ਵਿਕੀਪੀਡੀਆ:ਫਾਟਕ:ਭੂਗੋਲ

(ਫ਼ਾਟਕ:ਭੂਗੋਲ ਤੋਂ ਮੋੜਿਆ ਗਿਆ)


ਫਰਮਾ:ਮੁੱਖ ਸਫ਼ਾ ਫਾਟਕ

ਫਰਮਾ:ਫਾਟਕ ਭੂਗੋਲ ਭਾਗ
ਭੂਗੋਲ
ਭੂਗੋਲ

ਭੂਗੋਲ ਇੱਕ ਵਿਗਿਆਨ ਹੈ ਜੋ ਕਿ ਪ੍ਰਿਥਵੀ ਉਤਲੀ ਜਮੀਨ, ਨਕਸ਼, ਨਿਵਾਸੀ ਅਤੇ ਤੱਥਾਂ ਦੇ ਅਧਿਐਨ ਨਾਲ ਸਬੰਧਤ ਹੈ। "ਧਰਤੀ ਬਾਰੇ ਲਿਖਣਾ ਜਾਂ ਵਖਿਆਣ ਕਰਨਾ" ਲਫ਼ਜ਼ੀ ਅਨੁਵਾਦ ਹੋ ਸਕਦਾ ਹੈ। ਏਰਾਟੋਸਥੇਨੈਸ, ਯੂਨਾਨੀ ਵਿੱਚ ਇਸ ਸ਼ਬਦ ਦੀ ਵਰਤੋਂ ਕਰਨ ਵਾਲਾ ਪਹਿਲਾ ਇਨਸਾਨ ਸੀ। ਭੂਗੋਲਕ ਖੋਜ ਦੀਆਂ ਚਾਰ ਇਤਿਹਾਸਕ ਰੀਤੀਆਂ ਹਨ: ਕੁਦਰਤੀ ਅਤੇ ਮਨੁੱਖੀ ਤੱਥਾਂ ਦਾ ਸਥਾਨਕ ਅਧਿਐਨ (ਭੂਗੋਲ ਵੰਡ ਦੀ ਪੜ੍ਹਾਈ ਵਜੋਂ), ਧਰਾਤਲ ਵਿੱਦਿਆ (ਥਾਵਾਂ ਅਤੇ ਖੇਤਰ), ਮਨੁੱਖ-ਧਰਤ ਸੰਬੰਧਾਂ ਦੀ ਵਿੱਦਿਆ ਅਤੇ ਧਰਤ ਵਿਗਿਆਨ ਦੀ ਖੋਜ। ਇਸਦੇ ਬਾਵਜੂਦ ਆਧੁਨਿਕ ਭੂਗੋਲ ਇੱਕ ਵਿਆਪਕ ਸਿੱਖਿਆ ਹੈ ਜਿਹਦਾ ਮੁੱਖ ਮਕਸਦ ਪ੍ਰਿਥਵੀ ਅਤੇ ਉਸਦੀਆਂ ਸਾਰੀਆਂ ਮਨੁੱਖੀ ਅਤੇ ਕੁਦਰਤੀ ਜਟਿਲਤਾਵਾਂ ਨੂੰ ਸਮਝਣਾ ਹੈ - ਨਾ ਸਿਰਫ਼ ਕਿ ਚੀਜ਼ਾਂ ਕਿੱਥੇ ਹਨ ਸਗੋਂ ਇਹ ਕਿਵੇਂ ਹੋਂਦ 'ਚ ਆਈਆਂ ਅਤੇ ਬਦਲੀਆਂ। ਭੂਗੋਲ ਨੂੰ ਮਨੁੱਖੀ ਅਤੇ ਭੌਤਿਕ ਵਿਗਿਆਨ ਵਿਚਲਾ ਪੁਲ ਕਿਹਾ ਗਿਆ ਹੈ। ਇਸਦੇ ਦੋ ਪ੍ਰਮੁੱਖ ਅੰਗ ਹਨ - ਮਨੁੱਖੀ ਭੂਗੋਲ ਅਤੇ ਭੌਤਿਕ ਭੂਗੋਲ।...

