ਮਾਈ ਭਾਗੋ ਜੀ[1] ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ।[2] ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, 'ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਹਨਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਹਨਾਂ ਨੇ ਮੇਰੇ ਸਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ।' ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ। ਵਿਦਵਾਨਾਂ ਦੁਆਰਾ, ਉਹਨਾ ਨੂੰ ਦੇਵੀ ਚੰਡੀ ਦਾ ਅਵਤਾਰ ਮੰਨਿਆ ਜਾਂਦਾ ਹੈ।[3]

ਮਾਈ ਭਾਗੋ
ਭਾਗਭਰੀ
ਜਨਮ
ਮੌਤ
ਜਨਵਾੜਾ ਨੇੜੇ ਨਾਨਕ ਝੀਰਾ ਭਾਰਤ
ਮੌਤ ਦਾ ਕਾਰਨਕੁਦਰਤੀ ਮੌਤ
Gurudwara mata bhag kaur Jalwara(MH)

ਚਾਲੀ ਮੁਕਤੇ

ਸੋਧੋ

ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’ ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ। ਜੰਗ ਲੜਨ ਵਿੱਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਇੱਕ ਨਵਾਂ ਹੀ ਮੋੜ ਦਿੱਤਾ।

ਸ੍ਰੀ ਅਨੰਦਪੁਰ ਸਾਹਿਬ ਤੋਂ ਬੇਦਾਵਾ ਦੇ ਕੇ ਗਏ 40 ਮਝੈਲ ਸਿੰਘਾਂ ਨੂੰ ਪ੍ਰੇਰਨਾ ਦੇ ਕੇ ਅਤੇ ਉਹਨਾਂ ਦੀ ਆਪ ਅਗਵਾਈ ਕਰਕੇ ਗੁਰੂ ਜੀ ਦੀ ਭਾਲ ਵਿੱਚ ਮਾਈ ਭਾਗੋ ਨੇ ਖਿਦਰਾਣੇ ਦੀ ਧਰਤੀ (ਹੁਣ ਸ੍ਰੀ ਮੁਕਤਸਰ ਸਾਹਿਬ) ਦੇ ਜੰਗੇ ਮੈਦਾਨ ਵਿੱਚ 29 ਦਸੰਬਰ 1705 ਨੂੰ [4]ਦੁਸ਼ਮਣ ਦੀਆਂ ਫ਼ੌਜਾਂ ਦਾ ਮੁਕਾਬਲਾ ਕੀਤਾ ਤੇ ਜੰਗ ਵਿੱਚ ਆਪ ਜ਼ਖ਼ਮੀ ਹੋ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਹਿਕਦੀ ਮਾਈ ਭਾਗੋ ਨੂੰ ਵੇਖਿਆ ਤਾਂ ਉਸ ਦੇ ਜ਼ਖਮ ਸਾਫ਼ ਕਰਕੇ ਮਰ੍ਹਮ ਪੱਟੀ ਕਰਕੇ ਉਸ ਨੂੰ ਠੀਕ ਕੀਤਾ। ਸਿੱਖ ਇਤਿਹਾਸ ਵਿੱਚ ਮਾਈ ਭਾਗੋ ਜੀ ਇਸ ਘਟਨਾ ਕਰਕੇ ਕਾਫੀ ਪ੍ਰਸਿੱਧ ਸਨ ਕਿ ਉਹਨਾਂ ਨੇ ਮਾਝੇ ਦੇ ਸਿੱਖਾਂ ਨੂੰ ਪ੍ਰੇਰਣਾ ਦੇ ਕੇ ਮੁੜ ਗੁਰੂ ਜੀ ਦੇ ਲੜ ਲਾਇਆ [5]| ਉਹਨਾਂ ਸਿੱਖਾਂ ਨੇ ਖਿਦਰਾਣੇ ਦੀ ਢਾਬ 'ਤੇ ਪਹੁੰਚ ਕੇ ਭਾਰੀ ਜੰਗ ਕੀਤੀ ਤੇ ਗੁਰੂ ਜੀ ਨਾਲ ਟੁੱਟੀ ਗੰਢੀ ਸੀ। ਮਾਈ ਭਾਗੋ ਇਸ ਯੁੱਧ ਵਿੱਚ ਜ਼ਖਮੀ ਹੋ ਗਏ ਸਨ।[2]

