ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ।[1] ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਂਦਾ ਅਜੀਤ ਸਿੰਘ ਦਾ ਜਨਮ ਹੋਇਆ।[2] ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿੱਚੋਂ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿੱਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ, ਜਦੋਂ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿੱਚ ਇੱਕ ਬੱਚੇ ਨੂੰ ਗੋਦ ਲਿਆ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿੱਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿੱਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿੱਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿੱਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿੱਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿੱਚ ਬਣਾਇਆ ਗਿਆ ਹੈ।

ਮਾਤਾ ਸੁੰਦਰੀ
Mata Sunder Kaur Gurdwara Bajwara Hoshiarpur.JPG
ਮਾਤਾ ਸੁੰਦਰੀ ਦਾ ਜਨਮ ਅਸਥਾਨ
ਸਾਥੀਗੁਰੂ ਗੋਬਿੰਦ ਸਿੰਘ
ਬੱਚੇਸਾਹਿਬਜ਼ਾਦਾ ਅਜੀਤ ਸਿੰਘ ਜੀ
ਮਾਤਾ-ਪਿਤਾਲਾਹੋਰ ਦੇ ਰਾਮ ਸ਼ਰਨ

ਹਵਾਲੇਸੋਧੋ

  1. Surinder Singh Johar (1999). Guru Gobind Singh: a multi-faceted personality. M.D. Publications. p. 139. ISBN 978-81-7533-093-1. 
  2. Ashok, Shamsher Singh. "Sundari, Mata (d.1747)". Encyclopaedia of Sikhism. Punjabi University Patiala. Retrieved 5 September 2015.