ਮੁੱਖ ਮੀਨੂ ਖੋਲ੍ਹੋ

ਸ਼੍ਰੋਮਣੀ ਅਕਾਲੀ ਦਲ

ਪੰਜਾਬ ਦਾ ਇੱਕ ਪੁਰਾਣਾ ਰਾਜਨੀਤਕ/ਸਿਆਸੀ ਦਲ


ਸ਼੍ਰੋਮਣੀ ਅਕਾਲੀ ਦਲ[7] ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ​​ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ। ਇਸ ਵੇਲੇ ਅਕਾਲੀ ਦਲ ਕੇਂਦਰ ਸਰਕਾਰ ਵਿਚ ਭਾਈਵਾਲ ਹੈ ਅਤੇ 1966 ਤੋਂ ਬਾਅਦ ਕਈ ਕੇਂਦਰੀ ਸਰਕਾਰਾਂ ਵਿਚ ਭਾਈਵਾਲ ਰਿਹਾ ਹੈ ਪਰ ਉਨ੍ਹਾਂ ਮੁੱਦਿਆਂ ਵਿਚੋਂ ਇਕ ਦਾ ਵੀ ਹੱਲ ਨਹੀਂ ਹੋਇਆ ਜਿਨ੍ਹਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੋਰਚੇ ਲਾਏ ਅਤੇ ਇਨ੍ਹਾਂ ਮੋਰਚਿਆਂ ਵਿਚ ਸੈਂਕੜੇ ਪੰਜਾਬੀਆਂ ਨੇ ਜਾਨਾਂ ਦਿੱਤੀਆਂ।[8]

ਸ਼੍ਰੋਮਣੀ ਅਕਾਲੀ ਦਲ
ਮੁਖੀਸੁਖਬੀਰ ਸਿੰਘ ਬਾਦਲ
ਲੋਕ ਸਭਾ ਲੀਡਰਪ੍ਰੇਮ ਸਿੰਘ ਚੰਦੂਮਾਜਰਾ
ਰਾਜ ਸਭਾ ਲੀਡਰਨਰੇਸ਼ ਗੁਜਰਾਲ
ਸਥਾਪਨਾ14 ਅਕਤੂਬਰ 1920 (98 ਸਾਲ ਪਹਿਲਾਂ) (1920-10-14)
ਸਦਰ ਮੁਕਾਮਬਲਾਕ #6, ਮੱਧ ਮਾਰਗ
ਸੈਕਟਰ 28, ਚੰਡੀਗੜ੍ਹ
ਵਿਦਿਆਰਥੀ ਵਿੰਗਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ [1] (SOI)[2]
ਨੌਜਵਾਨ ਵਿੰਗਯੂਥ ਅਕਾਲੀ ਦਲ
ਵਿਚਾਰਧਾਰਾਪੰਜਾਬੀਅਤ[3]
ਪੰਜਾਬੀ ਖੇਤਰਵਾਦ[4]
ਰੂੜ੍ਹੀਵਾਦ[5]
ਸਿਆਸੀ ਥਾਂਸੱਜੇ-ਪੱਖੀ
ਰੰਗਸੰਤਰੀ
ਚੋਣ ਕਮਿਸ਼ਨ ਦਾ ਦਰਜਾਸੂਬਾਈ ਪਾਰਟੀ[6]
ਗਠਜੋੜਕੌਮੀ ਜਮਹੂਰੀ ਗਠਜੋੜ
ਲੋਕ ਸਭਾ ਵਿੱਚ ਮੌਜੂਦਾ ਸੀਟਾਂ ਦੀ ਗਿਣਤੀ4
ਰਾਜ ਸਭਾ ਵਿੱਚ ਮੌਜੂਦਾ ਸੀਟਾਂ ਦੀ ਗਿਣਤੀ
3 / 245
ਵਿਧਾਨ ਸਭਾ ਵਿੱਚ ਸੀਟਾਂ ਦੀ ਗਿਣਤੀ
14 / 117
ਚੋਣ ਨਿਸ਼ਾਨ
Weighing Balance
ਵੈੱਬਸਾਈਟ
www.shiromaniakalidal.net