ਬਾਦ ਦਾ ਜੀਵਨ

ਸੋਧੋ

ਮਾਈ ਭਾਗੋ ਜੀ ਹਜ਼ੂਰ ਸਾਹਿਬ ਤੱਕ ਗੁਰੂ ਗੋਬਿੰਦ ਸਿੰਘ ਜੀ ਦੇ ਨਾਲ ਗਏ ਅਤੇ ਉਸ ਇਲਾਕੇ ਵਿੱਚ ਵਿਚਰਦੇ ਰਹੇ, ਸਿੱਖੀ ਦਾ ਪ੍ਰਚਾਰ ਕੀਤਾ ਅਤੇ ਬਿਦਰ (ਕਰਨਾਟਕ) ਦੇ ਇਲਾਕੇ ਵਿੱਚ ਨਾਨਕ ਝੀਰਾ ਜੀ ਦੇ ਕੋਲ ਲਗਭਗ 10 ਕਿਲੋਮੀਟਰ ਦੇ ਜਨਵਾੜੇ [4]ਵਿੱਚ ਆਪਣਾ ਸਰੀਰ ਤਿਆਗਿਆ। [2]। ਬਿਦਰ ਕੋਲ ਜਨਵਾੜੇ ਪਿੰਡ ਵਿੱਚ ਹੀ ਮਾਈ ਭਾਗੋ ਦੇ ਤਪ ਅਸਥਾਨ ਝੌਂਪੜੀ ਵਿਖੇ ਗੁਰਦਵਾਰਾ ਤਪ ਅਸਥਾਨ ਮਾਈ ਭਾਗੋ ਬਣਾਇਆ ਗਿਆ ਹੈ।[4] ਮਾਈ ਭਾਗੋ ਦੇ ਨੇਜ਼ੇ ਦਾ ਫਲ ਗੁਰਦਵਾਰਾ ਸੱਚ-ਖੰਡ ਹਜ਼ੂਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਸਤਰਾਂ ਨਾਲ ਸੰਭਾਲ਼ ਕੇ ਰੱਖਿਆ ਹੋਇਆ ਹੈ।[2]ਇਹਨਾਂ ਨੇ ਧਰਮ, ਕੌਮ ਵਾਸਤੇ ਆਪਾ ਵਾਰਿਆ ਅਤੇ ਬੇਮੁੱਖ ਹੋਏ ਸਿੱਖਾਂ ਨੂੰ ਪ੍ਰੇਰਨਾ ਦੇ ਕੇ ਦਸਮੇਸ਼ ਪਿਤਾ ਪਾਸ ਲਿਆਂਦਾ।

ਹਵਾਲੇ

ਸੋਧੋ
  1. ਸਿੰਘ, ਕੁਇਰ (1968). ਗੁਰ ਬਿਲਾਸ ਪਾਤਸ਼ਾਹੀ 10. ਪਟਿਆਲਾ: ਪਟਿਆਲਾ.
  2. 2.0 2.1 2.2 2.3 "Mai Bhago | Discover Sikhism". www.discoversikhism.com. Retrieved 2021-03-08.
  3. ਕਾਨ੍ਹ ਸਿੰਘ ਨਾਭਾ. ਮਹਾਨ ਕੋਸ਼. ਨੈਸ਼ਨਲ ਬੁਕ ਸ਼ਾਪ.
  4. 4.0 4.1 4.2 "BHĀGO MĀĪ". eos.learnpunjabi.org. Retrieved 2021-03-08.
  5. "Status Of Women In Sikhism | Discover Sikhism". www.discoversikhism.com. p. 23. Retrieved 2021-03-08.