ਵਿਕੀਪੀਡੀਆ:ਚੁਣਿਆ ਹੋਇਆ ਲੇਖ/23 ਮਾਰਚ
23 ਮਾਰਚ, 1931 ਭਾਰਤ ਭਾਰਤ ਦੇ ਮਹਾਨ ਦੇਸ਼ ਭਗਤ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਦਿੱਤੀ ਗਈ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸਨ। 1927 ਵਿੱਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਉਸ ਉੱਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ। ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ ਉੱਤੇ ਉਸ ਨੂੰ ਰਿਹਾ ਕਰ ਦਿੱਤਾ ਗਿਆ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ ਵਿੱਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ। 1928 ਵਿੱਚ ਸਾਈਮਨ ਕਮਿਸ਼ਨ ਆਇਆ ਅਤੇ ਇਸਦੇ ਦੇ ਬਾਈਕਾਟ ਲਈ ਜ਼ੋਰਦਾਰ ਮੁਜਾਹਰੇ ਹੋਏ। ਜਦੋਂ ਇਹ ਕਮਿਸ਼ਨ 30 ਅਕਤੂਬਰ 1928 ਨੂੰ ਲਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗੁਵਾਈ ਵਿੱਤ ਲੋਕਾਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਵਿਰੋਧ ਵਿੱਚ ਭਾਗ ਲੈਣ ਵਾਲਿਆਂ 'ਤੇ ਅੰਗਰੇਜ਼ ਸੁਪਰਡੈਂਟ ਅਫ਼ਸਰ ਸਕਾਟ ਨੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ। ਇਸ ਲਾਠੀਚਾਰਜ ਨਾਲ ਜ਼ਖਮੀ ਹੋਣ ਕਰਕੇ ਲਾਲਾ ਲਾਜਪਤ ਰਾਏ ਦੀ ਦਿਲ ਦਾ ਦੌਰਾ ਪੈਣ ਕਾਰਨ 17 ਨਵੰਬਰ 1928 ਨੂੰ ਮੌਤ ਹੋ ਗਈ। ਇਸ ਸੰਬੰਧੀ ਸੰਸਦ ਵਿੱਚ ਵੀ ਕਾਫ਼ੀ ਬਹਿਸ ਹੋਈ। ਲਾਹੌਰ ਵਿਚ ਸਾਂਡਰਸ ਦੇ ਕਤਲ, ਅਸੈਂਬਲੀ ਵਿਚ ਬੰਬ ਧਮਾਕਾ ਆਦਿ ਕੇਸ ਚੱਲੇ। 7 ਅਕਤੂਬਰ, 1930 ਨੂੰ ਟ੍ਰਿਬਿਊਨਲ ਦਾ ਫੈਸਲਾ ਜੇਲ੍ਹ ਵਿਚ ਪਹੁੰਚਿਆ। ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਦਾ ਫੈਸਲਾ ਸੁਣਾਇਆ ਗਿਆ।