ਵਿਸ਼ਾ ਸੂਚੀ

ਪਹਿਲੀ ਮੀਟਿੰਗਸੋਧੋ

ਗੁਰਦਵਾਰਾ ਸੇਵਕ ਦਲ' ਜਾਂ 'ਅਕਾਲੀ ਦਲ' ਦੀ ਸੈਂਟਰਲ ਬਾਡੀ ਦੀ ਕਾਇਮੀ ਵਾਸਤੇ ਪਹਿਲਾ ਇਕੱਠ 14 ਦਸੰਬਰ, 1920 ਦੇ ਦਿਨ ਅਕਾਲ ਤਖ਼ਤ ਸਾਹਿਬ 'ਤੇ ਬੁਲਾਇਆ ਗਿਆ। ਇਸ ਵਿਚ ਜਥੇਦਾਰ ਕਰਤਾਰ ਸਿੰਘ ਝੱਬਰ ਨੇ ਤਜਵੀਜ਼ ਕੀਤੀ: 'ਸਮਾਂ ਸਾਨੂੰ ਮਜਬੂਰ ਕਰ ਰਿਹਾ ਹੈ ਕਿ ਗੁਰਦਵਾਰਿਆਂ ਦਾ ਸੁਧਾਰ ਝੱਟ-ਪਟ ਕੀਤਾ ਜਾਵੇ। ਇਸ ਲਈ ਹਰ ਇਕ ਦੀ ਕੁਰਬਾਨੀ ਦੀ ਲੋੜ ਹੈ। ਇਸ ਲਈ ਅਕਾਲੀ ਦਲ ਕਾਇਮ ਕੀਤਾ ਜਾਵੇ। ਇਸ ਦੇ ਸੇਵਕ ਸਾਲ ਵਿਚ ਘੱਟੋ-ਘੱਟ ਇਕ ਮਹੀਨਾ ਪੰਥ ਨੂੰ ਅਰਪਣ ਕਰਨ। ਕੇਂਦਰ ਅੰਮਿ੍ਤਸਰ ਹੋਵੇ, ਜਿਥੇ ਹਰ ਵੇਲੇ 100 ਸਿੰਘ ਹਾਜ਼ਰ ਰਹਿਣ ਅਤੇ ਜਿਥੇ ਜਿਤਨੇ ਸਿੰਘ ਲੋੜ ਪੈਣ, ਭੇਜੇ ਜਾਣ। ਇਲਾਕਿਆਂ ਵਿਚ ਇਸ ਦੀਆਂ ਸ਼ਾਖਾਵਾਂ ਬਣਾਈਆਂ ਜਾਣ।' ਇਸ 'ਤੇ ਇਕੱਠ ਨੇ ਇਕ-ਰਾਇ ਨਾਲ ਮਤਾ ਪਾਸ ਕੀਤਾ ਕਿ 23 ਜਨਵਰੀ ਨੂੰ ਸੰਗਤ ਤਖ਼ਤ ਅਕਾਲ ਬੁੰਗੇ ਵਿਖੇ ਹੁੰਮ-ਹੁੰਮਾ ਕੇ ਪਹੁੰਚੇ ਤੇ ਜਥਾ ਕਾਇਮ ਕੀਤਾ ਜਾਵੇ। 23 ਜਨਵਰੀ, 1921 ਦੇ ਦਿਨ ਅਕਾਲ ਤਖ਼ਤ ਸਾਹਿਬ 'ਤੇ ਹੋਏ ਇਕੱਠ ਵਿਚ ਜਥੇਬੰਦੀ ਦਾ ਨਾਂ ਮਨਜ਼ੂਰ ਕਰਨਾ ਸੀ ਅਤੇ ਸੇਵਕ (ਅਹੁਦੇਦਾਰ) ਚੁਣੇ ਜਾਣੇ ਸਨ। ਇਹ ਮੀਟਿੰਗ ਦੋ ਦਿਨ ਚੱਲੀ। ਇਸ ਵਿਚ ਭਾਈ ਅਰਜਨ ਸਿੰਘ ਧੀਰਕੇ ਨੇ ਸੁਝਾਅ ਦਿਤਾ ਕਿ ਜਥੇਬੰਦੀ ਦਾ ਨਾਂ 'ਗੁਰਦਵਾਰਾ ਸੇਵਕ ਦਲ' ਰੱਖਿਆ ਜਾਵੇ ਪਰ ਅਖ਼ੀਰ ਇਸ ਦਾ ਨਾਂ 'ਅਕਾਲੀ ਦਲ' ਹੀ ਸਭ ਨੇ ਮਨਜ਼ੂਰ ਕੀਤਾ। 24 ਜਨਵਰੀ, 1921 ਦੇ ਦਿਨ ਇਸ ਦਲ ਦੇ ਪਹਿਲੇ ਜਥੇਦਾਰ ਸੁਰਮੁਖ ਸਿੰਘ ਝਬਾਲ ਚੁਣੇ ਗਏ।

ਖ਼ੁਫ਼ੀਆ ਜਨਰਲ ਇਜਲਾਸਸੋਧੋ

1935 ਦੇ ਐਕਟ ਹੇਠ ਚੋਣਾਂ ਦਾ ਐਲਾਨ ਹੋਇਆ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਇਕੱਲੇ ਤੌਰ 'ਤੇ ਚੋਣਾਂ ਲੜਨ ਦਾ ਫ਼ੈਸਲਾ ਕਰ ਲਿਆ ਸੀ। ਇਸ ਸਬੰਧ ਵਿਚ ਅਕਾਲੀ ਦਲ ਅਤੇ ਖ਼ਾਲਸਾ ਦਰਬਾਰ ਦੀਆਂ ਵਰਕਿੰਗ ਕਮੇਟੀਆਂ ਦੀ ਸਾਂਝੀ ਮੀਟਿੰਗ ਅੰਮ੍ਰਿਤਸਰ ਵਿਚ 14 ਜੂਨ, 1936 ਨੂੰ ਹੋਈ। ਬਹੁਤੀ ਗਿਣਤੀ ਅਕਾਲੀ ਦਲ ਦੇ ਕਾਂਗਰਸ ਨਾਲ ਸਾਂਝੇ ਉਮੀਦਵਾਰ ਖੜੇ ਕਰਨ ਦੇ ਖ਼ਿਲਾਫ਼ ਸੀ। ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਲਸਾ ਦਰਬਾਰ ਵਲੋਂ ਇਕੱਲਿਆਂ ਚੋਣ ਲੜਨ ਦੇ ਐਲਾਨ ਨਾਲ ਕੁੱਝ ਨਿਰਾਸ਼ ਆਗੂਆਂ ਨੇ ਇਕ 'ਕਾਂਗਰਸ ਸਿੱਖ ਪਾਰਟੀ' ਬਣਾ ਲਈ। ਇਸ ਵਿਚ ਮਾਸਟਰ ਮੋਤਾ ਸਿੰਘ, ਮਾ: ਕਾਬਲ ਸਿੰਘ, ਸੋਹਣ ਸਿੰਘ ਜੋਸ਼, ਗੋਪਾਲ ਸਿੰਘ ਕੌਮੀ ਅਤੇ ਕਰਮ ਸਿੰਘ ਮਾਨ ਆਦਿ ਸਨ ਪਰ ਇਹ ਮਾਹੌਲ ਜ਼ਿਆਦਾ ਦੇਰ ਨਾ ਚਲ ਸਕਿਆ। ਅਖ਼ੀਰ 13-14 ਨਵੰਬਰ, 1936 ਨੂੰ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਸਮਝੌਤਾ ਹੋ ਗਿਆ। 'ਕਾਂਗਰਸ ਸਿੱਖ ਪਾਰਟੀ' ਦੇ ਵਜੂਦ ਵਿਚ ਆਉਣ ਕਰ ਕੇ ਚੋਣਾਂ ਤੋਂ ਮਗਰੋਂ ਵੀ ਕੁੱਝ ਵਰਕਰ ਅਕਾਲੀ ਦਲ ਤੋਂ ਟੁੱਟ ਗਏ ਸਨ ਤੇ ਕੁੱਝ ਕਾਂਗਰਸੀਆਂ ਨੂੰ ਰੀਪੋਰਟਾਂ ਦੇਣ ਲੱਗ ਪਏ। ਅਕਾਲੀ ਦਲ ਦੀ ਅਜਿਹੀ ਜਥੇਬੰਦਕ ਹਾਲਤ ਨੂੰ ਵੇਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਖ਼ੁਫ਼ੀਆ ਜਨਰਲ ਇਜਲਾਸ ਅੰਮ੍ਰਿਤਸਰ ਵਿਚ 24 ਅਤੇ 25 ਅਪ੍ਰੈਲ, 1937 ਦੇ ਦਿਨ ਬੁਲਾਇਆ ਗਿਆ। ਤੇਜਾ ਸਿੰਘ ਅਕਰਪੁਰੀ ਦੀ ਪ੍ਰਧਾਨਗੀ ਹੇਠ ਇਜਲਾਸ ਵਿਚ 103 ਮੈਂਬਰ ਇਕੱਠੇ ਹੋਏ। ਦੂਜੇ ਪਾਸੇ 'ਕਾਂਗਰਸ ਸਿੱਖ ਪਾਰਟੀ' ਨੇ ਸਰਮੁਖ ਸਿੰਘ ਝਬਾਲ ਨੂੰ ਪ੍ਰਧਾਨ ਚੁਣ ਲਿਆ। ਇਸ ਪਾਰਟੀ ਵਿਚ ਗੋਪਾਲ ਸਿੰਘ ਕੌਮੀ, ਹੀਰਾ ਸਿੰਘ ਦਰਦ, ਸੋਹਣ ਸਿੰਘ ਭਕਨਾ, ਕਰਮ ਸਿੰਘ ਚੀਮਾ, ਸਰਦੂਲ ਸਿੰਘ ਕਵੀਸ਼ਰ, ਤੇਜਾ ਸਿੰਘ ਚੂਹੜਕਾਣਾ ਆਦਿ ਸ਼ਾਮਲ ਹੋ ਗਏ। 27 ਅਪ੍ਰੈਲ ਨੂੰ ਇਨ੍ਹਾਂ ਦੀ ਵਰਕਿੰਗ ਕਮੇਟੀ ਨੇ ਫ਼ੈਸਲਾ ਕੀਤਾ ਕਿ 'ਕਿਸੇ ਫ਼ਿਰਕੂ ਪਾਰਟੀ ਦਾ ਮੈਂਬਰ ਸਾਡਾ ਮੈਂਬਰ ਨਹੀਂ ਬਣ ਸਕੇਗਾ। ਇਸ ਮੀਟਿੰਗ ਵਿਚ ਬਾਹਰਲੇ ਕਿਸੇ ਵੀ ਸ਼ਖ਼ਸ ਨੂੰ ਵੀ ਅੰਦਰ ਨਾ ਆਉਣ ਦਿਤਾ ਗਿਆ। ਇਸ ਇਜਲਾਸ ਨੇ ਇਸ 'ਚ ਹੇਠ ਲਿਖੇ ਮਤੇ ਵੀ ਪਾਸ ਕੀਤੇ ਗਏ:

  • ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਜਥੇਬੰਦ ਕੀਤਾ ਜਾਵੇ।
  • ਸ਼੍ਰੋਮਣੀ ਅਕਾਲੀ ਦਲ ਦਾ ਅਹੁਦੇਦਾਰ, ਸ਼੍ਰੋਮਣੀ ਕਮੇਟੀ ਦਾ ਅਹੁਦੇਦਾਰ ਨਾ ਬਣੇ।
  • ਮਾਸਟਰ ਤਾਰਾ ਸਿੰਘ ਦੀ ਅਗਵਾਈ ਵਿਚ ਪੂਰਾ ਯਕੀਨ ਹੋਵੇਗਾ।


11ਵੀਂ ਕਾਨਫ਼ਰੰਸਸੋਧੋ

16-17 ਨਵੰਬਰ, 1957 ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ 11ਵੀਂ ਕਾਨਫ਼ਰੰਸ ਬਠਿੰਡਾ ਵਿਚ ਕੀਤੀ ਗਈ। 'ਸੇਵਾ ਸਿੰਘ ਠੀਕਰੀਵਾਲਾ ਨਗਰ' ਦੇ ਵੱਡੇ ਪੰਡਾਲ ਵਿਚ ਲੱਖਾਂ ਸਿੱਖ ਇਸ ਕਾਨਫ਼ਰੰਸ ਵਿਚ ਸ਼ਾਮਲ ਹੋਏ। ਪਹਿਲੇ ਦਿਨ ਜਲੂਸ ਦੀ ਅਗਵਾਈ ਮਾਸਟਰ ਤਾਰਾ ਸਿੰਘ, ਸੰਪੂਰਨ ਸਿੰਘ ਰਾਮਾ ਤੇ ਫ਼ਤਿਹ ਸਿੰਘ ਗੰਗਾਨਗਰ ਕਰ ਰਹੇ ਸਨ। ਇਸ ਕਾਨਫ਼ਰੰਸ ਨੇ ਰੀਜਨਲ ਫ਼ਾਰਮੂਲੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਦੀ ਮੰਗ ਕੀਤੀ।

ਅਕਾਲੀ ਕਾਨਫ਼ਰੰਸਸੋਧੋ

28 ਅਕਤੂਬਰ, 1978 ਦੇ ਦਿਨ, ਲੁਧਿਆਣਾ ਵਿਖੇ, 18ਵੀਂ ਅਕਾਲੀ ਕਾਨਫ਼ਰੰਸ ਹੋਈ ਇਸ ਮੌਕੇ ਬਹੁਤ ਵੱਡਾ ਇਕੱਠ ਹੋਇਆ ਜਿਸ ਵਿਚ 5 ਲੱਖ ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ 1929 (ਲਾਹੌਰ) ਅਤੇ 1956 (ਅੰਮ੍ਰਿਤਸਰ) ਦੇ ਜਲੂਸਾਂ ਵਾਂਗ, ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਸਵਾਗਤੀ ਕਮੇਟੀ ਦੇ ਪ੍ਰਧਾਨ ਸ. ਸੁਰਜਨ ਸਿੰਘ ਠੇਕੇਦਾਰ ਦਾ ਹਾਥੀ ਉਤੇ ਬਿਠਾ ਕੇ ਜਲੂਸ ਕਢਿਆ ਗਿਆ। ਇਸ ਕਾਨਫ਼ਰੰਸ ਵਿਚ ਅਨੰਦਪੁਰ ਸਾਹਿਬ ਦੇ ਮਤਾ ਦੇ ਆਧਾਰ 'ਤੇ 12 ਮਤੇ ਪਾਸ ਕੀਤੇ ਗਏ ਅਤੇ ਨਾਲ ਹੀ ਨਿਰੰਕਾਰੀਆਂ ਦੀਆਂ ਕਿਤਾਬਾਂ ਉਤੇ ਪਾਬੰਦੀ ਦੀ ਮੰਗ ਵੀ ਕੀਤੀ ਗਈ।

ਬਦਲ ਰਹੇ ਰੁਝਾਨਸੋਧੋ

ਗੁਰਬਾਣੀ ਦੇ ਸਾਂਝੀਵਾਲਤਾ ਦੇ ਸਿਧਾਂਤ ਨੂੰ ਪ੍ਰਣਾਈ ਪਾਰਟੀ ਵੱਲੋਂ ਆਜ਼ਾਦੀ ਤੋਂ ਪਹਿਲਾਂ ਬਹੁ ਧਰਮੀ, ਬਹੁ ਭਾਸ਼ਾਈ, ਬਹੁ ਨਸਲੀ ਦੇਸ਼ ਨੂੰ ਸਹੀ ਰੂਪ ਵਿਚ ਫੈਡਰਲ ਬਣਾਉਣ, ਘੱਟ ਗਿਣਤੀਆਂ ਖਾਸ ਤੌਰ ਉੱਤੇ ਸਿੱਖਾਂ ਲਈ ਅਤੇ ਐਮਰਜੈਂਸੀ ਦਾ ਵਿਰੋਧ ਕਰਦਿਆਂ ਮਨੁੱਖੀ ਹੱਕਾਂ ਦਾ ਝੰਡਾ ਬੁਲੰਦ ਰੱਖਿਆ। ਪਿਛਲੇ ਦੋ ਦਹਾਕਿਆਂ ਤੋਂ ਅਕਾਲੀ ਸਿਆਸਤ ਵਿਚ ਵੱਡੀਆਂ ਤਬਦੀਲੀਆਂ ਦਿਖਾਈ ਦੇ ਰਹੀਆਂ ਹਨ। ਚੋਣਾਂ ਵੇਲੇ ਟਿਕਟ ਦੇਣ ਦਾ ਮਾਪਦੰਡ ਲੋਕਾਂ ਲਈ ਜੇਲ੍ਹ ਕੱਟਣਾ ਜਾਂ ਕਰੁਬਾਨੀ ਹੁੰਦਾ ਸੀ ਪਰ ਹੁਣ ਇਹ ਰਵਾਇਤ ਦੂਰ ਦੀ ਗੱਲ ਰਹਿ ਗਈ ਹੈ।[9]ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕਿਸਾਨਾਂ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ, ਵਧ ਰਹੀ ਬੇਰੁਜ਼ਗਾਰੀ, ਮਾਫ਼ੀਆ ਰਾਜ ਦੇ ਦੋਸ਼ਾਂ ਕਰਕੇ ਅਕਾਲੀ ਦਲ ਨੂੰ ਇਤਿਹਾਸਕ ਤੌਰ ਉੱਤੇ ਸਭ ਤੋਂ ਘੱਟ ਸੀਟਾਂ ਮਿਲੀਆਂ ਤੇ ਪਾਰਟੀ ਮੁੱਖ ਵਿਰੋਧੀ ਧਿਰ ਬਣਨ ਦੇ ਕਾਬਲ ਵੀ ਨਹੀਂ ਬਣ ਸਕੀ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਤੋਂ ਪਿੱਛੋਂ ਦੀਆਂ ਘਟਨਾਵਾਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਦਾ ਸੰਕਟ ਹੋਰ ਗਹਿਰਾ ਹੁੰਦਾ ਜਾ ਰਿਹਾ ਹੈ। [10][11] ਸ੍ਰੀ ਬਾਦਲ ਨੇ ਬੇਅਦਬੀ ਦੇ ਦੋਸ਼ਾਂ ਲਈ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਆਪਣੇ ਖ਼ਿਲਾਫ਼ ਕਾਰਵਾਈ ਕਰਨ ਲਈ ਲਲਕਾਰਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਕੀਤੀ ਬੇਅਦਬੀ ਤੋਂ ਧਿਆਨ ਹਟਾਉਣ ਲਈ ਉਨ੍ਹਾਂ ਖ਼ਿਲਾਫ਼ ਇਹ ਝੂਠਾ ਮਾਮਲਾ ਉਛਾਲ ਰਹੀ ਹੈ। ਉਹਨਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਅਣਗਿਣਤ ਸੁਖਬੀਰ ਕੁਰਬਾਨ ਕਰਨ ਲਈ ਵੀ ਤਿਆਰ ਹਨ।[12]ਪਰ ਇਸ ਵਾਰ ਮਾਮਲਾ ਪਹਿਲਾਂ ਨਾਲੋਂ ਕਿਤੇ ਗੰਭੀਰ ਹੈ। ਇਹ ਪਹਿਲੀ ਵਾਰ ਹੈ ਕਿ ਸੀਨੀਅਰ ਅਕਾਲੀ ਆਗੂਆਂ ਵੱਲੋਂ ਅੰਦਰੂਨੀ ਵਖਰੇਵੇਂ ਸਾਹਮਣੇ ਆਉਣ ਲੱਗੇ ਹਨ।[13][14]ਕਿਹਾ ਜਾ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਅਤੇ ਸਿਆਸਤ ਦੇ ਮਾਮਲੇ ਵਿੱਚ ਵੱਖੋ-ਵੱਖਰੇ ਸਮਿਆਂ ਤੇ ਆਪਨੇ ਵਿਚਾਰ ਵਿੱਚ ਤਬਦੀਲੀ ਲਿਆਉਂਦਾ ਰਿਹਾ ਹੈ . [15] ਪਿਛਲੇ ਕੁਝ ਸਾਲਾਂ ਤੋਂ ਪਾਰਟੀ ਲੀਡਰਸ਼ਿਪ ਜਿਵੇਂ ਮੋਦੀ ਨੁਮਾ ਸਿਆਸਤ ਦੀ ਅੱਖਾਂ ਮੀਟ ਕੇ ਹਮਾਇਤ ਕਰਦੀ ਆ ਰਹੀ ਹੈ। ਅਸਲ ਵਿਚ, ਬਾਦਲਾਂ ਨੇ ਜਿਸ ਢੰਗ ਨਾਲ ਪਾਰਟੀ ਅੰਦਰ ਜਮਹੂਰੀਅਤ ਦਾ ਘਾਣ ਕੀਤਾ, ਉਸ ਦਾ ਨਤੀਜਾ ਪਾਰਟੀ ਅਤੇ ਲੀਡਰਸ਼ਿਪ ਖ਼ਿਲਾਫ਼ ਰੋਹ ਦੇ ਰੂਪ ਵਿਚ ਨਿੱਕਲਿਆ।