ਮਨੁੱਖੀ ਅਧਿਕਾਰ ਦਿਵਸ
ਮਨੁੱਖੀ ਅਧਿਕਾਰ ਦਿਵਸ ਹਰ ਸਾਲ 10 ਦਸੰਬਰ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਕਿਉਂਕਿ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦੇ ਆਲਮੀ ਐਲਾਨਨਾਮੇ (ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ) ਨੂੰ ਸੰਯੁਕਤ ਰਾਸ਼ਟਰ ਸੰਘ ਦੇ 58 ਮੈਂਬਰ ਦੇਸ਼ਾਂ ਨੇ ਸਿਧਾਂਤਕ ਰੂਪ ਵਿੱਚ ਅਪਣਾਇਆ ਸੀ। ਅਸਲ ਵਿੱਚ ਐਲਾਨਨਾਮੇ ਦਾ ਮੁੱਢ ਸੰਯੁਕਤ ਰਾਸ਼ਟਰ ਸੰਘ ਦੀ ਸਥਾਪਨਾ (1945) ਸਮੇਂ ਹੀ ਬੰਨ੍ਹਿਆ ਜਾ ਚੁੱਕਾ ਸੀ। ਦੂਜੀ ਵੱਡੀ ਜੰਗ (1939 ਤੋਂ 1945) ਵਿੱਚ ਲੱਖਾਂ ਦੀ ਗਿਣਤੀ ਵਿੱਚ ਅਣਿਆਈਆਂ ਮੌਤਾਂ ਹੋਈਆਂ ਸਨ। ਜਰਮਨ ਦੇ ਤਾਨਾਸ਼ਾਹ ਅਡੋਲਫ ਹਿਟਲਰ ਨੇ ਲੱਖਾਂ ਹੀ ਲੋਕਾਂ ਨੂੰ ਅਣਮਨੁੱਖੀ ਤਸੀਹੇ ਦੇ ਕੇ ਉਹਨਾਂ ਨੂੰ ਜਿਉਣ ਦੇ ਅਧਿਕਾਰ ਤੋਂ ਵਾਂਝੇ ਕਰ ਦਿੱਤਾ ਸੀ। ਯਹੂਦੀਆਂ ਦੀ ਵੱਡੀ ਪੱਧਰ ’ਤੇ ਨਸਲਕੁਸ਼ੀ ਹੋਈ ਸੀ। ਜੰਗ ਤੋਂ ਬਾਅਦ ਆਜ਼ਾਦੀ, ਇਨਸਾਫ਼ ਅਤੇ ਸ਼ਾਂਤੀ ਸਥਾਪਤ ਕਰਨ ਲਈ ਹੀ ਸੰਯੁਕਤ ਰਾਸ਼ਟਰ ਸੰਘ ਕਾਇਮ ਕੀਤਾ ਗਿਆ ਸੀ।[1][2]
ਮਨੁੱਖੀ ਅਧਿਕਾਰ ਦਿਵਸ | |
---|---|
ਵੀ ਕਹਿੰਦੇ ਹਨ | HDR |
ਮਨਾਉਣ ਵਾਲੇ | ਸੰਯੁਕਤ ਰਾਸ਼ਟਰ ਸੰਘ ਦੇ ਮੈਂਬਰ ਦੇਸ਼ |
ਜਸ਼ਨ | ਸੰਯੁਕਤ ਰਾਸ਼ਟਰ ਸੰਘ |
ਸ਼ੁਰੂਆਤ | 1948 |
ਮਿਤੀ | 10 ਦਸੰਬਰ |
ਬਾਰੰਬਾਰਤਾ | ਸਲਾਨਾ |
ਮਨੁੱਖੀ ਅਧਿਕਾਰਾਂ ਦੇ ਐਲਾਨਨਾਮੇ ਦੀਆਂ ਕੁੱਲ 30 ਧਾਰਾਵਾਂ ਹਨ ਜੋ ਅੰਤਰਰਾਸ਼ਟਰੀ ਮਨੁੱਖੀ ਅਧਿਕਾਰਾਂ ਦੇ ਕਾਨੂੰਨ ਦਾ ਅਹਿਮ ਅੰਗ ਹਨ।
ਬਾਹਰੀ ਲਿੰਕ
ਸੋਧੋਹਵਾਲੇ
ਸੋਧੋ- ↑ United Nations General Assembly Session 5 Resolution 423(V). A/RES/423(V) 4 December 1950. Retrieved 29 October 2009.
- ↑ Office of the High Commission for Human Rights (2009). "The History of Human Rights Day". Retrieved 29 October 2009.