ਵਿਕੀਪੀਡੀਆ:ਚੁਣਿਆ ਹੋਇਆ ਲੇਖ/2 ਅਕਤੂਬਰ

ਮਹਾਤਮਾ ਗਾਂਧੀ

ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948) ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ। ਗਾਂਧੀ ਦਾ ਜਨਮ ਪੱਛਮੀ ਭਾਰਤ ਦੇ ਗੁਜਰਾਤ ਸੂਬੇ ਵਿੱਚ ਇੱਕ ਵਪਾਰਕ ਹਿੰਦੂ ਪਰਿਵਾਰ ਵਿੱਚ ਹੋਇਆ। ਲੰਡਨ ਵਿੱਚ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ ਗਾਂਧੀ ਨੇ ਪਹਿਲੀ ਵਾਰ ਦੱਖਣੀ ਅਫਰੀਕਾ ਵਿੱਚ ਭਾਰਤੀ ਮੂਲ ਦੇ ਹੱਕਾਂ ਲਈ ਸੰਘਰਸ਼ ਵਿੱਚ ਅਹਿੰਸਕ ਸਿਵਲ ਨਾਫਰਮਾਨੀ ਦਾ ਪ੍ਰਯੋਗ ਕੀਤਾ। 1915 ਵਿੱਚ ਭਾਰਤ ਆਉਣ ਤੋਂ ਬਾਅਦ ਇਸਨੇ ਭਾਰੀ ਲਗਾਨ ਅਤੇ ਸ਼ੋਸ਼ਨ ਦੇ ਖਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਗਠਿਤ ਕਰਨਾ ਸ਼ੁਰੂ ਕੀਤਾ। 1921 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਇਸਨੇ ਪੂਰੇ ਦੇਸ਼ ਵਿੱਚ ਗਰੀਬੀ ਦੇ ਖਿਲਾਫ਼, ਔਰਤਾਂ ਦੇ ਹੱਕਾਂ ਲਈ, ਧਾਰਮਿਕ ਸਾਂਝ ਬਣਾਉਣ ਲਈ, ਛੂਤ-ਛਾਤ ਨੂੰ ਖਤਮ ਕਰਨ ਲਈ ਪਰ ਸਭ ਤੋਂ ਉੱਤੇ ਸਵਰਾਜ (ਆਪਣਾ ਰਾਜ) ਦੇ ਲਈ ਅੰਦੋਲਨ ਚਲਾਏ। ਮੋਹਨਦਾਸ ਕਰਮਚੰਦ ਗਾਂਧੀ ਗੁਜਰਾਤ, ਭਾਰਤ ਦੇ ਤੱਟੀ ਸ਼ਹਿਰ ਪੋਰਬੰਦਰ (ਜੋ ਉਦੋਂ ਬੰਬੇ-ਪ੍ਰੈਜੀਡੈਂਸੀ, ਬਰਤਾਨਵੀ ਹਿੰਦੁਸਤਾਨ ਦਾ ਹਿੱਸਾ ਸੀ) ਵਿੱਚ 2 ਅਕਤੂਬਰ 1869 ਨੂੰ ਪੈਦਾ ਹੋਏ। ਉਨ੍ਹਾਂ ਦੇ ਵਾਲਿਦ ਕਰਮਚੰਦ ਗਾਂਧੀ (1822-1885) ਹਿੰਦੂ ਮੱਧ ਵਰਗ ਵਿੱਚੋਂ ਸਨ ਅਤੇ ਰਿਆਸਤ ਪੋਰਬੰਦਰ ਦੇ ਦਿਵਾਨ ਸਨ।