ਵਿਕੀਪੀਡੀਆ:ਚੁਣਿਆ ਹੋਇਆ ਲੇਖ/8 ਜਨਵਰੀ
ਸਟੀਵਨ ਵਿਲੀਅਮ ਹਾਕਿੰਗ (ਅੰਗਰੇਜ਼ੀ: Stephen William Hawking; 8 ਜਨਵਰੀ 1942 — 14 ਮਾਰਚ 2018) ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਸੀ। ਉਸਨੂੰ ਇੱਕ ਖ਼ਤਰਨਾਕ ਬਿਮਾਰੀ ਸੀ ਅਤੇ ਉਹ ਕੁਰਸੀ ਤੋਂ ਉੱਠ ਨਹੀਂ ਸਕਦਾ ਸੀ, ਹੱਥ ਪੈਰ ਨਹੀਂ ਹਿਲਾ ਸਕਦਾ ਸੀ ਅਤੇ ਬੋਲ ਵੀ ਨਹੀਂ ਸਕਦਾ ਸੀ। ਪਰ ਉਹ ਦਿਮਾਗ਼ੀ ਤੌਰ 'ਤੇ ਸਿਹਤਮੰਦ ਸੀ ਅਤੇ ਬੁਲੰਦ ਹੌਸਲੇ ਦੀ ਵਜ੍ਹਾ ਨਾਲ ਅਪਣਾ ਕੰਮ ਜਾਰੀ ਰੱਖ ਰੱਖਦਾ ਰਿਹਾ ਸੀ। ਉਹ ਆਪਣੇ ਖ਼ਿਆਲ ਦੂਸਰਿਆਂ ਤੱਕ ਪਹੁੰਚਾਣ ਅਤੇ ਉਨ੍ਹਾਂ ਨੂੰ ਸਫ਼ੇ 'ਤੇ ਉਤਾਰਨ ਲਈ ਇੱਕ ਖ਼ਾਸ ਕਿਸਮ ਦੇ ਕੰਪਿਊਟਰ ਦੀ ਵਰਤੋਂ ਕਰਦਾ ਸੀ।