ਵਿਕੀਪੀਡੀਆ:ਚੁਣਿਆ ਹੋਇਆ ਲੇਖ/4 ਜੂਨ
ਭਗਤ ਪੂਰਨ ਸਿੰਘ (4 ਜੂਨ 1904-5 ਅਗਸਤ 1992) ਪੰਜਾਬ ਦੇ ਉੱਘੇ ਸਮਾਜਸੇਵੀ, ਚਿੰਤਕ, ਵਾਤਾਵਰਣ ਪ੍ਰੇਮੀ ਅਤੇ ਸਰਵ ਭਾਰਤ ਪਿੰਗਲਵਾੜਾ ਸੁਸਾਇਟੀ, ਅੰਮ੍ਰਿਤਸਰ ਦੇ ਮੋਢੀ ਸਨ। ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਪਿੰਗਲਵਾੜਾ ਸਥਾਪਤ ਕਰਨ ਕਰ ਕੇ ਅਤੇ ਸਾਰੀ ਉਮਰ ਪਿੰਗਲੇ ਅਤੇ ਅਨਾਥਾਂ ਦੀ ਨਿਰਸੁਆਰਥ ਸੇਵਾ ਕਰਨ ਦੇ ਕਾਰਨ ਪੰਜਾਬ ਅਤੇ ਉੱਤਰ ਭਾਰਤ ਵਿੱਚ ਬੜੇ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਹੈ। ਆਪ ਦਾ ਬਚਪਨ ਦਾ ਨਾਂ ਰਾਮਜੀ ਦਾਸ ਸੀ। ਆਪ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦੀ ਮੁਹਾਰਤ ਰੱਖਣ ਵਾਲੇ, ਸਾਹਿਤ ਰਸੀਏ ਸਨ। ਵਾਤਾਵਰਨ, ਪ੍ਰਦੂਸ਼ਣ, ਭੁੱਖਮਰੀ, ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ ਆਦਿ ਮੁੱਦਿਆਂ ਦੀ ਸ਼ੁਰੂਆਤ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੇ ਕੀਤੀ ਸੀ। 1979 ਪਦਮਸ਼੍ਰੀ ਐਵਾਰਡ, ਜੋ ਭਗਤ ਜੀ ਦੇ ਦਿਲ ਨੂੰ ਸਾਕਾ ਨੀਲਾ ਤਾਰਾ ਦੀ ਦੁਖਦਾਇਕ ਘਟਨਾ ਤੋਂ ਏਨਾ ਸਦਮਾ ਪਹੁੰਚਿਆ ਕਿ ਇੰਨ੍ਹਾਂ ਨੇ ਰੋਸ ਵਜੋਂ ਪਦਮ ਸ੍ਰੀ ਐਵਾਰਡ ਵਾਪਸ ਕਰ ਦਿੱਤਾ।