭਾਸ਼ਾ ਨੂੰ ਚੁਣਿਆ। ਗੁਰੂ ਨਾਨਕ ਜੀ ਤੋਂ ਪਹਿਲਾਂ ਬਾਬਾ ਫ਼ਰੀਦ ਨੇ ਵੀ ਬਾਣੀ ਦੀ ਰਚਨਾ, ਨਾਥਾਂ, ਜੋਗੀਆਂ, ਬੁੱਲ੍ਹੇ ਸ਼ਾਹ, ਵਾਰਿਸ ਸ਼ਾਹ, ਸ਼ਾਹ ਹੁਸੈਨ, ਕ਼ਾਦਰਯਾਰ, ਸ਼ਾਹ ਮੁਹੰਮਦ, ਦਮੋਦਰ ਆਦਿ ਕਵੀਆਂ ਨੇ ਆਪਣੀ ਕਵਿਤਾ ਦਾ ਮਾਧਿਅਮ ਪੰਜਾਬੀ ਨੂੰ ਬਣਾਇਆ। ਪ੍ਰੋ. ਪੂਰਨ ਸਿੰਘ ਭਾਵੇਂ ਅੰਗਰੇਜ਼ੀ ਦੇ ਵਿਦਵਾਨ ਸਨ ਪਰ ਉਹਨਾਂ ਨੇ ਪੰਜਾਬੀ ਵਿੱਚ ਖੁੱਲ੍ਹੀ ਕਵਿਤਾ ਰਚ ਕੇ ਇਤਿਹਾਸ ਸਿਰਜਿਆ। ਪੰਜਾਬੀ ਭਾਸ਼ਾ ਦਾ ਹਿਰਦਾ ਇੰਨਾ ਵਿਸ਼ਾਲ ਹੈ ਕਿ ਕੁਸ਼ਾਨ, ਹੂਣ, ਤੁਰਕ, ਮੁਗ਼ਲ, ਮੰਗੋਲਾਂ ਆਦਿ ਦੀਆਂ ਭਾਸ਼ਾਵਾਂ ਨੂੰ ਵੀ ਪੰਜਾਬੀ ਨੇ ਆਪਣੇ ਵਿੱਚ ਜਜ਼ਬ ਕਰ ਕੇ ਆਪਣੀ ਨਿਵੇਕਲੀ ਪਛਾਣ ਬਰਕਰਾਰ ਰੱਖੀ। ਪੰਜਾਬੀ ਲੋਕ ਗੀਤ ਸਾਡੀ ਸੰਪੂਰਨ ਪੰਜਾਬੀਅਤ ਦੀ ਤਰਜਮਾਨੀ ਕਰਦੇ ਹਨ। ਕਥਾ-ਕਹਾਣੀਆਂ, ਵਾਰਾਂ, ਕਿੱਸੇ, ਜੰਗਨਾਮੇ, ਕਵਿਤਾਵਾਂ, ਮਾਹੀਏ, ਢੋਲੇ, ਟੱਪੇ, ਸਿੱਠਣੀਆਂ ਆਦਿ ਪੰਜਾਬੀਅਤ ਦਾ ਅਣਮੋਲ ਖ਼ਜ਼ਾਨਾ ਹਨ। ਨਾਨਕ ਸਿੰਘ, ਗੁਰਦਿਆਲ ਸਿੰਘ, ਸੰਤ ਸਿੰਘ ਸੇਖੋਂ, ਕਰਤਾਰ ਸਿੰਘ ਦੁੱਗਲ, ਕੁਲਵੰਤ ਸਿੰਘ ਵਿਰਕ, ਅਜੀਤ ਕੌਰ, ਦਲੀਪ ਕੌਰ ਟਿਵਾਣਾ, ਅੰਮ੍ਰਿਤਾ ਪ੍ਰੀਤਮ, ਸੁਰਜੀਤ ਪਾਤਰ, ਸ਼ਿਵ ਕੁਮਾਰ ਬਟਾਲਵੀ, ਹਰਿਭਜਨ ਸਿੰਘ, ਡਾ. ਸੁਤਿੰਦਰ ਸਿੰਘ ਨੂਰ, ਸੁਖਵਿੰਦਰ ਅੰਮ੍ਰਿਤ ਆਦਿ ਲੇਖਕ ਇਸੇ ਭਾਸ਼ਾ ਸਦਕਾ ਕੌਮਾਂਤਰੀ ਪ੍ਰਸਿੱਧੀ ਹਾਸਲ ਕਰ ਚੁੱਕੇ ਹਨ। ਪੰਜਾਬੀ ਸੰਗੀਤ ਤਾਂ ਅੱਜ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ। ਇਸ ਨੇ ਪੂਰੀ ਦੁਨੀਆ ਨੂੰ ਝੂਮਣ ਲਾ ਦਿੱਤਾ ਹੈ। ਲਾਲ ਚੰਦ ਯਮਲਾ ਜੱਟ ਗੁਰਦਾਸ ਮਾਨ,ਦੇਬੀ ਮਖਸੂਸਪੁਰੀ, ਬੱਬੂ ਮਾਨ, ਕੁਲਦੀਪ ਮਾਣਕ, ਹੰਸ ਰਾਜ ਹੰਸ, ਸਤਿੰਦਰ ਸਰਤਾਜ ਆਦਿ ਕਿਸੇ ਜਾਣ-ਪਛਾਣ ਦੇ ਮੁਥਾਜ ਨਹੀਂ ਹਨ। ਇਹ ਪੰਜਾਬੀ ਸੰਗੀਤ ਦੀ ਪ੍ਰਪੱਕਤਾ ਹੀ ਹੈ ਕਿ ਇਹ ਬਾਲੀਵੁੱਡ ਵਿੱਚ ਵੀ ਪੈਰ ਜਮਾ ਚੁੱਕਿਆ ਹੈ। ਹਿੰਦੀ ਫ਼ਿਲਮਾਂ ਵਿੱਚ ਨਿਰੋਲ ਪੰਜਾਬੀ ਗੀਤ ਅਤੇ ਕਿਰਦਾਰ ਆਮ ਵੇਖਣ-ਸੁਣਨ ਨੂੰ ਮਿਲਦੇ ਹਨ, ਜੋ ਪੰਜਾਬੀਆਂ ਲਈ ਮਾਣ ਦੀ ਗੱਲ ਹੈ।

ਹੋਰ ਵੇਖੋਸੋਧੋ

ਹਵਾਲੇਸੋਧੋ

  1. ਸੁਖਵਿੰਦਰ ਸਿੰਘ ਸੁੱਖੀ (2018-08-04). "ਪੰਜਾਬੀ ਤੇ ਬਿਲਾਸਪੁਰੀ ਭਾਸ਼ਾ ਦੀਆਂ ਆਪੋ 'ਚ ਜੁੜੀਆਂ ਤੰਦਾਂ". Tribune Punjabi. Retrieved 2018-08-05. 
  2. "ਪੰਜਾਬੀ ਅਤੇ ਰਾਜਸਥਾਨੀ ਵਿਚਾਲੇ ਪੁਲ". Tribune Punjabi (in ਹਿੰਦੀ). 2018-11-24. Retrieved 2018-12-15. 
  • ਧਾਲੀਵਾਲ, ਪ੍ਰੇਮ ਪ੍ਰਕਾਸ਼. (2006): ਸਿਧਾਂਤਕ ਭਾਸ਼ਾ ਵਿਗਿਆਨ, ਮਦਾਨ ਪਬਲੀਕੇਸ਼ਨਜ਼