ਊਧਮ ਸਿੰਘ

ਅਸ਼ੀਸ਼ ਭਾਰਤੀ ਕ੍ਰਾਂਤੀਕਾਰੀ ਅਤੇ ਸ਼ਹੀਦ ਯੋਧਾ
(ਸ਼ਹੀਦ ਊਧਮ ਸਿੰਘ ਤੋਂ ਮੋੜਿਆ ਗਿਆ)

ਊਧਮ ਸਿੰਘ (ਜਨਮ ਸ਼ੇਰ ਸਿੰਘ; 26 ਦਸੰਬਰ 1899 — 31 ਜੁਲਾਈ 1940) ਗਦਰ ਪਾਰਟੀ ਅਤੇ HSRA ਨਾਲ ਸਬੰਧਤ ਇੱਕ ਭਾਰਤੀ ਕ੍ਰਾਂਤੀਕਾਰੀ ਸੀ, ਜੋ 13 ਮਾਰਚ 1940 ਨੂੰ ਭਾਰਤ ਵਿੱਚ ਪੰਜਾਬ ਦੇ ਸਾਬਕਾ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਹੱਤਿਆ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ। ਇਹ ਕਤਲ 1919 ਵਿੱਚ ਅੰਮ੍ਰਿਤਸਰ ਵਿੱਚ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਕੀਤਾ ਗਿਆ ਸੀ।[1] ਊਧਮ ਸਿੰਘ ਤੇ ਬਾਅਦ ਵਿੱਚ ਕਤਲ ਦਾ ਮੁਕੱਦਮਾ ਚਲਾਇਆ ਅਤੇ ਦੋਸ਼ੀ ਠਹਿਰਾਇਆ ਗਿਆ ਅਤੇ 31 ਜੁਲਾਈ 1940 ਨੂੰ ਫਾਂਸੀ ਦਿੱਤੀ ਗਈ। ਹਿਰਾਸਤ ਵਿੱਚ ਰਹਿਣ ਦੌਰਾਨ, ਉਸਨੇ 'ਰਾਮ ਮੁਹੰਮਦ ਸਿੰਘ ਆਜ਼ਾਦ' ਨਾਮ ਦੀ ਵਰਤੋਂ ਕੀਤੀ, ਜੋ ਭਾਰਤ ਵਿੱਚ ਧਰਮ ਨਿਰਪੱਖ ਅਤੇ ਉਸਦੀ ਬਸਤੀਵਾਦੀ ਵਿਰੋਧੀ ਭਾਵਨਾ ਨੂੰ ਦਰਸਾਉਂਦਾ ਹੈ।[2]

ਊਧਮ ਸਿੰਘ
ਜਨਮ
ਸ਼ੇਰ ਸਿੰਘ

(1899-12-26)26 ਦਸੰਬਰ 1899
ਮੌਤ31 ਜੁਲਾਈ 1940(1940-07-31) (ਉਮਰ 40)
ਮੌਤ ਦਾ ਕਾਰਨਫਾਂਸੀ
ਰਾਸ਼ਟਰੀਅਤਾਭਾਰਤੀ
ਹੋਰ ਨਾਮਰਾਮ ਮੁਹੰਮਦ ਸਿੰਘ ਆਜ਼ਾਦ, ਉਦੇ ਸਿੰਘ
ਪੇਸ਼ਾਇਨਕਲਾਬੀ
ਸੰਗਠਨਗ਼ਦਰ ਪਾਰਟੀ
ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ
ਇੰਡੀਅਨ ਵਰਕਰਜ਼ ਐਸੋਸੀਏਸ਼ਨ
ਲਈ ਪ੍ਰਸਿੱਧਜਲ੍ਹਿਆਂਵਾਲਾ ਬਾਗ ਸਾਕੇ ਦਾ ਬਦਲਾ ਲੈਣ ਲਈ ਮਾਈਕਲ ਓਡਵਾਇਰ ਦੀ ਹੱਤਿਆ
ਲਹਿਰਭਾਰਤੀ ਆਜ਼ਾਦੀ ਲਹਿਰ
Conviction(s)ਕਤਲ
Criminal penaltyਮੌਤ
Details
Victimsਮਾਈਕਲ ਓਡਵਾਇਰ, 75