[16] ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੁਝ ਵੱਡੇ ਆਗੂਆਂ ਨੇ ਅਸਤੀਫਾ ਦੇ ਦਿੱਤਾ ਜਿਵੇਂ ਕਿ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।[17][18][19]ਇਸ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਇਸਤੀਫ਼ਾ ਦੇਣ ਦੀ ਗੱਲ ਵੀ ਆਖੀ ।[20]ਬਾਦਲ ਪਰਿਵਾਰ ਵੱਲੋਂ ਪਾਰਟੀ ਅਤੇ ਹੋਰ ਪੰਥਕ ਸੰਸਥਾਵਾਂ ਉੱਤੇ ਮੁਕੰਮਲ ਦਬਦਬੇ ਦੇ ਵਿਰੁੱਧ ਇਹ ਵੱਡੀ ਚੁਣੌਤੀ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲੀਸ ਗੋਲੀ ਨਾਲ ਮਰੇ ਦੋ ਸਿੱਖ ਨੌਜਵਾਨਾਂ ਦੇ ਬਾਵਜੂਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲਿਆਂ ਬਾਰੇ ਪੁੱਛੇ ਜਾ ਰਹੇ ਅਣਸੁਲਝੇ ਸਵਾਲਾਂ ਕਾਰਨ ਬਾਦਲ ਪਾਰਟੀ ਦੇ ਅੰਦਰ ਅਤੇ ਬਾਹਰ ਕੋਈ ਭਰੋਸੇਯੋਗ ਜਵਾਬ ਨਹੀਂ ਦੇ ਪਾ ਰਹੇ।[21]ਸ਼੍ਰੋਮਣੀ ਅਕਾਲੀ ਦਲ ਦੀ ਅੰਦਰੂਨੀ ਲੜਾਈ ਫ਼ੈਸਲਾਕੁਨ ਦੌਰ ਵਿਚ ਪਹੁੰਚ ਗਈ ਹੈ।[22] ਸ਼੍ਰੋਮਣੀ ਅਕਾਲੀ ਦਲ ਵਿਚ ਇਕ ਵਾਰ ਫਿਰ ਫੁੱਟ ਪੈ ਗਈ ਤੇ ਦਸੰਬਰ 2018 ਦੇ ਸ਼ੁਰੂ ਵਿੱਚ ਦਲ ਤੋਂ ਕੱਢੇ ਗਏ ਪੁਰਾਣੇ ਤੇ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੇ ਨਵਾਂ ਅਕਾਲੀ ਦਲ ਬਣਾਉਣ ਦਾ ਫ਼ੈਸਲਾ ਕੀਤਾ।[23]ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ’ਚ ਅਖੰਡ ਪਾਠ ਕਰਵਾ ਕੇ 10 ਸਾਲਾਂ ਦੇ ਰਾਜ ਦੌਰਾਨ ਜਾਣੇ-ਅਣਜਾਣੇ ਵਿਚ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਲਈ ਅਰਦਾਸ ਕੀਤੀ ।[24]16 ਦਸੰਬਰ 2018 ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਬਾਗੀ ਹੋਏ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੂਹਰੇ ਹੋਏ ਵੱਡੇ ਇਕੱਠ ਵਿੱਚ ਨਵੇਂ ਅਕਾਲੀ ਦਲ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਦੀ ਸਥਾਪਨਾ ਦਾ ਐਲਾਨ ਕੀਤਾ।[25]ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਮੌਕੇ ਡੇਰਾ ਸਿਰਸਾ ਤੋਂ ਵੋਟਾਂ ਦੀ ਮੰਗ ਕਰਨੀ ਹੈ ਜਾਂ ਨਹੀਂ, ਇਸ ਬਾਰੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਗੇ।[26][27] ਅਕਾਲੀ ਦਲ ਲਗਾਤਾਰ ਦਸ ਵਰ੍ਹੇ ਸੱਤਾ ਵਿਚ ਰਿਹਾ ਹੈ। ਲਗਾਤਾਰ ਸੱਤਾ ਵਿਚ ਰਹਿਣ ਕਰਕੇ ਅਕਾਲੀ ਆਗੂ ਲੋਕਾਂ ਤੋਂ ਦੂਰ ਹੋਏ ਅਤੇ ਅਕਾਲੀ ਦਲ ਦੇ ਪੁਰਾਣੇ ਜਥੇਦਾਰਾਂ ਵਾਲੀ ਲੋਕ-ਨੇੜਤਾ ਦੀ ਸਾਖ਼ ਨੂੰ ਖ਼ੋਰਾ ਲੱਗਿਆ। [28]