ਫਰਮਾ:ਫਾਟਕ ਭੂਗੋਲ ਭਾਗ

ਅਫ਼ਰੀਕਾ ਏਸ਼ੀਆ ਯੂਰਪ ਉੱਤਰੀ ਅਮਰੀਕਾ ਦੱਖਣੀ ਅਮਰੀਕਾ ਓਸ਼ੇਨੀਆ ਨਕਸ਼ੇ
ਫਰਮਾ:ਫਾਟਕ ਭੂਗੋਲ ਭਾਗ
ਫ਼ਰਾਂਸ
ਫ਼ਰਾਂਸ

ਫ਼ਰਾਂਸ ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।

ਰਕਬੇ ਪੱਖੋਂ ਫ਼ਰਾਂਸ ਦੁਨੀਆਂ ਦਾ ੪੨ਵਾਂ ਸਭ ਤੋਂ ਵੱਡਾ ਦੇਸ਼ ਹੈ ਪਰ ਪੱਛਮੀ ਯੂਰਪ ਅਤੇ ਯੂਰਪੀ ਸੰਘ ਵਿਚਲਾ ਸਭ ਤੋਂ ਵੱਡਾ ਮੁਲਕ ਹੈ। ਪੂਰੇ ਯੂਰਪ ਵਿੱਚ ਇਹਦਾ ਦਰਜਾ ਤੀਜਾ ਹੈ। ੬.੭ ਕਰੋੜ ਨੂੰ ਛੂੰਹਦੀ ਅਬਾਦੀ ਨਾਲ਼ ਇਹ ਦੁਨੀਆਂ ਦਾ ੨੦ਵਾਂ ਅਤੇ ਯੂਰਪੀ ਸੰਘ ਦਾ ਦੂਜਾ ਸਭ ਤੋਂ ਵੱਧ ਅਬਾਦ ਦੇਸ਼ ਹੈ। ਫ਼ਰਾਂਸ ਇੱਕ ਇਕਾਤਮਕ ਅਰਧਰਾਸ਼ਟਰਪਤੀ ਗਣਰਾਜ ਹੈ ਜੀਹਦੀ ਰਾਜਧਾਨੀ ਪੈਰਿਸ ਵਿਖੇ ਹੈ ਜੋ ਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਅਤੇ ਮੁੱਖ ਸੱਭਿਆਚਾਰਕ ਅਤੇ ਵਪਾਰਕ ਕੇਂਦਰ ਹੈ। ਫ਼ਰਾਂਸ ਦਾ ਮੌਜੂਦਾ ਸੰਵਿਧਾਨ, ਜਿਹਨੂੰ ਲੋਕਮੱਤ ਰਾਹੀਂ ੪ ਅਕਤੂਬਰ ੧੯੫੮ ਵਿੱਚ ਕਬੂਲਿਆ ਗਿਆ ਸੀ, ਦੇਸ਼ ਨੂੰ ਧਰਮ-ਨਿਰਪੱਖ ਅਤੇ ਲੋਕਰਾਜੀ ਦੱਸਦਾ ਹੈ ਜੀਹਦੀ ਖ਼ੁਦਮੁਖ਼ਤਿਆਰੀ ਦਾ ਸਰੋਤ ਇਹਦੇ ਲੋਕ ਹਨ। ਮੁਲਕ ਦੇ ਆਦਰਸ਼ ਮਨੁੱਖ ਅਤੇ ਨਾਗਰਿਕ ਦੇ ਹੱਕਾਂ ਦੇ ਐਲਾਨ ਵਿੱਚ ਉਲੀਕੇ ਗਏ ਹਨ ਜੋ ਦੁਨੀਆਂ ਵਿੱਚ ਮਨੁੱਖੀ ਹੱਕਾਂ ਦੇ ਸਭ ਤੋਂ ਪਹਿਲੇ ਦਸਤਾਵੇਜ਼ਾਂ ਵਿੱਚੋਂ ਇੱਕ ਹੈ ਅਤੇ ਜਿਹਨੂੰ ਪਿਚੇਤਰੀ ੧੮ਵੀਂ ਸਦੀ ਵਿੱਚ ਫ਼ਰਾਂਸੀਸੀ ਇਨਕਲਾਬ ਦੇ ਸ਼ੁਰੂਆਤੀ ਦੌਰ ਵਿੱਚ ਤਿਆਰ ਕੀਤਾ ਗਿਆ ਸੀ।

