ਵਿਕੀਪੀਡੀਆ:ਚੁਣਿਆ ਹੋਇਆ ਲੇਖ/23 ਅਪਰੈਲ
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ।