ਚਮਕੌਰ ਦੀ ਲੜਾਈ

ਔਰੰਗਜ਼ੇਬ ਦੇ ਜ਼ੁਲਮ ਵਿਰੁੱਧ ਸਿੱਖਾਂ ਦੀ ਬਹਾਦਰੀ, ਨੈਤਿਕ ਜਿੱਤ
(ਸਾਕਾ ਚਮਕੌਰ ਸਾਹਿਬ ਤੋਂ ਮੋੜਿਆ ਗਿਆ)

ਸੰਨ 1704 ਈ. ਪੋਹ ਦੀ ਕਕਰੀਲੀ ਰਾਤ ਨੂੰ ਮੁਗ਼ਲਾਂ ਵੱਲੋਂ ਲੰਮੇ ਸਮੇਂ ਦੇ ਪਾਏ ਘੇਰੇ ਅਤੇ ਬਾਅਦ ਵਿੱਚ ਮੁਗ਼ਲਾਂ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਕਸਮਾਂ ਨੂੰ ਵੇਖਦੇ ਹੋਏ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਨੂੰ ਛੱਡ ਦਿੱਤਾ। ਕਿਲ੍ਹੇ ਤੋਂ ਨਿਕਲਦੇ ਹੋਏ ਗੁਰੂ ਜੀ ਦਾ ਪਰਵਾਰ ਸਰਸਾ ਨਦੀ ਦੇ ਚੜ੍ਹੇ ਹੋਏ ਪਾਣੀ ਕਰਕੇ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ। ਬਹੁਤ ਸਾਰਾ ਜਾਨੀ-ਮਾਲੀ ਨੁਕਸਾਨ, ਬਹੁਤ ਸਾਰੇ ਅਮੋਲਕ ਹਸਤ-ਲਿਖਤ ਗ੍ਰੰਥ ਸਰਸਾ ਦੇ ਤੇਜ਼ ਪਾਣੀ ਦੇ ਵਹਾਅ ਦੀ ਭੇਟ ਚੜ੍ਹ ਗਏ। ਗੁਰੂ ਕਲਗੀਧਰ ਸਾਹਿਬ ਜੀ ਕੁਝ ਸਿੰਘਾਂ ਅਤੇ ਵੱਡੇ ਸਾਹਿਬਜ਼ਾਦਿਆਂ ਸਮੇਤ ਰੋਪੜ ਵਿੱਚੋਂ ਹੁੰਦੇ ਹੋਏ ਚਮਕੌਰ ਸਾਹਿਬ ਦੀ ਧਰਤੀ ਵੱਲ ਵਧ ਰਹੇ ਸਨ। ਮੁਗ਼ਲ ਫੌਜ ਪਿੱਛਾ ਕਰ ਰਹੀ ਹੈ। ਆਖ਼ਰ ਗੁਰੂ ਸਾਹਿਬ ਜੀ ਉਸ ਧਰਤੀ ’ਤੇ ਪਹੁੰਚ ਗਏ ਅਤੇ ਚਮਕੌਰ ਦੀ ਕੱਚੀ ਗੜ੍ਹੀ ਨੂੰ ਵੇਖ ਕੇ ਮੁਸਕਰਾਏ ਹਨ।

ਸਾਕਾ ਚਮਕੌਰ ਸਾਹਿਬ
ਮੁਗ਼ਲ-ਸਿੱਖ ਯੁੱਧ ਅਤੇ ਪਹਾੜੀ ਰਾਜ-ਸਿੱਖ ਯੁੱਧ ਦਾ ਹਿੱਸਾ
ਮਿਤੀ6 ਦਸੰਬਰ 1705[1] ਜਾਂ 1704[2]
ਥਾਂ/ਟਿਕਾਣਾ
ਨਤੀਜਾ ਗੁਰੂ ਗੋਬਿੰਦ ਸਿੰਘ ਜੀ ਘੇਰਾ ਤੋੜ ਕੇ ਨਿਕਲ ਗਏ ਸੀ ਓਹਨਾਂ ਦੀ ਜਿੱਤ ਹੋਈ[3][4]
Belligerents
ਮੁਗਲ ਸਾਮਰਾਜ
ਹਿੰਦੂ ਪਹਾੜੀ ਮੁਖੀ ਦਾ ਗਠਜੋੜ
ਖਾਲਸਾ (ਸਿੱਖ)
Commanders and leaders