ਸ਼ਹੀਦ ਊਧਮ ਸਿੰਘ ਭਾਰਤੀ ਸੁਤੰਤਰਤਾ ਅੰਦੋਲਨ ਦੀ ਇੱਕ ਜਾਣੀ-ਪਛਾਣੀ ਹਸਤੀ ਸੀ। ਉਸਨੂੰ ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ("ਸ਼ਹੀਦ-ਏ-ਆਜ਼ਮ" ਦਾ ਅਰਥ "ਮਹਾਨ ਸ਼ਹੀਦ") ਵਜੋਂ ਵੀ ਜਾਣਿਆ ਜਾਂਦਾ ਹੈ।[3] ਅਕਤੂਬਰ 1995 ਵਿੱਚ ਮਾਇਆਵਤੀ ਸਰਕਾਰ ਦੁਆਰਾ ਸ਼ਰਧਾਂਜਲੀ ਦੇਣ ਲਈ ਉੱਤਰਾਖੰਡ ਦੇ ਇੱਕ ਜ਼ਿਲ੍ਹੇ (ਊਧਮ ਸਿੰਘ ਨਗਰ) ਦਾ ਨਾਮ ਉਨ੍ਹਾਂ ਦੇ ਨਾਮ ਉੱਤੇ ਰੱਖਿਆ ਗਿਆ ਸੀ।[4]

ਜਲ੍ਹਿਆਂਵਾਲੇ ਬਾਗ ਦਾ ਸਾਕਾ

ਸੋਧੋ

13 ਮਾਰਚ 1940 ਨੂੰ ਈਸਟ ਐਸੋਸੀਏਸ਼ਨ ਅਤੇ ਸੈਂਟਰਲ ਏਸ਼ੀਅਨ ਸੁਸਾਇਟੀ ਦੀ 10 ਕੈਕਸਟਨ ਹਾਲ ਲੰਡਨ ਵਿਖੇ ਮੀਟਿੰਗ ਹੋ ਰਹੀ ਸੀ, ਜਿੱਥੇ ਜਲ੍ਹਿਆਂਵਾਲੇ ਬਾਗ ਦੇ ਘਿਨੌਣੇ ਸਾਕੇ ਦਾ ਦੋਸ਼ੀ ਮਾਈਕਲ ਉਡਵਾਇਰ ਬੁਲਾਰੇ ਵਜੋਂ ਭਾਸ਼ਣ ਦੇ ਰਿਹਾ ਸੀ। ਸ਼ਹੀਦ ਊਧਮ ਸਿੰਘ ਨੇ ਆਪਣੇ ਨਾਲ ਛੁਪਾ ਕੇ ਰੱਖੀ ਹੋਈ ਰਿਵਾਲਵਰ ਨਾਲ ਉਸ ਨੂੰ ਮਾਰ ਮੁਕਾਇਆ। ਸ਼ਹੀਦ ਊਧਮ ਸਿੰਘ ਵੱਲੋਂ ਮਾਈਕਲ ਉਡਵਾਇਰ ਦੇ ਕੀਤੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ਵਿੱਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਸ਼ਹੀਦ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਕਿਹਾ। ਇਸ ਬਾਰੇ ਜਰਮਨ ਰੇਡੀਓ ਤੋਂ ਵਾਰ-ਵਾਰ ਇਹ ਨਸ਼ਰ ਹੁੰਦਾ ਰਿਹਾ, ‘‘ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫ਼ੇ ਬਾਅਦ ਵੀ ਉਹਨਾਂ ਨੂੰ ਮਾਰ ਮੁਕਾਉਂਦੇ ਹਨ।’’ ਹਾਲਾਂਕਿ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਕੇਵਲ ਸੁਭਾਸ਼ ਚੰਦਰ ਬੋਸ ਨੇ ਹੀ ਇਸ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ। ਇਹ ਸੀ ਜੀਲਿਆਂ ਵਾਲੇ ਬਾਗ ਦਾ ਸਾਕਾ।

ਮਾਈਕਲ ਉਡਵਾਇਰ ਦਾ ਕਤਲ

ਸੋਧੋ
 
ਊਧਮ ਸਿੰਘ (ਖੱਬਿਓ ਦੂਜਾ) ਮਾਈਕਲ ਉਡਵਾਇਰ ਦੇ ਕਤਲ ਦੇ ਇਲਜ਼ਾਮ ਤੋਂ ਬਾਅਦ ਗ੍ਰਿਫਤਾਰੀ ਸਮੇਂ

ਸ਼ਹੀਦ ਊਧਮ ਸਿੰਘ ਦੀ ਸੂਰਮਗਤੀ ਵਾਲੀ ਦ੍ਰਿੜਤਾ ਇਸ ਗੱਲ ਤੋਂ ਹੋਰ ਵੀ ਪ੍ਰਮਾਣਿਤ ਹੁੰਦੀ ਹੈ ਕਿ ਉਹ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੰਦਾ ਹੈ। ਉਹ ਵਾਰਦਾਤ ਤੋਂ ਇੱਕਦਮ ਬਾਅਦ ਉਸ ਨੂੰ ਹਿਰਾਸਤ ਵਿੱਚ ਲੈਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਪੁੱਛਦਾ ਹੈ ਕਿ ਕੀ ਦੂਜਾ ਦੋਸ਼ੀ ਜੈਟਲੈਂਡ ਵੀ ਮਾਰਿਆ ਗਿਆ ਹੈ? ਉਹ ਵੀ ਮੌਤ ਦਾ ਹੱਕਦਾਰ ਸੀ। ਮੈਂ ਉਸ ਉੱਤੇ ਵੀ ਦੋ ਰੌਂਦ ਦਾਗੇ ਸਨ।

ਕ੍ਰਾਂਤੀਕਾਰੀ ਵਿਚਾਰਧਾਰਾ

ਸੋਧੋ

ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ’ਤੇ ਮਾਈਕਲ ਉਡਵਾਇਰ ਨੂੰ ਮਾਰ ਕੇ ਬਦਲਾ ਲੈਣ ਵਾਲੇ ਕਾਰਨਾਮੇ ਤਕ ਸੀਮਤ ਕਰ ਕੇ ਵੇਖਿਆ ਜਾਂਦਾ ਹੈ। ਉਸ ਦੀ ਕ੍ਰਾਂਤੀਕਾਰੀ ਵਿਚਾਰਧਾਰਾ ਨੂੰ ਅਣਡਿੱਠ ਕਰ ਦਿੱਤਾ ਜਾਂਦਾ ਹੈ। ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਵਾਂਗ ਹੀ ਵਿਚਾਰਧਾਰਕ ਪੱਖੋਂ ਪ੍ਰਪੱਕ ਤੇ ਗਰਮ ਖਿਆਲੀ ਕ੍ਰਾਂਤੀਕਾਰੀ ਸੀ। ਉਹ ਸੰਨ 1924 ਵਿੱਚ ਵਿਦੇਸ਼ੀ ਮੁਲਕਾਂ ਵਿੱਚ ਭਾਰਤ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੀ ਗ਼ਦਰ ਪਾਰਟੀ ਦੀ ਲਹਿਰ ਵਿੱਚ ਸਰਗਰਮ ਹਿੱਸਾ ਲੈਂਦਾ ਰਿਹਾ। ਉਸ ਦੇ ਭਗਤ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ ਅਤੇ ਉਹ ਉਸ ਦੇ ਖਿਆਲਾਂ ਤੋਂ ਕਾਫ਼ੀ ਪ੍ਰਭਾਵਿਤ ਸੀ। ਉਹ ਭਗਤ ਸਿੰਘ ਦੇ ਆਦੇਸ਼ ਉੱਤੇ 27 ਜੁਲਾਈ 1927 ਨੂੰ ਭਾਰਤ ਵਾਪਸ ਪਰਤ ਆਇਆ ਸੀ ਅਤੇ ਆਪਣੇ ਨਾਲ 25 ਹੋਰ ਸਾਥੀ, ਕੁਝ ਗੋਲੀ-ਸਿੱਕਾ ਅਤੇ ਅਸਲਾ ਲਿਆਉਣ ’ਚ ਵੀ ਕਾਮਯਾਬ ਹੋ ਗਿਆ ਸੀ। 30 ਅਗਸਤ 1927 ਨੂੰ ਉਸ ਨੂੰ ਪੁਲੀਸ ਵੱਲੋਂ ਗ਼ੈਰ-ਕਾਨੂੰਨੀ ਅਸਲਾ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਨੂੰ 4 ਸਾਲ ਦੀ ਕੈਦ ਹੋ ਗਈ। ਉਹ ਸ਼ਹੀਦ ਭਗਤ ਸਿੰਘ ਨੂੰ 23 ਮਾਰਚ, 1931 ਨੂੰ ਫ਼ਾਂਸੀ ਲੱਗਣ ਵੇਲੇ ਤਕ ਜੇਲ੍ਹ ਵਿੱਚ ਹੀ ਸੀ।[5]