ਪਾਰਟੀ ਪ੍ਰਧਾਨਾਂ ਦੀ ਸੂਚੀਸੋਧੋ

ਹਵਾਲੇਸੋਧੋ

  1. "SOI". 
  2. "SOI Clash". Retrieved 25 April 2014. 
  3. "SAD aims to widen reach, to contest UP poll". The Tribune. Chandigarh. 8 October 2015. Retrieved 8 October 2015. 
  4. Pandher, Sarabjit (3 September 2013). "In post-Independence India, the SAD launched the Punjabi Suba morcha in the 1960s, seeking the re-organisation of Punjab on linguistic basis.". The Hindu. Retrieved 15 September 2015. 
  5. Grover, Verinder (1996). Encyclopaedia of India and Her States: Himachal Pradesh, Jammu & Kashmir and Punjab, Volume 4. Deep & Deep. p. 578. 
  6. "List of Political Parties and Election Symbols main Notification Dated 18.01.2013" (PDF). India: Election Commission of India. 2013. Retrieved 9 May 2013. 
  7. http://www.shiromaniakalidal.net/
  8. ਜਗਤਾਰ ਸਿੰਘ (2018-10-26). "ਪੰਜਾਬ ਦੀ ਸਿਆਸਤ ਅਤੇ ਫ਼ੇਰੂਮਾਨ ਦੀ ਵਿਰਾਸਤ - Tribune Punjabi". Tribune Punjabi (in ਅੰਗਰੇਜ਼ੀ). Retrieved 2018-10-29. 
  9. ਹਮੀਰ ਸਿੰਘ (2018-09-06). "ਅਕਾਲੀ ਸਿਆਸਤ ਦੇ ਬਦਲ ਰਹੇ ਰੁਝਾਨ - Tribune Punjabi". Tribune Punjabi. Retrieved 2018-09-07. 
  10. "ਪਾਰਟੀਆਂ ਦਾ ਅੰਦਰੂਨੀ ਸੰਕਟ - Tribune Punjabi". Tribune Punjabi (in ਅੰਗਰੇਜ਼ੀ). 2018-09-05. Retrieved 2018-09-07. 
  11. "ਬਾਦਲ ਪਰਿਵਾਰ ਦਾ ਸਿਆਸੀ ਸੰਕਟ - Tribune Punjabi". Tribune Punjabi (in ਅੰਗਰੇਜ਼ੀ). 2018-10-01. Retrieved 2018-10-02. 
  12. "ਗੁਰੂ ਗ੍ਰੰਥ ਸਾਹਿਬ ਦੀ ਸ਼ਾਨ ਲਈ ਸਭ ਕੁਰਬਾਨ: ਬਾਦਲ - Tribune Punjabi". Tribune Punjabi (in ਅੰਗਰੇਜ਼ੀ). 2018-09-09. Retrieved 2018-09-10. 
  13. "ਬਾਦਲ ਵੱਲੋਂ ਸਾਖ਼ ਬਚਾਉਣ ਦਾ ਯਤਨ - Tribune Punjabi". Tribune Punjabi (in ਅੰਗਰੇਜ਼ੀ). 2018-09-10. Retrieved 2018-09-11. 
  14. "ਸਾਬਕਾ ਮੁੱਖ ਮੰਤਰੀ ਬਾਦਲ ਦਾ ਕੁਵੇਲੇ ਦਾ ਰਾਗ" (in ਅੰਗਰੇਜ਼ੀ). Retrieved 2018-09-14. 
