ਮੁਹੰਮਦ ਰਫ਼ੀ
ਮੁਹੰਮਦ ਰਫ਼ੀ

ਮੁਹੰਮਦ ਰਫ਼ੀ (24 ਦਸੰਬਰ, 1924 - 31 ਜੁਲਾਈ 1980 ) ਇੱਕ ਭਾਰਤੀ ਪਿੱਠਵਰਤੀ ਗਾਇਕ ਅਤੇ ਹਿੰਦੀ ਫਿਲਮ ਉਦਯੋਗ ਦਾ ਸਭ ਤੋਂ ਪ੍ਰਸਿੱਧ ਗਾਇਕ ਸੀ। ਰਫ਼ੀ ਆਪਣੇ ਅਲੱਗ-ਅਲੱਗ ਦੇ ਗਾਣਿਆਂ ਦੇ ਅੰਦਾਜ ਵਾਸਤੇ ਜਾਣੇ ਜਾਂਦੇ ਸੀ, ਉਹਨਾਂ ਨੇ ਸ਼ਾਸਤਰੀ ਗੀਤਾਂ ਤੋਂ ਲੈ ਕੇ ਦੇਸ਼ ਭਗਤੀ ਦੇ ਗੀਤ, ਉਦਾਸ ਵਿਰਲਾਪ ਤੋਂ ਲੈ ਕੇ ਰੁਮਾਂਸਵਾਦੀ ਗੀਤ, ਗ਼ਜ਼ਲ, ਭਜਨ ਅਤੇ ਕੱਵਾਲੀ ਤੱਕ ਹੱਦਬੰਦੀ ਕੀਤੀ ਸੀ। ਉਹਨਾਂ ਨੂੰ ਫਿਲਮ ਦੇ ਅਦਾਕਾਰਾ ਦੀ ਆਵਾਜ਼ ਨਾਲ ਮਿਲਦੀ ਅਵਾਜ਼ ਵਿੱਚ ਗਾਉਣ ਦੀ ਵਿਲਖਣ ਯੋਗਤਾ ਕਰਕੇ ਜਾਣਿਆ ਜਾਂਦਾ ਸੀ। 1950 ਅਤੇ 1970 ਦੇ ਵਿਚਕਾਰ, ਰਫ਼ੀ ਹਿੰਦੀ ਫਿਲਮ ਉਦਯੋਗ ਵਿਚ ਸਭ ਤੋ ਵੱਧ ਮੰਗ ਵਾਲੇ ਗਾਇਕ ਸਨ। ਉਹਨਾਂ ਨੇ ਛੇ ਫਿਲਮਫੇਅਰ ਅਵਾਰਡ ਅਤੇ ਇੱਕ ਨੈਸ਼ਨਲ ਫਿਲਮ ਅਵਾਰਡ ਪ੍ਰਾਪਤ ਕੀਤਾ ਸੀ। 1967 ਵਿੱਚ, ਉਸ ਨੂੰ ਭਾਰਤ ਸਰਕਾਰ ਦੁਆਰਾ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਮੁਹੰਮਦ ਰਫ਼ੀ ਆਮ ਤੌਰ 'ਤੇ ਹਿੰਦੀ ਵਿੱਚ ਗਾਣੇ ਗਾਉਣ ਵਾਸਤੇ ਜਾਣੇ ਜਾਂਦੇ ਸੀ, ਜਿਸ ਉਪਰ ਉਹਨਾਂ ਨੂੰ ਬਹੁਤ ਮੁਹਾਰਤ ਸੀ। ਰਫ਼ੀ ਨੇ ਸੰਗੀਤ ਉਸਤਾਦ ਅਬਦੁਲ ਖਾਨ, ਪੰਡਿਤ ਜੀਵਨ ਲਾਲ ਮਟੋ ਅਤੇ ਫ਼ਿਰੋਜ਼ ਨਿਜ਼ਾਮੀ ਤੋਂ ਸਿੱਖਿਆ ਪ੍ਰਾਪਤ ਕੀਤੀ ਸੀ। ਉਹਨਾਂ ਦਾ ਪਹਿਲਾ ਜਨਤਕ ਪ੍ਰਦਰਸ਼ਨ 13 ਸਾਲ ਦੀ ਉਮਰ ਵਿੱਚ ਕੇ.ਐੱਲ ਸਹਿਗਲ ਦੀ ਮੌਜੂਦਗੀ ਵਿੱਚ ਲਾਹੌਰ ਵਿੱਚ ਹੋਇਆ। 1941 ਵਿੱਚ ਰਫ਼ੀ ਨੇ ਸ਼ਿਆਮ ਸੁੰਦਰ ਦੇ ਅਧੀਨ ਜੋੜੀ ਵਿੱਚ ਗਾਣਾ ਗਾਇਆ। ਇਹ ਗਾਣਾ ਸੀ “ਸੋਹਣੀਏ ਨੀਂ, ਹੀਰੀਏ ਨੀਂ” ਜੋ ਕਿ ਜੀਨਤ ਬੇਗਮ ਨਾਲ ਲਾਹੌਰ 'ਚ ਪੰਜਾਬੀ ਫਿਲਮ ਗੁਲ ਬਲੋਚ (1944 ਵਿੱਚ ਜਾਰੀ) ਵਾਸਤੇ ਗਾਇਆ ਗਿਆ ਸੀ। ਇਸ ਦੇ ਨਾਲ ਹੀ ਉਹਨਾਂ ਦੀ ਗਾਇਕ ਦੇ ਤੌਰ 'ਤੇ ਸ਼ੁਰੂਆਤ ਹੋ ਗਈ। ਉਸੇ ਸਾਲ ਵਿੱਚ, ਰਫ਼ੀ ਨੂੰ ਆਲ ਇੰਡੀਆ ਰੇਡੀਓ ਲਾਹੌਰ ਸਟੇਸ਼ਨ ਨੇ ਆਪਣੇ ਵਾਸਤੇ ਗਾਉਣ ਲਈ ਸੱਦਾ ਦਿੱਤਾ ਗਿਆ।