ਮੁਗਲ ਕਮਾਂਡਰ

ਹਿੰਦੂ ਪਹਾੜੀ ਮੁੱਖ ਕਮਾਂਡਰ

  • ਅਜਮੇਰ ਚੰਦ
  • ਫਤਿਹ ਸ਼ਾਹ

ਗੁਰੂ ਗੋਬਿੰਦ ਸਿੰਘ

Strength
ਅਣਜਾਣ, ਪਰ ਬਹੁਤ ਜ਼ਿਆਦਾ[7] (ਗੋਬਿੰਦ ਸਿੰਘ ਦਾ ਜ਼ਫ਼ਰਨਾਮਾ ਅਲੰਕਾਰਕ ਤੌਰ 'ਤੇ ਦੱਸਦਾ ਹੈ ਕਿ ਮੁਗਲ ਸਿਪਾਹੀਆਂ ਦੀ ਗਿਣਤੀ 10 ਲੱਖ ਸੀ।)[8][9][10][11][12] 40[9][8]
Casualties and losses
  • ਖਵਾਜਾ ਮੁਹੰਮਦ ਜ਼ਖਮੀ
  • ਨਾਹਰ ਖਾਨ ਮਾਰਿਆ ਗਿਆ
  • ਗੈਰਤ ਖਾਨ ਮਾਰਿਆ ਗਿਆ
  • ਅਣਗਿਣਤ ਮੁਗਲ ਸਿਪਾਹੀ ਮਾਰੇ ਗਏ।
  • ਸਾਹਿਬਜ਼ਾਦਾ ਅਜੀਤ ਸਿੰਘ ਸ਼ਹੀਦ ਹੋਏ
  • ਸਾਹਿਬਜ਼ਾਦਾ ਜੁਝਾਰ ਸਿੰਘ ਸ਼ਹੀਦ ਹੋਏ
  • ਭਾਈ ਮੋਹਕਮ ਸਿੰਘ ਸ਼ਹੀਦ ਹੋਏ
  • ਭਾਈ ਹਿੰਮਤ ਸਿੰਘ ਸ਼ਹੀਦ ਹੋਏ
  • ਭਾਈ ਸਾਹਿਬ ਸਿੰਘ ਸ਼ਹੀਦ ਹੋਏ
  • 32 ਹੋਰ ਸਿੱਖ ਸਿਪਾਹੀ ਸ਼ਹੀਦ ਹੋਏ [13]
  • ਇਕ ਪਾਸੇ ਮੁਗ਼ਲ ਸੈਨਾ ਲੱਖਾਂ ਦੀ ਗਿਣਤੀ ਵਿੱਚ ਸੀ ਅਤੇ ਦੂਜੇ ਪਾਸੇ ਗੁਰੂ ਜੀ ਦੇ ਨਾਲ 40 ਕੁ ਭੁੱਖੇ-ਭਾਣੇ ਸਿੰਘ। ਗੁਰੂ ਸਾਹਿਬ ਜੀ ਅਤੇ ਸਿੰਘਾਂ ਨੇ ਗੜ੍ਹੀ ਵਿੱਚ ਪ੍ਰਵੇਸ਼ ਕਰ ਕੇ ਕੁਝ ਆਰਾਮ ਹੀ ਕੀਤਾ ਸੀ ਕਿ ਮੁਗ਼ਲ ਫੌਜਾਂ ਨੇ ਗੜ੍ਹੀ ਨੂੰ ਘੇਰ ਲਿਆ। ਰਾਤ ਦਾ ਵੇਲਾ ਹੈ। ਗੜ੍ਹੀ ਦੀ ਕੱਚੀ ਕੰਧ ਦੇ ਆਸ-ਪਾਸ ਮੁਗ਼ਲ ਸੈਨਾ ਨੇ ਘੇਰਾ ਪਾਇਆ ਹੈ। ਪਰ ਸਿੰਘ ਕਿਸੇ ਭੈ ਵਿੱਚ ਨਹੀਂ, ਚੜ੍ਹਦੀ ਕਲਾ ਵਿੱਚ ਹਨ। ਜੇਕਰ ਅਸੀਂ ਯੁੱਧਾਂ ਦੀ ਗੱਲ ਕਰੀਏ ਤਾਂ ਪੈਸੇ ਲੈ ਕੇ ਲੜਨ ਵਾਲੇ ਸਿਪਾਹੀ ਦੁਸ਼ਮਣ ਨੂੰ ਮਾਰਨ ਲਈ ਨਹੀਂ ਬਲਕਿ ਆਪਣੀ ਜਾਨ ਬਚਾਉਣ ਲਈ ਲੜਦੇ ਹਨ। ਸਾਹਮਣੇ ਦੁਸ਼ਮਣ ਨੂੰ ਖ਼ਤਮ ਕਰਨ ਨਾਲੋਂ ਉਨ੍ਹਾਂ ਨੂੰ ਆਪਣੀ ਜਾਨ ਬਚਾਉਣ ਦੀ ਜ਼ਿਆਦਾ ਫ਼ਿਕਰ ਹੁੰਦੀ ਹੈ। ਪਰ ਸਤਿਗੁਰੂ ਜੀ ਦੇ ਨਾਲ ਜਿੰਨੇ ਵੀ ਸਿੰਘ ਹਨ, ਉਨ੍ਹਾਂ ਦੇ ਮਨ ਵਿੱਚ ਭਾਵਨਾ ਜਾਨ ਬਚਾਉਣ ਦੀ ਨਹੀਂ ਬਲਕਿ ਧਰਮ ਯੁੱਧ ਦੇ ਚਾਉ ਹੇਤ ਪੁਰਜਾ-ਪੁਰਜਾ ਕੱਟ ਮਰਨ ਦੀ ਹੈ। ਸਿੰਘ ਪੂਰੇ ਜੋਸ਼ ਚੜ੍ਹਦੀ ਕਲਾ ਵਿੱਚ ਸਨ

