ਬੰਦੀ ਛੋੜ ਦਿਵਸ

ਸਿੱਖਾਂ ਦਾ ਤਿਉਹਾਰ

ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।[1][2]

ਬੰਦੀ ਛੋੜ ਦਿਵਸ
ਗੁਰੂ ਹਰਿਗੋਬਿੰਦ ਸਾਹਿਬ 52 ਰਾਜਿਆਂ ਨਾਲ
ਮਨਾਉਣ ਵਾਲੇਬਹੁਤ ਸਾਰੇ ਦੇਸ਼ਾਂ ਵਿੱਚ
ਕਿਸਮਧਾਰਮਿਕ,
ਮਹੱਤਵਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ
ਮਿਤੀਦਿਵਾਲੀ ਦਾ ਦਿਨ
ਬਾਰੰਬਾਰਤਾਸਲਾਨਾ
ਨਾਲ ਸੰਬੰਧਿਤਦਿਵਾਲੀ

ਇਤਿਹਾਸ

ਸੋਧੋ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਸਿੱਖ ਇਤਿਹਾਸ ਵਿੱਚ ਇੱਕ ਕ੍ਰਾਂਤੀਕਾਰੀ ਮੋੜ ਲੈ ਆਂਦਾ। ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰਗੱਦੀ ਦੀ ਪ੍ਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਮੁਤਾਬਿਕ ਬਦਲਿਆ ਅਤੇ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਪਹਿਨੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਕੀਤੀ, ਜਿਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੇ ਨਸਲੀ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਹਨਾਂ ਨੂੰ ਜੰਗ ਦੀ ਟ੍ਰੇਨਿੰਗ ਦਿੱਤੀ ਜਾਣ ਲੱਗੀ। ਲੋਹਗੜ੍ਹ ਕਿਲ੍ਹੇ ਦੀ ਸਥਾਪਨਾ ਕੀਤੀ। ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਪੰਜਾਬ ਵਿੱਚ ਬਗ਼ਾਵਤ ਨੂੰ ਸ਼ਹਿ ਦੇਣ ਦੇ ਦੋਸ਼ ਵਿੱਚ ਗਵਾਲੀਅਰ ਦੇ ਕਿਲ੍ਹੇ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲ੍ਹੇ 'ਚ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਾ। ਦਿਵਾਲੀ ਦਾ ਦਿਨ ਸਿੱਖ ਧਰਮ ਵਿੱਚ ਬੰਦੀ ਛੋੜ ਦਿਵਸ ਦੇ ਨਾਮ ਵਜੋਂ ਤਿਉਹਾਰ ਮਨਾਉਂਦੇ ਹਨ । ਇਸ ਤਿਉਹਾਰ ਨੂੰ ਮਨਾਉਣ ਦੇ ਪਿੱਛੇ ਦਾ ਇਤਹਾਸ ਬਹੁਤ ਰੋਚਕ ਹੈ । ਜਾਣਕਾਰੀ ਦੇ ਮੁਤਾਬਕ ਸਿੱਖ ਧਰਮ ਦੇ ਵੱਧਦੇ ਪ੍ਰਭਾਵ ਨੂੰ ਵੇਖਦੇ ਹੋਏ ਬਾਦਸ਼ਾਹ ਜਹਾਂਗੀਰ ਨੇ ਸਿੱਖਾਂ ਦੇ ਛੇਂਵੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਬੰਦੀ ਬਣਾ ਲਿਆ । ਉਸਨੇ ਹਰਗੋਬਿੰਦ ਸਾਹਿਬ ਜੀ ਨੂੰ ਗਵਾਲਿਅਰ ਦੇ ਕਿਲੇ ਵਿੱਚ ਕੈਦ ਕਰ ਦਿੱਤਾ ਜਿੱਥੇ ਪਹਿਲਾਂ ਹੀ 52 ਹਿੰਦੂ ਰਾਜੇ ਕੈਦ ਸਨ । ਪਰ ਸੰਜੋਗ ਨਾਲ ਜਦੋਂ ਜਹਾਂਗੀਰ ਨੇ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਕੈਦ ਕੀਤਾ , ਤਾਂ ਜਹਾਂਗੀਰ ਬਹੁਤ ਬੀਮਾਰ ਪੈ ਗਿਆ । ਕਾਫ਼ੀ ਇਲਾਜ ਦੇ ਬਾਅਦ ਵੀ ਉਹ ਠੀਕ ਨਹੀਂ ਹੋ ਰਿਹਾ ਸੀ । ਤਦ ਬਾਦਸ਼ਾਹ ਦੇ ਕਾਜੀ ਨੇ ਉਸਨੂੰ ਸਲਾਹ ਦਿੱਤੀ ਕਿ ਉਹ ਇਸ ਲਈ ਬੀਮਾਰ ਪੈ ਗਿਆ ਹੈ ਕਿਉਂਕਿ ਉਸਨੇ ਇੱਕ ਸੱਚੇ ਗੁਰੂ ਨੂੰ ਕੈਦ ਕਰ ਲਿਆ ਹੈ । ਜੇਕਰ ਉਹ ਤੰਦਰੁਸਤ ਹੋਣਾ ਚਾਹੁੰਦਾ ਹੈ ਤਾਂ ਉਸਨੂੰ ਗੁਰੂ ਹਰਗੋਬਿੰਦ ਸਿੰਘ ਨੂੰ ਤੁਰੰਤ ਛੱਡ ਦੇਣਾ ਚਾਹੀਦਾ ਹੈ । ਕਹਿੰਦੇ ਹਨ ਕਿ ਆਪਣੇ ਕਾਜੀ ਦੀ ਸਲਾਹ ਉੱਤੇ ਕੰਮ ਕਰਦੇ ਹੋਏ ਜਹਾਂਗੀਰ ਨੇ ਤੁਰੰਤ ਗੁਰੂ ਨੂੰ ਛੱਡਣ ਦਾ ਆਦੇਸ਼ ਜਾਰੀ ਕਰ ਦਿੱਤਾ । ਲੇਕਿਨ ਗੁਰੂ ਹਰਗੋਬਿੰਦ ਸਿੰਘ ਜੀ ਨੇ ਇਕੱਲੇ ਰਿਹਾ ਹੋਣ ਤੋਂ ਇਨਕਾਰ ਕਰ ਦਿੱਤਾ । ਉਨ੍ਹਾਂ ਨੇ ਕਿਹਾ ਕਿ ਉਹ ਜੇਲ੍ਹ ਤੋਂ ਬਾਹਰ ਉਦੋਂ ਜਾਣਗੇ ਜਦੋਂ ਉਨ੍ਹਾਂ ਦੇ ਨਾਲ ਕੈਦ ਸਾਰੇ 52 ਹਿੰਦੂ ਰਾਜਿਆਂ ਨੂੰ ਵੀ ਰਿਹਾ ਕੀਤਾ ਜਾਵੇਗਾ । ਗੁਰੂ ਜੀ ਦਾ ਹਠ ਵੇਖਦੇ ਹੋਏ ਜਹਾਂਗੀਰ ਨੂੰ ਸਾਰੇ ਰਾਜਿਆਂ ਨੂੰ ਛੱਡਣ ਦਾ ਆਦੇਸ਼ ਜਾਰੀ ਕਰਨਾ ਪਿਆ । ਪਰ ਇਹ ਆਦੇਸ਼ ਜਾਰੀ ਕਰਦੇ ਸਮਾਂ ਵੀ ਜਹਾਂਗੀਰ ਨੇ ਇੱਕ ਸ਼ਰਤ ਰੱਖ ਦਿੱਤੀ । ਉਸਦੀ ਸ਼ਰਤ ਸੀ ਕਿ ਕੈਦ ਵਿਚੋਂ ਗੁਰੂ ਜੀ ਦੇ ਨਾਲ ਸਿਰਫ ਉਹੀ ਰਾਜੇ ਬਾਹਰ ਜਾ ਸਕਣਗੇ ਜੋ ਸਿੱਧੇ ਗੁਰੂ ਜੀ ਦਾ ਕੋਈ ਅੰਗ ਜਾਂ ਕੱਪੜਾ ਫੜੇ ਹੋਏ ਹੋਣਗੇ । ਉਸਦੀ ਸੋਚ ਸੀ ਕਿ ਇਕੱਠੇ ਜ਼ਿਆਦਾ ਰਾਜੇ ਗੁਰੂ ਜੀ ਨੂੰ ਛੂਹ ਨਹੀਂ ਪਾਉਣਗੇ ਅਤੇ ਇਸ ਤਰ੍ਹਾਂ ਬਹੁਤ ਸਾਰੇ ਰਾਜੇ ਉਸਦੀ ਕੈਦ ਵਿੱਚ ਹੀ ਰਹਿ ਜਾਣਗੇ । ਜਹਾਂਗੀਰ ਦੀ ਚਲਾਕੀ ਵੇਖਦੇ ਹੋਏ ਗੁਰੂ ਜੀ ਨੇ ਇੱਕ ਵਿਸ਼ੇਸ਼ ਕੁੜਤਾ ਸਿਲਵਾਇਆ ਜਿਸ ਵਿੱਚ 52 ਕਲੀਆਂ ਬਣੀ ਹੋਈਆਂ ਸਨ । ਇਸ ਤਰ੍ਹਾਂ ਇੱਕ – ਇੱਕ ਕਲੀ ਨੂੰ ਫੜੇ ਹੋਏ ਸਾਰੇ 52 ਰਾਜੇ ਜਹਾਂਗੀਰ ਦੀ ਕੈਦ ਵਿਚੋਂ ਆਜ਼ਾਦ ਹੋ ਗਏ । ਜਹਾਂਗੀਰ ਦੀ ਕੈਦ ਤੋਂ ਆਜ਼ਾਦ ਹੋਣ ਦੇ ਬਾਅਦ ਜਦੋਂ ਗੁਰੂ ਹਰਗੋਬਿੰਦ ਸਿੰਘ ਜੀ ਵਾਪਸ ਅਮ੍ਰਿਤਸਰ ਪੁੱਜੇ ਤਾਂ ਪੂਰੇ ਗੁਰਦੁਆਰੇ ਵਿੱਚ ਦੀਵੇ ਜਗਾ ਕੇ ਗੁਰੂ ਜੀ ਦਾ ਸਵਾਗਤ ਕੀਤਾ ਗਿਆ । ਕੁੱਝ ਸਮਾਂ ਬਾਅਦ ਇਸ ਦਿਨ ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦਾ ਫੈਸਲਾ ਲਿਆ ਗਿਆ। ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਕੱਲਿਆਂ ਕਿਲ੍ਹੇ ਵਿਚੋਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲ੍ਹੇ ਵਿੱਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ 'ਬੰਦੀ-ਛੋੜ' ਦਾਤਾ ਦੇ ਨਾਂਅ ਨਾਲ ਵੀ ਜਾਣਿਆ ਜਾਣ ਲੱਗਾ। ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੁੱਜੇ, ਤਾਂ ਉਸ ਦਿਨ ਦੀਵਾਲੀ ਦਾ ਦਿਨ ਸੀ। ਸਿੱਖ ਸੰਗਤਾਂ ਨੇ ਘਰਾਂ ਵਿੱਚ ਘਿਓ ਦੇ ਦੀਵੇ ਜਗਾਏ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ।

ਹਵਾਲੇ

ਸੋਧੋ
  1. Holy People of the World: A Cross-cultural Encyclopedia, Volume 1:Phyllis G. Jestice [1]
  2. Sikhism: A Guide for the Perplexed by Arvind-Pal Singh Mandair