ਫ਼ਰਾਂਸ ਪਿਛੇਤਰੇ ਮੱਧ ਕਾਲ ਤੋਂ ਹੀ ਯੂਰਪ ਦੀ ਇੱਕ ਪ੍ਰਮੁੱਖ ਤਾਕਤ ਰਿਹਾ ਹੈ ਅਤੇ ੧੯ਵੀਂ ਅਤੇ ਅਗੇਤਰੀ ੨੦ਵੀਂ ਸਦੀ ਵਿੱਚ ਦੁਨੀਆਂ ਦੇ ਦੂਜੇ ਸਭ ਤੋਂ ਵੱਡੇ ਬਸਤੀਵਾਦੀ ਸਾਮਰਾਜ ਸਦਕਾ ਇਹ ਦੁਨਿਆਵੀ ਪ੍ਰਸਿੱਧੀ ਦੇ ਸਿਖਰਾਂ 'ਤੇ ਪੁੱਜ ਗਿਆ। ਆਪਣੇ ਲੰਮੇ ਅਤੀਤ ਦੌਰਾਨ ਫ਼ਰਾਂਸ ਨੇ ਕਈ ਉੱਘੇ ਕਲਾਕਾਰਾਂ, ਸੋਚਵਾਨਾਂ ਅਤੇ ਵਿਗਿਆਨੀਆਂ ਨੂੰ ਜਨਮ ਦਿੱਤਾ ਅਤੇ ਹੁਣ ਤੱਕ ਵੀ ਇਹ ਸੱਭਿਆਚਾਰ ਦਾ ਵਿਸ਼ਵੀ ਕੇਂਦਰ ਹੈ। ਇਸ ਦੇਸ਼ ਯੂਨੈਸਕੋ ਯੂਨੈਸਕੋ ਵਿਸ਼ਵ ਵਿਰਾਸਤ ਟਿਕਾਣਿਆਂ ਦੀ ਗਿਣਤੀ ਪੱਖੋਂ ਦੁਨੀਆਂ 'ਚ ਚੌਥੇ ਦਰਜੇ 'ਤੇ ਹੈ ਅਤੇ ਹਰ ਵਰ੍ਹੇ ਇੱਥੇ ਲਗਭਗ ੮.੩ ਕਰੋੜ ਵਿਦੇਸ਼ੀ ਸੈਲਾਨੀ ਆਉਂਦੇ ਹਨ – ਜੋ ਕਿਸੇ ਵੀ ਦੇਸ਼ ਤੋਂ ਵੱਧ ਹੈ।