  15. "ਦਲ ਜਾਂ ਲੀਡਰ ਦੀ ਹੋਂਦ ਬਚਾਉਣ ਦਾ ਸੰਘਰਸ਼ --- ਜਸਵੰਤ ਸਿੰਘ 'ਅਜੀਤ' - sarokar.ca". www.sarokar.ca (in ਅੰਗਰੇਜ਼ੀ). Retrieved 2018-10-16. 
  16. ਜਗਰੂਪ ਸਿੰਘ ਸੇਖੋਂ (2018-10-21). "ਅਕਾਲੀ ਦਲ ਦੇ ਵਰਤਮਾਨ ਸੰਕਟ ਦੀਆਂ ਜੜ੍ਹਾਂ - Tribune Punjabi". Tribune Punjabi. Retrieved 2018-10-22. 
  17. "ਰਣਜੀਤ ਸਿੰਘ ਬ੍ਰਹਮਪੁਰਾ ਨੇ ਅਸਤੀਫ਼ਾ ਦਿੱਤਾ - Tribune Punjabi". Tribune Punjabi (in ਅੰਗਰੇਜ਼ੀ). 2018-10-23. Retrieved 2018-10-23. 
  18. "ਪੰਥਕ ਸਿਆਸਤ ਵਿਚ ਖਲਾਅ - Tribune Punjabi". Tribune Punjabi (in ਅੰਗਰੇਜ਼ੀ). 2018-10-23. Retrieved 2018-10-23. 
  19. "ਸੇਖਵਾਂ ਦੀ ਸ਼੍ਰੋਮਣੀ ਅਕਾਲੀ ਦਲ 'ਚੋਂ ਛੁੱਟੀ - Tribune Punjabi". Tribune Punjabi (in ਅੰਗਰੇਜ਼ੀ). 2018-11-03. Retrieved 2018-11-04. 
  20. "ਪ੍ਰਧਾਨਗੀ ਛੱਡਣ ਲਈ ਤਿਆਰ ਹਾਂ: ਸੁਖਬੀਰ - Tribune Punjabi". Tribune Punjabi (in ਅੰਗਰੇਜ਼ੀ). 2018-10-28. Retrieved 2018-10-29. 
  21. "ਸਿਆਸੀ ਕਲੇਸ਼ ਦੇ ਸੰਕੇਤ - Tribune Punjabi". Tribune Punjabi (in ਅੰਗਰੇਜ਼ੀ). 2018-11-04. Retrieved 2018-11-05. 
  22. "ਅਕਾਲੀ ਦਲ ਦੀ ਲੜਾਈ ਫ਼ੈਸਲਾਕੁਨ ਦੌਰ 'ਚ - Tribune Punjabi". Tribune Punjabi (in ਅੰਗਰੇਜ਼ੀ). 2018-11-12. Retrieved 2018-11-13. 
  23. "ਨਵਾਂ ਸ਼੍ਰੋਮਣੀ ਅਕਾਲੀ ਦਲ". Tribune Punjabi (in ਹਿੰਦੀ). 2018-12-03. Retrieved 2018-12-04T16:01:01Z.  Check date values in: |access-date= (help)
  24. "ਭੁੱਲਾਂ ਦੀ ਸੂਚੀ ਗੁਰੂ ਨੂੰ ਨਹੀਂ ਦੇਣੀ: ਬਾਦਲ". Tribune Punjabi (in ਹਿੰਦੀ). 2018-12-10. Retrieved 2018-12-13. 
  25. "ਬਾਗ਼ੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾਇਆ". Tribune Punjabi (in ਹਿੰਦੀ). 2018-12-16. Retrieved 2018-12-17. 
  26. "ਡੇਰੇ ਤੋਂ ਵੋਟਾਂ ਬਾਰੇ ਫ਼ੈਸਲਾ ਅਕਾਲ ਤਖ਼ਤ ਦੇ ਹੁਕਮਾਂ 'ਤੇ ਕਰਾਂਗੇ: ਸੁਖਬੀਰ". Punjabi Tribune Online (in ਹਿੰਦੀ). 2019-03-17. Retrieved 2019-03-18. 
  27. "ਡੇਰਾਵਾਦ ਤੇ ਵੋਟਾਂ". Punjabi Tribune Online (in ਹਿੰਦੀ). 2019-03-18. Retrieved 2019-03-18. 
  28. "ਤਜਰਬੇਕਾਰ ਉਮੀਦਵਾਰਾਂ ਦੀ ਘਾਟ". Punjabi Tribune Online (in ਹਿੰਦੀ). 2019-03-20. Retrieved 2019-03-20.