ਵਿਕੀਪੀਡੀਆ:ਚੁਣਿਆ ਹੋਇਆ ਲੇਖ/26 ਜਨਵਰੀ
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ। ਇਹ ਭਾਰਤ ਦੀਆਂ ਤਿੰਨ ਰਾਸ਼ਟਰੀ ਛੁੱਟੀਆਂ ਵਿੱਚੋਂ ਇੱਕ ਹੈ, ਬਾਕੀ ਦੋ ਸੁਤੰਤਰਤਾ ਦਿਵਸ ਅਤੇ ਗਾਂਧੀ ਜਯੰਤੀ ਹਨ।