ਫ਼ਰਾਂਸ ਯੂਰਪ ਅਤੇ ਦੁਨੀਆਂ ਵਿੱਚ ਚੋਖੇ ਸੱਭਿਆਚਾਰਕ, ਮਾਲੀ, ਫ਼ੌਜੀ ਅਤੇ ਸਿਆਸੀ ਰਸੂਖ਼ ਵਾਲੀ ਮਹਾਨ ਤਾਕਤ ਹੈ। ਦੁਨੀਆਂ ਵਿੱਚ ਫ਼ਰਾਂਸ ਦਾ ਫ਼ੌਜੀ ਬਜਟ ਪੰਜਵਾਂ, ਅਸਲੇ ਦਾ ਅੰਬਾਰ ਤੀਜਾ ਅਤੇ ਸਫ਼ਾਰਤੀ ਅਮਲਾ ਦੂਜਾ ਸਭ ਤੋਂ ਵੱਡਾ ਹੈ। ਆਪਣੇ ਸਮੁੰਦਰੋਂ-ਪਾਰ ਖੇਤਰਾਂ ਅਤੇ ਰਾਜਖੇਤਰਾਂ ਸਦਕਾ ਫ਼ਰਾਂਸ ਦੁਨੀਆਂ ਦੀ ਦੂਜੀ ਸਭ ਤੋਂ ਵੱਡੀ ਨਿਵੇਕਲਾ ਆਰਥਿਕ ਮੰਡਲ ਬਣ ਗਿਆ ਹੈ। ਫ਼ਰਾਂਸ ਇੱਕ ਵਿਕਸਿਤ ਦੇਸ਼ ਹੈ ਅਤੇ ਨਾਂ-ਮਾਤਰ ਜੀਡੀਪੀ ਪੱਖੋਂ ਪੰਜਵੇਂ ਅਤੇ ਖ਼ਰੀਦ ਸ਼ਕਤੀ ਇਕਸਾਰਤਾ ਪੱਖੋਂ ਸੱਤਵੇਂ ਦਰਜੇ 'ਤੇ ਹੈ। ਘਰੇਲੂ ਦੌਲਤ ਪੱਖੋਂ ਫ਼ਰਾਂਸ ਯੂਰਪ ਦਾ ਸਭ ਤੋਂ ਅਮੀਰ ਮੁਲਕ ਹੈ ਜਦਕਿ ਦੁਨੀਆਂ ਵਿੱਚ ਚੌਥੇ ਦਰਜੇ 'ਤੇ ਹੈ।

ਫ਼ਰਾਂਸੀਸੀ ਨਾਗਰਿਕਾਂ ਦੀ ਰਹਿਣੀ ਦਾ ਮਿਆਰ ਬਹੁਤ ਉੱਚਾ ਹੈ ਅਤੇ ਫ਼ਰਾਂਸ ਸਿੱਖਿਆ, ਸਿਹਤ-ਸੰਭਾਲ, ਜੀਵਨ-ਮਿਆਦ, ਸ਼ਹਿਰੀ ਅਜ਼ਾਦੀ ਅਤੇ ਮਨੁੱਖੀ ਵਿਕਾਸ ਦੀਆਂ ਕੌਮਾਂਤਰੀ ਦਰਜੇਦਾਰੀਆਂ ਵਿੱਚ ਵੀ ਮੋਹਰੀ ਰਹਿੰਦਾ ਹੈ। ਫ਼ਰਾਂਸ ਸੰਯੁਕਤ ਰਾਸ਼ਟਰ ਦਾ ਸਥਾਪਕੀ ਮੈਂਬਰ ਹੈ ਜਿੱਥੇ ਇਹ ਉਸਦੇ ਸੁਰੱਖਿਆ ਕੌਂਸਲ ਦੇ ਪੰਜ ਪੱਕੇ ਮੈਂਬਰਾਂ 'ਚੋਂ ਇੱਕ ਹੈ। ਇਸ ਤੋਂ ਇਲਾਵਾ ਇਹ ੭ ਦੀ ਢਾਣੀ, ਨਾਟੋ, ਆਰਥਿਕ ਸਹਿਕਾਰਤਾ ਅਤੇ ਵਿਕਾਸ ਜੱਥੇਬੰਦੀ (ਓ.ਈ.ਸੀ.ਡੀ.), ਵਿਸ਼ਵ ਵਪਾਰ ਜੱਥੇਬੰਦੀ ਅਤੇ ਲਾ ਫ਼ਰਾਂਕੋਫ਼ੋਨੀ ਵਰਗੇ ਕਈ ਕੌਮਾਂਤਰੀ ਅਦਾਰਿਆਂ ਦਾ ਵੀ ਮੈਂਬਰ ਹੈ। ਹੋਰ ਪੜ੍ਹੋ... ਫਰਮਾ:ਫਾਟਕ ਭੂਗੋਲ ਭਾਗ