    ਦਿਨ ਚੜ੍ਹਿਆ, ਯੁੱਧ ਅਰੰਭ ਹੋ ਗਿਆ। ਸਤਿਗੁਰੂ ਜੀ ਨੇ ਸਿੰਘਾਂ ਨੂੰ ਹੁਕਮ ਕੀਤਾ ਕਿ ਮੁਗ਼ਲ ਸਰਦਾਰਾਂ ਨੂੰ ਆਪਣਾ ਨਿਸ਼ਾਨਾ ਬਣਾਉ। ਮੁਗ਼ਲ ਸਰਦਾਰ ਨਾਹਰ ਖਾਂ ਜੋ ਕਿ ਮਲੇਰਕੋਟਲੇ ਦਾ ਰਹਿਣ ਵਾਲਾ ਸੀ ਹਮਲਾਵਰ ਹੋ ਕੇ ਸਾਥੀਆਂ ਨਾਲ ਅੱਗੇ ਵਧਿਆ ਤਾਂ ਸਤਿਗੁਰੂ ਜੀ ਨੇ ਉਸ ਨੂੰ ਪਾਰ ਬੁਲਾ ਦਿੱਤਾ ਯੁੱਧ ਦਾ ਮੈਦਾਨ ਮੁਗ਼ਲ ਸਿਪਾਹੀਆਂ ਦੀਆਂ ਲੋਥਾਂ ਨਾਲ ਭਰ ਗਿਆ ਅਤੇ ਧਰਤੀ ਖੂਨ ਨਾਲ ਰੱਤੀ ਗਈ। ਗੜ੍ਹੀ ਵਿੱਚੋਂ ਨਿਕਲਣ ਵਾਲੇ ਤੀਰ, ਗੋਲੀਆਂ ਦੁਸ਼ਮਣਾਂ ਨੂੰ ਵਿੰਨ੍ਹੀ ਜਾ ਰਹੀਆਂ ਸਨ। ਇਸ ਤਰੀਕੇ ਨਾਲ ਸਿੰਘ ਬੀਰਤਾ ਤੇ ਦਲੇਰੀ ਨਾਲ ਲੜਦੇ ਰਹੇ। ਅਖੀਰ ਇਤਿਹਾਸ ਦੇ ਪੰਨਿਆਂ ਵਿੱਚ ਚਮਕੌਰ ਦੀ ਗੜ੍ਹੀ ’ਤੇ ਉਹ ਸਮਾਂ ਆ ਗਿਆ ਜਦ ਕਲਗੀਧਰ ਪਿਤਾ ਜੀ ਨੇ ਧਰਮ-ਯੁੱਧ ਵਿੱਚ ਆਪਣੇ ਹੱਥੀਂ ਪੁੱਤਰਾਂ ਨੂੰ ਰਣ-ਤੱਤੇ ਅੰਦਰ ਸ਼ਹਾਦਤ ਦਾ ਜਾਮ ਪੀਣ ਲਈ ਘੱਲਿਆ, ਜਵਾਨੀ ਦੀ ਦਹਿਲੀਜ਼ ’ਤੇ ਪੈਰ ਰੱਖ ਰਹੇ ਪੁੱਤਰਾਂ ਨੂੰ ਲਾੜੀ ਮੌਤ ਵਿਆਹੁਣ ਲਈ ਹੱਥੀਂ ਤਿਆਰ ਕੀਤਾ। ਸਿੱਖ ਧਰਮ ਵਿੱਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ। ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖਧਰਮ ਦੇ ਜਨਮ ਦਾਤਿਆਂ ਅਤੇ ਪੈਰੋਕਾਰਾਂ ਨੇ ਕੀਤੀ ਹੈ। ਕੁਰਬਾਨੀਆਂ ਦੇ ਇਤਿਹਾਸ ਦੀ ਗਾਥਾ ਵਿੱਚ ਗੁਰੂ ਸਾਹਿਬਾਨ ਦੀ ਸ਼ਹੀਦੀ, ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਮਹਾਨ ਸੂਰਮਿਆਂ ਦੀਆਂ ਸ਼ਹਾਦਤਾਂ ਦੇ ਸੁਨਹਿਰੀ ਪੰਨੇ ਉਕਰੇ ਹੋਏ ਹਨ। ਸਿੱਖ ਧਰਮ ਦੇ ਬਾਨੀਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਨਿਰਮਲ ਪੰਥ ਦੀ ਸਥਾਪਨਾਕਰਦਿਆਂ ਹੱਕ, ਸੱਚ, ਨਿਆਂ ਤੇ ਨੇਕੀ ਦਾ ਰਸਤਾ ਬਣਾਇਆ। ਸਾਹਿਬਜ਼ਾਦਾ ਅਜੀਤ ਸਿੰਘ ਜ਼ੁਲਮ, ਜਬਰ, ਅਨਿਆਂ, ਝੂਠ ਤੇ ਬਦੀ ਦੀਆਂ ਤਾਕਤਾਂ ਵਿਰੁੱਧਅਵਾਜ਼ ਉਠਾਈ। ਰਾਜੇ ਸੀਂਹ ਮੁਕੱਦਮ ਕੁੱਤੇ ਕਹਿ ਕੇ ਸਮੇਂ ਦੇ ਜ਼ੁਲਮਦਾ ਸਾਹਮਣਾ ਕੀਤਾ। ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ ਵਿੱਚਦੁਰਲੱਭ ਹਨ। ਸ਼ਹਾਦਤ ਅਨਿਆਂ, ਜ਼ੁਲਮ ਤੇ ਝੂਠ ਵਿਰੁੱਧ ਗਵਾਹੀ ਹੁੰਦੀ ਹੈ।ਸ਼ਹਾਦਤ ਦਾ ਮੁਕਾਮ ਬਹੁਤ ਉਚਾ ਹੁੰਦਾ ਹੈ। ਇਸ ਨੂੰ ਪ੍ਰਾਪਤ ਕਰਨਾਤੇ ਨਿਭਾਹੁਣਾ ਸਰਲ ਨਹੀਂ ਹੈ। ਸ਼ਹਾਦਤ ਐਸੀ ਮਰਨੀ ਹੈ ਜੋ ਮਰਦਾ ਹੈ, ਉਹ ਜਨਮ ਮਰਨ ਤੋਂ ਮੁਕਤ ਹੋ ਜਾਂਦਾ ਹੈ। ਰਣ ਮਹਿ ਜੂਝਕੇ ਸ਼ਹਾਦਤਾਂ ਵੀ ਸਿੱਖ ਇਤਿਹਾਸ ਵਿੱਚ ਹੋਈਆਂ ਅਤੇ ਅਸਹਿ ਤੇ ਅਕਹਿ ਕਸ਼ਟ ਸਹਾਰਦਿਆਂ ਹੋਇਆਂ ਬਲੀਦਾਨ ਵੀਸਿੱਖਾਂ ਨੇ ਕੀਤੇ। 'ਰਣ ਤੱਤੇ ਜੂਝਕੇ' ਸ਼ਹਾਦਤ ਦੇ ਇਤਿਹਾਸ ਵਿੱਚ ਚਮਕੌਰ ਦੀ ਧਰਤੀ ਬੜੀ ਭਾਗਾਂ ਭਰੀ ਹੈ। ਜਿਸ ਨੂੰ ਮਹਾਨ ਤੀਰਥ ਮੰਨਿਆ ਜਾਂਦਾ ਹੈ। ਅੱਲਾ ਯਾਰ ਖਾਂ ਦੇ ਸ਼ਬਦਾਂ ਵਿੱਚ

    ਚਮਕੌਰ ਦੀ ਜੰਗ ਦੁਨੀਆ ਦੇ ਇਤਿਹਾਸ ਵਿੱਚ ਬੇਜੋੜਤੇ ਅਸਾਵੀਂ ਜੰਗ ਮੰਨੀ ਜਾਂਦੀ ਹੈ। ਇੱਕ ਪਾਸੇ ਚਾਲ੍ਹੀ ਦੇ ਕਰੀਬਭੁੱਖੇ ਭਾਣੇ ਦੂਜੇ ਪਾਸੇ ਲੱਖਾਂ ਦੀ ਕੁੰਮਦ। ਕੱਚੀ ਗੜ੍ਹੀ, ਭੁੱਖੇ ਢਿੱਡ 'ਨਾ ਗੋਲਾ ਬਾਰੂਦ' ਬਸ! ਕੋਲਤੇਗਾਂ, ਤਲਵਾਰਾਂ, ਬਰਛੇ ਸਨ। ਦੁਸ਼ਮਣ ਦਾ ਮੁਕਾਬਲਾਕਰਨਾ ਸੀ। ਪਰ ਨੀਲੇ ਦਾ ਸ਼ਾਹ ਅਸਵਾਰ ਬਾਜਾਂ ਵਾਲਾ ਨਾਲਸੀ ਫਿਰ ਡਰ ਕਿਸ ਦਾ? ਬੁ¦ਦ ਹੌਂਸਲੇ ਨਾਲ ਰਣ ਤੱਤੇ ਖਾਲਸਾ ਜੂਝਣ ਲੱਗ ਪਿਆ। ਭਾਰੀ ਯੁੱਧ ਵਿੱਚ ਖ਼ਾਲਸਾਦੁਸ਼ਮਣ ਦੀ ਚਾਲ ਨੂੰ ਪਛਾੜ ਰਿਹਾ, ਸਿੰਘ ਕਾਲ ਰੂਪ ਬਣ ਗਏ ਸਨ। ਯੋਧੇ ਖੁਮਾਰੀ ਵਿੱਚ ਝੂਮ-ਝੂਮ ਵਾਰ ਕਰ ਰਹੇ ਸਨ। ਸਿੱਖ ਜੋਧੇ ਮਨ ਹੀ ਮਨ ਵਿੱਚ ਸੋਚ ਰਹੇ ਸਨ ਕਿ ਪਾਤਸ਼ਾਹਆਪਣੇ ਦੋਵੇਂ ਲਖਤੇ ਜਿਗਰ ਲੈ ਕੇ ਗੜ੍ਹੀ ਵਿੱਚੋਂ ਨਿਕਲ ਜਾਣ, ਉਨ੍ਹਾਂ ਨੇ ਇਸ ਦਾ ਪ੍ਰਗਟਾਵਾ ਪਾਤਸ਼ਾਹ ਕੋਲ ਕੀਤਾ ਪਰ ਸਾਹਿਬਾਂ ਨੇ ਕਿਹਾਤੁਸੀਂ ਸਾਰੇ ਮੇਰੇ ਲਖਤੇ ਜਿਗਰ ਹੋ। ਸਾਰੇ ਮੇਰੇ ਪੁੱਤਰ ਹੋ। ਪਾਤਸ਼ਾਹ ਨੇ ਖ਼ਾਲਸੇ ਨੂੰ ਮੁਖ਼ਾਤਿਬ ਹੁੰਦਿਆਂ ਕਿਹਾ। ਗੁਰੂ ਨਾਨਕ ਦੇ ਘਰ ਦੀ ਰੱਖਿਆਲਈ ਸਾਰਾ ਪਰਿਵਾਰ ਵਾਰਿਆ ਜਾ ਰਿਹਾ ਹੈ। ਜਿਥੇ ਤੁਸੀਂ ਸ਼ਹੀਦੀਆਂ ਪਾ ਰਹੇ ਹੋ ਉਥੇ ਹੀ ਇਹ ਬੱਚੇ ਵੀ ਸ਼ਹੀਦ ਹੋਣਗੇ। ਭਾਰੀ ਜੰਗ ਹੋ ਰਿਹਾ ਸੀ। ਸਾਹਿਬਜ਼ਾਦਾ ਅਜੀਤ ਸਿੰਘ ਦੇ ਦਿਲ ਵਿੱਚ 'ਜੁਧ ਚਾਉ' ਉਠ ਰਿਹਾ ਸੀ। ਦਿਲੀ ਭਾਵਨਾਲੈ ਕੇ ਦਸਮ ਪਿਤਾ ਨੂੰ ਜੰਗ ਵਿੱਚ ਜੂਝ ਕੇ ਜੁਧ ਚਾਉ ਪੂਰਾਕਰਨ ਦੀ ਅਰਜ਼ ਕੀਤੀ। ਹਜ਼ੂਰ ਪਿਤਾ ਦੀਆਂ ਅਸੀਸਾਂ ਲੈ ਕੇ ਪੰਜ ਸਿੰਘਾਂ ਨਾਲ । ਜੈਕਾਰਿਆਂ ਦੀ ਗੂੰਜ ਵਿੱਚ ਲਲਕਾਰਦੇ ਸਿੱਖ ਸੂਰਬੀਰਾਂ ਨੇ ਅਨੇਕਾਂ ਵੈਰੀਆਂ ਨੂੰ ਮੌਤ ਦੇ ਘਾਟ ਉਤਾਰਿਆ। ਆਖ਼ਰੀ ਦਮ ਤੱਕਜੂਝਦੇ ਹੋਏ ਬਾਕੀ ਸਿੰਘਾਂ ਸਮੇਤ ਸਾਹਿਬਜ਼ਾਦਾ ਅਜੀਤ ਸਿੰਘ ਵੀਸ਼ਹਾਦਤ ਦਾ ਜਾਮ ਪੀ ਗਏ।