ਆਜ਼ਾਦੀ ਵਿੱਚ ਯੋਗਦਾਨ

ਸੋਧੋ

ਸ਼ਹੀਦ ਊਧਮ ਸਿੰਘ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦਾ ਮਾਲਕ ਸੀ। ਉਸ ਨੂੰ ਜਦੋਂ ਲੰਡਨ ਦੀ ਅਦਾਲਤ ਵੱਲੋਂ ਉਸ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ‘ ਮੁਹੰਮਦ ਸਿੰਘ ਆਜ਼ਾਦ’ ਦੱਸਿਆ। ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲੇ ਬਾਗ ਵਿੱਚ ਮੌਤ ਦੇ ਘਾਟ ਉਤਾਰੇ ਗਏ ਸੈਂਕੜੇ ਭਾਰਤੀ ਲੋਕਾਂ ਦੀ ਸ਼ਹੀਦੀ ਦਾ ਬਦਲਾ 20 ਸਾਲ ਦੇ ਲੰਮੇ ਅਰਸੇ ਬਾਅਦ ਲੈ ਕੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ। ਪਹਿਲੀ ਅਪਰੈਲ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਚਾਰ ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਸੀ ਕਿ ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ। ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ੍ਹ ਲੰਡਨ ਵਿੱਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ੍ਹ ਵਿੱਚ ਹੀ ਦਬਾ ਦਿੱਤਾ ਗਿਆ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਦੇ ਯਤਨਾਂ ਸਦਕਾ 31 ਜੁਲਾਈ 1974 ਨੂੰ ਇੰਗਲੈਂਡ ਨੇ ਊਧਮ ਸਿੰਘ ਦੀਆਂ ਅਸਥੀਆਂ ਭਾਰਤ ਨੂੰ ਸੌਂਪੀਆਂ ਅਤੇ ਸਸਕਾਰ ਸੁਨਾਮ ਵਿਖੇ ਕੀਤਾ ਗਿਆ।[6]

