ਵਿਕੀਪੀਡੀਆ:ਚੁਣਿਆ ਹੋਇਆ ਲੇਖ/27 ਮਈ
ਜਵਾਹਰ ਲਾਲ ਨਹਿਰੂ (ਕਸ਼ਮੀਰੀ: جواہرلال نہرو / जवाहरलाल नेहरू 14 ਨਵੰਬਰ 1889–27 ਮਈ 1964),ਇੱਕ ਭਾਰਤੀ ਰਾਜਨੀਤੀਵਾਨ, ਰਾਜਨੇਤਾ ਅਤੇ ਭਾਰਤੀ ਅਜ਼ਾਦੀ ਅੰਦੋਲਨ ਦੇ ਇੱਕ ਅਹਿਮ ਆਗੂ ਸਨ। ਉਹਨਾਂ ਨੂੰ 1947 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੁਆਰਾ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਵਜੋਂ ਚੁਣਿਆ ਗਿਆ ਸੀ ਅਤੇ ਜਦੋਂ ਕਾਂਗਰਸ ਪਾਰਟੀ ਨੇ 1951 ਵਿੱਚ ਭਾਰਤ ਦੀਆਂ ਪਹਿਲੀਆਂ ਆਮ ਚੋਣਾਂ ਜਿੱਤੀਆਂ ਤਾਂ ਉਹ ਫਿਰ ਤੋਂ ਪ੍ਰਧਾਨ ਮੰਤਰੀ ਚੁਣੇ ਗਏ ਅਤੇ 27 ਮਈ 1964 ਨੂੰ ਆਪਣੀ ਮੌਤ ਤੱਕ ਇਸ ਅਹੁਦੇ ਤੇ ਬਣੇ ਰਹੇ। ਜਵਾਹਰ ਲਾਲ ਨਹਿਰੂ ਦਾ ਜਨਮ ਇਲਾਹਾਬਾਦ ਵਿੱਚ ਇੱਕ ਧਨਾਢ ਵਕੀਲ ਮੋਤੀਲਾਲ ਨਹਿਰੂ ਦੇ ਘਰ ਹੋਇਆ ਸੀ। ਉਹਨਾਂ ਦੀ ਮਾਂ ਦਾ ਨਾਮ ਸਵਰੂਪ ਰਾਣੀ ਨਹਿਰੂ ਸੀ। ਉਹ ਮੋਤੀਲਾਲ ਨਹਿਰੂ ਦੇ ਇਕਲੌਤੇ ਪੁੱਤਰ ਸਨ। ਇਨ੍ਹਾਂ ਦੇ ਇਲਾਵਾ ਮੋਤੀ ਲਾਲ ਨਹਿਰੂ ਦੀਆਂ ਤਿੰਨ ਪੁੱਤਰੀਆਂ ਸਨ। ਨਹਿਰੂ ਕਸ਼ਮੀਰੀ ਖ਼ਾਨਦਾਨ ਦੇ ਸਾਰਸਵਤ ਬ੍ਰਾਹਮਣ ਸਨ।