    ਵੱਡੇ ਵੀਰ ਨੂੰ ਜੰਗ 'ਚ ਸ਼ਹੀਦ ਹੁੰਦਾ ਵੇਖ ਸਾਹਿਬਜ਼ਾਦਾ ਜੁਝਾਰ ਸਿੰਘਦਾ ਖੂਨ ਵੀ ਖੋਲ ਰਿਹਾ ਸੀ ਅਤੇ ਵੈਰੀ ਨਾਲ ਦੋ ਹੱਥ ਕਰਨ ਲਈ ਗੁਰੂਪਿਤਾ ਪਾਸੋਂ ਆਗਿਆ ਮੰਗੀ ਨੰਨ੍ਹੀ, ਜਿੰਦ ਉਤੇ ਦੁਸ਼ਮਣ ਦੀ ਭੀੜ ਆ ਝਪਟੀ। ਸਾਹਿਬਜ਼ਾਦਾ ਜੁਝਾਰ ਸਿੰਘ ਜੁਝਾਰੀ ਬੀਰਤਾ ਨਾਲ ਦੁਸ਼ਮਣਾਂ ਦੇ ਆਹੂ ਲਾਹੁੰਦੇ ਹੋਏ ਸ਼ਹਾਦਤ ਨੂੰ ਪ੍ਰਵਾਨ ਚੜ੍ਹ ਗਏ। ਸਾਕਾ ਚਮਕੌਰ, ਜਿੱਥੇ ਸਾਡੇ ਕੁਰਬਾਨੀਆਂ ਭਰੇ ਇਤਿਹਾਸ ਦਾਪ੍ਰਤੀਕ ਹੈ ਉਥੇ ਸਿੱਖ ਨੌਜਵਾਨ ਜੋ ਆਪਣੇ ਮਾਣ ਮੱਤੇ ਇਤਿਹਾਸ ਨੂੰਭੁੱਲ ਰਹੇ ਹਨ ਉਨ੍ਹਾਂ ਲਈ ਪ੍ਰੇਰਨਾ ਸ੍ਰੋਤ ਵੀ ਹੈ ਕਿ ਕਿਵੇਂ ਸਿੱਖ ਧਰਮ ਦੀਆਨ ਅਤੇ ਸ਼ਾਨ ਲਈ ਉਹ ਆਪਾ ਵਾਰ ਗਏ। ਇਹ ਸਾਕਾ ਨੌਜਵਾਨਾਂ ਨੂੰ ਆਪਣੇ ਮਨਾਂ ਅੰਦਰ ਝਾਤੀ ਮਾਰਨ ਦੀ ਯਾਦ ਦਿਵਾਉਂਦਾ ਹੈ ਕਿਆਪਣੇ ਹਮ ਉਮਰ ਵੱਡੇ ਵੀਰਾਂ (ਸਾਹਿਬਜ਼ਾਦਿਆਂ) ਦੀ ਕੁਰਬਾਨੀ ਨੂੰਤੱਕੋ। ਆਪਣੇ ਵਿਰਸੇ ਦੀ ਪਛਾਣ ਕਰਨਾ ਹੀ ਸਾਡਾ ਚਮਕੌਰ ਦੇ ਸ਼ਹੀਦਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਧਰਮੀ ਸੂਰਿਆਂ ਦੀਆਂ ਸ਼ਹਾਦਤਾਂ ਦੇ ਕਾਰਨ ਚਮਕੌਰ ਸਾਹਿਬ ਦੀ ਕੱਚੀ ਗੜ੍ਹੀ ਇਤਿਹਾਸ ਦੇ ਪੰਨਿਆਂ ਵਿੱਚ ਰਹਿੰਦੀ ਦੁਨੀਆ ਤਕ ਪੱਕਿਆਂ ਹੋ ਗਈ। ਸਾਨੂੰ ਸਾਰਿਆਂ ਨੂੰ ਚਮਕੌਰ ਸਾਹਿਬ ਦੀ ਇਸ ਪਾਵਨ ਧਰਤੀ ’ਤੇ ਧਰਮ ਯੁੱਧ ਲਈ ਆਪਾ-ਨਿਛਾਵਰ ਕਰਨ ਵਾਲਿਆਂ ਨੂੰ ਪ੍ਰਣਾਮ ਕਰਨ ਲਈ ਜ਼ਰੂਰ ਜਾਣਾ ਚਾਹੀਦਾ ਹੈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਸਾਹਮਣੇ ਰੱਖ ਕੇ ਫੈਸਲੇ ਲੈਣੇ ਚਾਹੀਦੇ ਹਨ।ਅਖੀਰ ਵਿੱਚ ਚਮਕੌਰ ਸਾਹਿਬ ਦੀ ਪਾਵਨ ਧਰਤੀ ਦੇ ਸਮੂਹ ਸ਼ਹੀਦਾਂ ਨੂੰ ਦਿਲੋਂ ਪ੍ਰਣਾਮ ਕਰਦਾ ਹੋਇਆ।