ਗ਼ਦਰ ਪਾਰਟੀ ਨਾਲ ਸਬੰਧ

ਸੋਧੋ

ਜਦੋਂ ਊਧਮ ਸਿੰਘ ਅਮਰੀਕਾ ਗਿਆ ਤਾਂ ਉਸ ਵੇਲੇ ਉਹ ਗ਼ਦਰ ਪਾਰਟੀ ਦੇ ਪ੍ਰਭਾਵ ਹੇਠ ਆ ਗਿਆ। ਉਹ 27 ਜੁਲਾਈ 1927 ਨੂੰ ਜਹਾਜ਼ ਰਾਹੀਂ ਅਮਰੀਕਾ ਤੋਂ ਕਰਾਚੀ ਆਇਆ। ਕਰਾਚੀ ਵਿੱਚ ਉਸ ਕੋਲੋਂ ਗ਼ਦਰ ਪਾਰਟੀ ਦਾ ਸਾਹਿਤ ਫੜੇ ਜਾਣ ’ਤੇ ਉਸ ਨੂੰ ਜੁਰਮਾਨਾ ਹੋਇਆ। ਹੋਮ ਵਿਭਾਗ, ਭਾਰਤ ਸਰਕਾਰ ਵੱਲੋਂ ਸਾਲ 1934 ਵਿੱਚ ਗ਼ਦਰ ਡਾਇਰੈਕਟਰੀ ਵਿੱਚ ਊਧਮ ਸਿੰਘ ਦਾ ਨਾਂ ਐਸ 44 (ਪੰਨਾ 267) ’ਤੇ ਦਰਜ ਹੈ। ਉਸ ਕੋਲੋਂ ਦੋ ਰਿਵਾਲਵਰ, ਇੱਕ ਪਿਸਤੌਲ ਅਤੇ ਗ਼ਦਰ ਦੀ ਗੂੰਜ ਦੀਆਂ ਕੁਝ ਕਾਪੀਆਂ ਬਰਾਮਦ ਹੋਈਆਂ। ਉਸ ’ਤੇ ਆਰਮਜ਼ ਐਕਟ ਦੇ ਸੈਕਸ਼ਨ 20 ਤਹਿਤ ਮੁਕੱਦਮਾ ਚੱਲਿਆ ਅਤੇ ਉਸ ਨੂੰ ਪੰਜ ਸਾਲ ਦੀ ਸਖ਼ਤ ਸਜ਼ਾ ਹੋਈ। 11 ਅਕਤੂਬਰ 1934 ਦੀ ਗੁਪਤ ਰਿਪੋਰਟ ਮੁਤਾਬਕ ਊਧਮ ਸਿੰਘ ਦਾ ਅਸਲੀ ਨਾਂ ਉਦੇ ਸਿੰਘ ਹੈ। ਇਸ ਦਾ ਬੁਰਾ ਰਿਕਾਰਡ ਹੈ। ‘ਹਿੰਦੋਸਤਾਨ ਗ਼ਦਰ’ ਅਖ਼ਬਾਰ ਦੀ ਹੁਣ ਵਾਲੀ ਪੋਸਟਿੰਗ ਪਤੇ ਵਾਲੀ ਲਿਸਟ ’ਚ ਇੱਕ ਨਾਮ ਯੂ.ਐੱਸ. ਸਿੰਘ, ਪੰਜਾਬੀ ਹਾਊਸ, 15 ਆਰਟਿਲਰੀ ਪਾਸੇਜ਼ ਈ1 ਹੈ। ਇਹ ਮੰਨਿਆ ਜਾਂਦਾ ਹੈ ਕਿ ਯੂ.