ਭਾਈ ਹਿੰਮਤ ਸਿੰਘ

(ਭਾਈ ਹਿੰਮਤ ਸਿੰਘ ਜੀ ਤੋਂ ਰੀਡਿਰੈਕਟ)

ਭਾਈ ਹਿੰਮਤ ਸਿੰਘ ਪੰਜਾਂ ਪਿਆਰਿਆਂ ਵਿਚੋਂ ਤੀਸਰੇ ਸਥਾਨ ਤੇ ਸਨ। ਆਪ ਦੇ ਪਿਤਾ ਦਾ ਨਾਮ ਮਾਲ ਦੇਉ ਜੀ ਅਤੇ ਮਾਤਾ ਨਾਲ ਦੇਈ ਜੀ ਸਨ। ਆਪ ਜਗਨਨਾਥ ਦੇ ਵਾਸੀ ਸਨ ਅਤੇ ਝੀਵਰ ਜਾਤੀ ਦੇ ਸਨ। ਆਪ ਦੇ ਮਾਤਾ-ਪਿਤਾ ਨੌਵੀ ਪਾਤਸ਼ਾਹੀ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਰਨ ਵਿੱਚ ਰਹਿੰਦੇ ਸਨ। ਆਪ ਦਾ ਜਨਮ 1661 ਬਿ: ਜੇਠ 15 ਨੂੰ ਬਾਬਾ ਬਕਾਲਾ ਵਿਖੇ ਹੋਇਆ। ਆਪ 1705 ਬਿ: ਵਿੱਚ ਸ੍ਰੀ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਏ।