19ਵੀਂ ਸਦੀ ਵਿੱਚ ਛਾਪੀ ਗੁਰਦੁਆਰਾ ਬਾਬਾ ਅਟੱਲ ਦੀ ਦਵਾਰ ਉੱਤੇ ਗੁਰ ਨਾਨਕ ਦੀ ਖ਼ਿਆਲੀ ਪੇਂਟਿੰਗ

ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।