ਐੱਸ. ਆਜ਼ਾਦ, ਊਧਮ ਸਿੰਘ ਦੀ ਪਛਾਣ ਹੈ। ਊਧਮ ਸਿੰਘ ਨੇ ਜੇਲ੍ਹ ’ਚੋਂ 21 ਮਾਰਚ 1940 ਨੂੰ ਇੱਕ ਪੱਤਰ ਗ੍ਰੰਥੀ ਸਾਹਿਬ ਸਿੱਖ ਗੁਰਦੁਆਰਾ ਸਟਾਕਟਨ, ਕੈਲੀਫੋਰਨੀਆ ਦੇ ਪਤੇ ’ਤੇ ਭੇਜਿਆ ਜਿਸ ਵਿੱਚ ਉਹ ਕੁਝ ਸਮਝਾ ਰਿਹਾ ਸੀ। ਊਧਮ ਸਿੰਘ ਦੇ ਮੁਕੱਦਮੇ ਦੌਰਾਨ ਵੀ ਗ਼ਦਰ ਪਾਰਟੀ ਹਰ ਤਰ੍ਹਾਂ ਸਹਾਇਤਾ ਕਰ ਰਹੀ ਸੀ। ਸਟਾਕਟਨ ਦੇ ਗੁਰਦੁਆਰੇ ਦਾ ਸਕੱਤਰ ਅਜਮੇਰ ਸਿੰਘ ਲਗਾਤਾਰ ਟੈਲੀਗਰਾਮ ਰਾਹੀਂ ਇੰਗਲੈਂਡ ਤੋਂ ਮੁਕੱਦਮੇ ਦੀ ਪੈਰਵਾਈ ਕਰਨ ਵਾਲਿਆਂ ਤੋਂ ਪੁੱਛ ਰਿਹਾ ਸੀ ਕਿ ਕਾਨੂੰਨੀ ਪੱਖ ਤੋਂ ਆਜ਼ਾਦ ਦੇ ਬਚਾਉ ’ਚ ਕੀ ਕੀਤਾ ਜਾ ਰਿਹਾ ਹੈ। ਉਹਨਾਂ ਨੇ ਮੁਕੱਦਮੇ ਲਈ ਪੈਸੇ ਵੀ ਭੇਜੇ। ਇੰਟੈਲੀਜੈਂਸ ਬਿਊਰੋ ਦੀ ਡਾਇਰੈਕਟਰੀ 1934 ਅਨੁਸਾਰ ਅਜਮੇਰ ਸਿੰਘ ਗ਼ਦਰ ਪਾਰਟੀ ਦਾ ਇੱਕ ਸਰਗਰਮ ਮੈਂਬਰ ਸੀ। ਇਹ ਹੁਸ਼ਿਆਰਪੁਰ ਦੇ ਮਹਿਲਪੁਰ ਦਾ ਰਹਿਣ ਵਾਲਾ ਸੀ। ਉਹ ਸਾਲ 1911 ’ਚ ਅਮਰੀਕਾ ਗਿਆ। ਇਸ ਦਾ ਨਾਂ ਡਾਇਰੈਕਟਰੀ ’ਚ ਪੰਨਾ 12 ’ਤੇ ਦਰਜ ਹੈ। ਸਰਦਾਰ ਊਧਮ ਸਿੰਘ ਨੇ 1937 ਵਿੱਚ ਫਿਲਮ ਦ ਐਲੀਫੈਂਟ ਬੁਆਏ ਵਿੱਚ ਅਤੇ ਦੋ ਸਾਲ ਬਾਅਦ 'ਦ ਫੋਰ ਫੀਦਰਜ਼' ਵਿੱਚ ਕੰਮ ਕੀਤਾ। ਅਲੈਗਜ਼ੈਂਡਰ ਕੋਰਡਾ ਦੀ ਐਲੀਫੈਂਟ ਬੁਆਏ ਹਾਥੀ ਦੀ ਕਹਾਣੀ ਤੁਮਈ ਉੱਤੇ ਆਧਾਰਿਤ ਹੈ। ਇਹ ਰੁਡਯਾਰਡ ਕਿਪਲਿੰਗ ਦੀ ਕਿਤਾਬ ਦ ਜੰਗਲ ਬੁੱਕ ਵਿੱਚ ਦਰਜ ਹੈ। ਇਸ ਫਿਲਮ ਨੇ ਵੇਨਿਸ ਫਿਲਮ ਫੈਸਟੀਵਲ ਵਿੱਚ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ ਵੀ ਜਿੱਤਿਆ।

