ਅਜੋਕੇ ਕੰਪਿਊਟਰ ਯੁੱਗ ਵਿਚ ਨਾ ਤਾਂ ਤਕਨਾਲੋਜੀ ਦਾ ਪ੍ਰਚਾਰ-ਪ੍ਰਸਾਰ ਅਤੇ ਵਿਕਾਸ ਮਾਤ-ਭਾਸ਼ਾ ਦੇ ਆਧਾਰ ਤੋਂ ਬਿਨਾਂ ਹੋ ਸਕਦਾ ਹੈ ਅਤੇ ਨਾ ਹੀ ਕੋਈ ਭਾਸ਼ਾ ਤਕਨਾਲੋਜੀ ਦੀ ਵਰਤੋਂ ਤੋਂ ਬਿਨਾਂ ਤਰੱਕੀ ਕਰ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਕੰਪਿਊਟਰੀ ਔਜ਼ਾਰ ਅਤੇ ਸਾਫ਼ਟਵੇਅਰ ਆਪਣੀ ਮਾਤ-ਭਾਸ਼ਾ ਵਿਚ ਵਿਕਸਿਤ ਕੀਤੇ ਜਾਣ। ਪੰਜਾਬੀ ਭਾਸ਼ਾ ਦੇ ਕੰਪਿਊਟਰੀਕਰਨ ਦੇ ਖੇਤਰ ਵਿਚ ਕਾਫ਼ੀ ਕੰਮ ਹੋ ਚੁਕਾ ਹੈ ਪਰ ਇਸ ਦੀ ਸਿਖਲਾਈ ਅਤੇ ਪ੍ਰਚਾਰ-ਪ੍ਰਸਾਰ ਦੀ ਘਾਟ ਕਾਰਨ ਇਸ ਦੀ ਆਮ ਲੋਕਾਂ ਤੱਕ ਪਹੁੰਚ ਨਹੀਂ ਹੋ ਰਹੀ।

ਉਪਰੋਕਤ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬੀ ਵਿਚ ਕੰਪਿਊਟਰ ਦੀ ਸਿਖਲਾਈ ਅਤੇ ਪ੍ਰਚਾਰ-ਪ੍ਰਸਾਰ ਲਈ "ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ" ਦੀ ਸਥਾਪਨਾ ਕੀਤੀ ਗਈ ਹੈ।