ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

"ਵਾਹਿਗੁਰੂ" ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:- "ਵਾਹਿ" ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ, "ਗੁਰੂ" ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ। ਵਾਹ ਜਾਂ ਵਾਹਿ ਸ਼ਬਦ ਫ਼ਾਰਸੀ ਭਾਸ਼ਾ ਦਾ ਸ਼ਬਦ ਮੰਨਿਆ ਜਾਂਦਾ ਹੈ। ਵਾਹ' ਫ਼ਾਰਸੀ  ਸ਼ਬਦ ਹੈ ਜਿਹੜਾ ਮੱਧਕਾਲੀ ਫ਼ਾਰਸੀ(ਪਹਿਲਵੀ)ਦੀਆਂ ਲਿਖਤਾਂ ਵਿੱਚ ਵੇਖਣ ਨੂੰ ਮਿਲਦਾ ਹੈ। ਸਅਦੀ (ਸਾ'ਦੀ) ਸ਼ੀਰਾਜ਼ੀ ਦੀਆਂ ਗ਼ਜ਼ਲਾਂ 'ਚ ਵੀ 'ਵਹ' ਦੇ ਰੂਪ 'ਚ ਆਉਂਦਾ ਹੈ:"ਵਹ ਕਿਹ੍ ਗਰ ਮਨ ਬਾਜ਼ ਬੀਨਮ ਰੂਯਿ-ਯਾਰੇ-ਖ਼ੀਸ਼ ਰਾ"। ਸਮਕਾਲੀ ਫ਼ਾਰਸੀ 'ਚ 'ਬਹ ਬਹ' ਰੂਪ ਵੇਖਣ ਨੂੰ ਮਿਲ਼ਦਾ ਹੈ। ਕੁਝ ਲੇਖਾਂ ਵਿੱਚ ਇਸਨੂੰ 'ਵਾਹਿਦ' ਦਾ ਰੂਪ ਆਖਿਆ ਗਿਆ ਹੈ। ਇਸਦਾ ਸ਼ਾਬਦਿਕ ਅਰਥ 'ਵਾਹਿਦ' ਮੰਨਣਾ ਸਹੀ ਨਹੀਂ ਜਾਪਦਾ। ਇਹਦੇ ਨਾਲ਼ ਰਲ਼ਦੇ ਕੁਝ ਹੋਰ ਸ਼ਬਦ: ਜ਼ਹਾਜ਼ਿਹ;ਜ਼ਹੀ;ਖ਼ੁਸ਼ਾ ਆਦਿ।

ਇਕ ਵਿਚਾਰ[1], ਦੋ ਸ਼ਬਦਾਂ ਦਾ ਅਕਸਰ ਜਾਪ ਕੀਤਾ ਜਾਂਦਾ ਹੈ ; ਸਤਿਨਾਮੁ ਅਤੇ ਵਾਹਿਗੁਰੂ | ਅਸਲ ਵਿੱਚ ਸਤਿਨਾਮੁ ਇੱਕ ਨਹੀਂ ਦੋ ਸ਼ਬਦ ਹਨ, ਸਤਿ ਅਤੇ ਨਾਮੁ ਵਾਹਿਗੁਰੂ ਵੀ ਦੋ ਸ਼ਬਦ ਹਨ, ਵਾਹਿ ਅਤੇ ਗੁਰੂ ਪਰ ਗੁਰੂ ਗਰੰਥ ਸਾਹਿਬ ਦੀਆਂ ਹੱਥ ਲਿਖਤ ਆਦਿ ਬੀੜਾਂ ਵਿੱਚ ਸਾਰੇ ਅਗਲੇ ਪਿਛਲੇ ਸ਼ਬਦਾਂ ਨੂੰ ਜੁੜਵੇਂ ਰੂਪ ' ਚ ਲਗਾਤਾਰਤਾ ਵਿੱਚ ਲਿਖਿਆ ਗਿਆ, ਇਸ ਲਈ ਇਹ ਸ਼ਬਦ ਜੋਟੇ ਵੀ ਜੁੜਵੇਂ ਹੀ ਲਿਖੇ ਗਏ। ਵਾਹਿ ਗੁਰੂ ਦਾ ਉਚਾਰਨ ਅਸੀਂ ਵਾਹੇਗੁਰੂ ਦੇ ਤੌਰ 'ਤੇ ਕਰਦੇ ਹਾਂ, ਜਦ ਕਿ ਇਸ ਦਾ ਸਹੀ ਉਚਾਰਨ ਵਾਹ ਗੁਰੁ ਹੋਣਾ ਚਾਹੀਦਾ ਹੈ। ਪਰ ਜੇ ਵਾਹਿ ਨੂੰ ਵਾਹੇ ਬੋਲਣਾ ਉਚਿਤ ਹੈ ਤਾਂ ਸਤਿ ਨੂੰ ਸਤੇ ਬੋਲਣਾ ਚਾਹੀਦਾ ਹੈ ਭਾਵ ਸਤਿ ਨਾਮੁ ਦਾ ਉਚਾਰਨ ਸਤਨਾਮ ਦੀ ਬਜਾਏ ਸਤੇਨਾਮ ਹੋਣਾ ਚਾਹੀਦਾ ਹੈ, ਜੋ ਕਦਾਚਿਤ ਠੀਕ ਨਹੀਂ। ਇਸ ਲਈ ਵਾਹਿ ਗੁਰੂ ਦਾ ਉਚਾਰਨ ਵਾਹੇਗੁਰੂ ਵੀ ਠੀਕ ਨਹੀਂ ਹੋਣਾ। ਅਸੀਂ ' ਸਿੱਖਾਂ ਨੇ ਆਪਣੇ ਤੌਰ 'ਤੇ ਰੱਬ ਦਾ ਨਾਂ ਵਾਹਿਗੁਰੂ ਰੱਖਿਆ ਹੋਇਆ ਹੈ। ਗੁਰੂ ਗਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਤੋਂ ਗੁਰੂ ਤੇਗ ਬਹਾਦਰ ਜੀ ਤੱਕ ਛੇ ਗੁਰੂ ਸਾਹਿਬਾਨ ਦੀ ਬਾਣੀ ਵਿੱਚ ਵਾਹਿਗੁਰੂ ਸ਼ਬਦ ਕਿਧਰੇ ਨਹੀਂ ਆਇਆ। ਕਬੀਰ ਜੀ, ਰਵਿਦਾਸ ਜੀ, ਨਾਮਦੇਵ ਜੀ, ਫਰੀਦ ਜੀ, ਤ੍ਰਿਲੋਚਨ ਜੀ, ਬੇਣੀ ਜੀ ਆਦਿ ਪੰਦਰਾਂ ਆਦਿ ਗੁਰੁ ਭਗਤ ਸਾਹਿਬਾਨ ਦੀ ਬਾਣੀ ਵਿੱਚ ਵੀ ਕਿਸੇ ਨੇ ਪਰਮਾਤਮਾ ਨੂੰ ਵਾਹਿਗੁਰੂ ਸ਼ਬਦ ਨਾਲ ਯਾਦ ਨਹੀਂ ਕੀਤਾ। ਗੁਰੂ ਗਰੰਥ ਸਾਹਿਬ ਦੇ ਆਖਰੀ ਪੰਨਿਆਂ 'ਤੇ ਭੱਟਾਂ ਦੇ ਸਵੱਈਏ ਦਰਜ ਹਨ। ਭੱਟ ਸਾਹਿਬਾਨ ਗੁਰੂ ਅਰਜਨ ਜੀ ਦੇ ਸਮਕਾਲੀ ਸਨ। ਇਹ ਸਵੱਈਏ ਪਹਿਲੀਆਂ। ਪੰਜਾਂ ਪਾਤਸ਼ਾਹੀਆਂ ਦੀ ਸੋਭਾ ਅਤੇ ਸ਼ਾਨ ਵਿੱਚ ਲਿਖੇ ਹੋਏ ਹਨ। ਗੁਰੂ ਸਾਹਿਬਾਨ ਨੂੰ ਪ੍ਰਮਾਤਮਾ ਦੇ ਸਮਾਨ, ਪ੍ਰਮਾਤਮਾ ਦੇ ਅਵਤਾਰ ਜਾਂ ਪਰਮਾਤਮਾ ਦੇ ਰੂਪ ਵਜੋਂ ਵਡਿਆਇਆ ਗਿਆ ਹੈ। ਭੱਟ ਗਯੰਦ ਜੀ ਨੇ ਸਵੱਈਏ ਮਹਲੇ ਚੌਥੇ (ਪੰਨਾ ੧੪੦੨ ਅਤੇ ੧੪੦੩) ਵਿੱਚ ਗੁਰੂ ਰਾਮਦਾਸ ਜੀ ਦੀ ਉਸਤਤਿ ਕਰਦਿਆਂ ਉਹਨਾਂ ਨੂੰ ਵਾਰ ਵਾਰ " ਵਾਹਿ ਗੁਰੂ " ਕਹਿ ਕੇ ਗੁਰੂ ਜੀ ਦੀ ਵਾਹ - ਵਾਹੀ ਕੀਤੀ ਹੈ। ਉਪਰੋਕਤ ਦੀ ਰੌਸ਼ਨੀ ਵਿੱਚ ਮੈਨੂੰ 'ਵਾਹਿ ਗੁਰੂ ਜੀ ਕਾ ਖਾਲਸਾ, ਵਾਹਿ ਗੁਰੂ ਜੀ ਕੀ ਫਤਹਿ' ਦਾ ਮਤਲਬ ਇਹ ਸਮਝ ਆਉਂਦਾ ਹੈ ਕਿ ਗੁਰੂ ਜੀ ਦਾ ਖਾਲਸਾ ਮਹਾਨ (ਧੰਨ) ਹੈ ਅਤੇ ਗੁਰੂ ਜੀ ਦੀ ਫਤਹਿ ਵੀ ਮਹਾਨ (ਵੱਡੀ) ਹੈ। ਪ੍ਰਚੱਲਤ ਅਰਥਾਂ ਵਿੱਚ ਵਾਹਿਗੁਰੂ ਜੀ ਕੀ ਫਤਹਿ ਨੂੰ ਪ੍ਰਮਾਤਮਾ ਦੀ ਜਿੱਤ ਸਮਝਣਾ ਅਜੀਬ ਲੱਗਦਾ ਹੈ। ਪਰਮਾਤਮਾ ਤਾਂ ਕੁਲ ਦ੍ਰਿਸ਼ਟੀ ਦਾ ਮਾਲਕ ਹੈ, ਉਸ ਤੋਂ ਬਾਹਰ ਤਾਂ ਦੂਜਾ ਕੋਈ ਹੈ ਹੀ ਨਹੀਂ। ਤਮਾਮ ਜਿੱਤਾਂ ਹਾਰਾਂ ਉਸ ਦੀ ਬੁੱਕਲ ਵਿੱਚ ਵਾਪਰ ਰਹੀਆਂ ਹਨ। ਉਸ ਨੇ ਕਿਸ 'ਤੇ ਜਿੱਤ ਪ੍ਰਾਪਤ ਕਰਨੀ ਹੋਈ, ਉਸ ਨੇ ਕਿਸ ਨੂੰ ਹਰਾਉਣਾ ਹੋਇਆ?

ਹਵਾਲੇ

ਸੋਧੋ
  1. "JasWant SiNgh ZaFar". m.facebook.com. Retrieved 2019-11-15.