ਕੁਰਬਾਨੀ ਉੱਤੇ ਮਾਣ

ਸੋਧੋ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨ ਆਪਣੇ ਸਪੂਤ ਦੀ ਵਿਲੱਖਣ ਸੂਰਮਗਤੀ ਭਰਪੂਰ ਕੁਰਬਾਨੀ ਸਦਕਾ ਖ਼ੁਦ ਨੂੰ ਵਿਸ਼ੇਸ਼ ਰੂਪ ਵਿੱਚ ਮਾਣਮੱਤਾ ਮਹਿਸੂਸ ਕਰਦਾ ਹੈ। ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਤੇ ਸਾਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਆਪਣਾ ਜੀਵਨ ਤਬਦੀਲ ਕਰਨਾ ਹੀ ਉਹਨਾਂ ਦੀ ਕੁਰਬਾਨੀ ਉਤੇ ਮਾਣ ਹੋਵੇਗਾ।

ਸ਼ਹੀਦ ਊਧਮ ਸਿੰਘ ਦਾ ਅਦਾਲਤੀ ਬਿਆਨ

ਸੋਧੋ

ਸ਼ਹੀਦ ਊਧਮ ਸਿੰਘ ਦਾ ਹਵਾਲੇ ਵਿਚਲਾ ਬਿਆਨ ਸ਼ਹੀਦ ਭਗਤ ਸਿੰਘ ਅਤੇ ਬੀ.ਕੇ. ਦੱਤ ਦੇ ਦਿੱਲੀ ਦੀ ਅਦਾਲਤ ’ਚ ਦਿੱਤੇ ਬਿਆਨ ਤੋਂ ਗਿਆਰਾਂ ਵਰ੍ਹਿਆਂ ਪਿੱਛੋਂ 5-6 ਜੂਨ 1940 ਨੂੰ ਹੋਇਆ ਸੀ। ਜੱਜ ਨੇ ਮੁਕੱਦਮੇ ਦੀ ਸੁਣਵਾਈ ਨਿਬੜਣ ਵੇਲੇ ਸ਼ਹੀਦ ਨੂੰ ‘ਆਖ਼ਰੀ’ ਸਵਾਲ ਕੀਤਾ: ਕੀ ਤੂੰ ਆਪਣੀ ਸਜ਼ਾ ਬਾਰੇ ਜੋ ਕਿ ਕਾਨੂੰਨ ਅਨੁਸਾਰ ਤੈਨੂੰ ਦਿੱਤੀ ਜਾ ਸਕਦੀ ਹੈ, ਕੁਝ ਕਹਿਣਾ ਹੈ? ਇਸ ਮਗਰੋਂ ਦਿੱਤਾ ਗਿਆ ਬਿਆਨ ਤੇ ਅਦਾਲਤ ਵਿੱਚ ਹੋਈ ਵਾਰਤਾਲਾਪ ਮੌਲਿਕ ਰੂਪ ਵਿੱਚ ਅੰਗਰੇਜ਼ੀ ਵਿੱਚ ਸੀ।[7]

ਹਵਾਲੇ

ਸੋਧੋ
  1. Swami, Praveen (Nov 1997). "Jallianwala Bagh revisited: A look at the actual history of one of the most shocking events of the independence struggle". Frontline. 22. Vol. 14. India. pp. 1–14.
  2. ਹਵਾਲੇ ਵਿੱਚ ਗ਼ਲਤੀ:Invalid <ref> tag; no text was provided for refs named Farina_2010
  3. "Who was Sardar Udham Singh? Know interesting facts about the man who avenged Jallianwala Bagh massacre". Free Press Journal (in ਅੰਗਰੇਜ਼ੀ). 25 December 2021. Retrieved 8 April 2022.
  4. Singh, Anand Raj (12 March 2015). "Mayawati may create new district to tame old foe". The New Indian Express. Archived from the original on 4 ਜੂਨ 2016. Retrieved 14 May 2016.
  5. ਹਵਾਲੇ ਵਿੱਚ ਗ਼ਲਤੀ:Invalid <ref> tag; no text was provided for refs named :0
  6. "ਆਜ਼ਾਦੀ ਦਾ ਪਰਵਾਨਾ ਸ਼ਹੀਦ ਊਧਮ ਸਿੰਘ". Tribune Punjabi. 2018-07-30. Retrieved 2018-07-30. {{cite news}}: Cite has empty unknown parameter: |dead-url= (help)[permanent dead link]
  7. ਪ੍ਰੋ. ਮਲਵਿੰਦਰ ਜੀਤ ਸਿੰਘ ਵੜੈਚ (2018-12-30). "ਸ਼ਹੀਦ ਊਧਮ ਸਿੰਘ ਦਾ ਅਦਾਲਤੀ ਬਿਆਨ". Tribune Punjabi (in ਹਿੰਦੀ). Retrieved 2019-01-08.[permanent dead link]

ਹੋਰ ਪੜ੍ਹੋ

ਸੋਧੋ
  • Fenech, Louis E. (October 2002). "Contested Nationalisms; Negotiated Terrains: The Way Sikhs Remember Udham Singh 'Shahid' (1899–1940)". Modern Asian Studies. 36 (4): 827–870. doi:10.1017/s0026749x02004031. JSTOR 3876476. S2CID 145405222. (subscription required)
  • An article on Udham Singh—Hero Extraordinary in "The Legacy of The Punjab" by R M Chopra, 1997, Punjabee Bradree, Calcutta.

ਬਾਹਰੀ ਲਿੰਕ

ਸੋਧੋ