  • ...ਮੁਰਦਾ ਸਾਗਰ ਦੇ ਪਾਣੀ 'ਤੇ ਤੁਸੀਂ ਹਮੇਸ਼ਾਂ ਤੈਰਦੇ ਰਹਿੰਦੇ ਹੋ।
ਫਰਮਾ:ਫਾਟਕ ਭੂਗੋਲ ਭਾਗ
ਮਾਲੇ
ਮਾਲੇ

ਮਾਲਦੀਵ ਗਣਰਾਜ ਦੀ ਰਾਜਧਾਨੀ ਮਾਲੇ ਦੀ ਇੱਕ ਹਵਾਈ ਤਸਵੀਰ। ਮਾਲੇ ਕਾਫ਼ੂ ਮੂੰਗਾ-ਟਾਪੂ ਵਿਚਲੇ ਮਾਲੇ ਟਾਪੂ 'ਤੇ ਸਥਿੱਤ ਹੈ ਪਰ ਪ੍ਰਬੰਧਕੀ ਲਿਹਾਜ਼ ਨਾਲ਼ ਇਹਨੂੰ ਕਾਫ਼ੂ ਦਾ ਹਿੱਸਾ ਨਹੀਂ ਮੰਨਿਆ ਜਾਂਦਾ। ਇਹ ਟਾਪੂ ਕਾਫ਼ੀ ਸ਼ਹਿਰੀ ਹੈ ਜੋ ਅਬਾਦੀ ਪੱਖੋਂ ਦੁਨੀਆਂ ਵਿੱਚ ਸਭ ਤੋਂ ਵੱਧ ਸੰਘਣੇ ਸ਼ਹਿਰਾਂ ਵਿੱਚੋਂ ਇੱਕ ਹੈ। ਦਸੰਬਰ ੨੦੦੪ 'ਚ ਹਿੰਦ ਮਹਾਂਸਾਗਰ 'ਚ ਆਏ ਭੁਚਾਲ ਮਗਰੋਂ ਆਈ ਸੁਨਾਮੀ ਨੇ ਸ਼ਹਿਰ ਦਾ ਦੋ-ਤਿਹਾਈ ਹਿੱਸਾ ਡੁਬੋ ਦਿੱਤਾ।

ਫਰਮਾ:ਫਾਟਕ ਭੂਗੋਲ ਭਾਗ

ਫਰਮਾ:ਫਾਟਕ ਭੂਗੋਲ ਭਾਗ

ਫਰਮਾ:ਫਾਟਕ ਭੂਗੋਲ ਭਾਗ
  • ਜੇਕਰ ਤੁਸੀਂ ਭੂਗੋਲ ਦੇ ਰਸੀਏ, ਸਿੱਖਿਅਕ, ਘੋਖ-ਕਰਤਾ ਜਾਂ ਅਧਿਆਪਕ ਹੋ ਤਾਂ ਤੁਹਾਡਾ ਇੱਥੇ ਸੁਆਗਤ ਹੈ। ਭੂਗੋਲ ਦੇ ਲੇਖਾਂ ਨੂੰ ਵੱਡਾ ਕਰਨ ਅਤੇ ਨਵੇਂ ਲੇਖ ਲਿਖਣ ਵਿੱਚ ਮੱਦਦ ਕਰੋ।
  • ਨਵੇਂ ਮੈਂਬਰਾਂ ਨੂੰ ਬੇਨਤੀ:ਮਿਹਰਬਾਨੀ ਕਰ ਕੇ ਵਿਕੀਪੀਡੀਆ ਉੱਤੇ ਆਪਣਾ ਖਾਤਾ ਬਣਾਓ ਅਤੇ ਇਸ ਪ੍ਰੋਜੈਕਟ ਦੀ ਸਫ਼ਲਤਾ ਵਿੱਚ ਆਪਣਾ ਯੋਗਦਾਨ ਦਿਓ।