    ਹਵਾਲੇ

    ਸੋਧੋ
    1. "Gobind Singh ,Guru". 19 December 2000. Retrieved 6 March 2021.
    2. Singha (2000), p. 43
    3. Louis E. Fenech, The Sikh Zafar-namah of Guru Gobind Singh, (Oxford University Press, 2013), 66; "The Ẓafar-nāmah in this light assumes the form of an intriguing tautology: certainly the Guru was routed by Mughal forces at both Anandpur and Chamkaur; put bluntly, he and his Sikh were militarily defeated and left scattered."
    4. ਹਵਾਲੇ ਵਿੱਚ ਗ਼ਲਤੀ:Invalid <ref> tag; no text was provided for refs named eos
    5. Louis E. Fenech (2013). The Sikh Zafar-namah of Guru Gobind Singh: A Discursive Blade in the Heart of the Mughal Empire. Oxford University Press. p. 87. ISBN 978-0-19-993145-3.
    6. Raj Pal Singh (2004). The Sikhs : Their Journey Of Five Hundred Years. Pentagon Press. p. 34. ISBN 978-8186505465.
    7. Singha, H. S (2000). The encyclopedia of Sikhism. Hemkunt Press. p. 31. ISBN 978-81-7010-301-1. Retrieved 22 December 2011.
    8. 8.0 8.1 English Translation Zafarnamah stanza 19 " And, what could my forty men do (at Chamkaur), when a hundred thousand men, unawares, pounced upon them? (19)"
    9. 9.0 9.1 "Zafarnamah Hindi". "गुरसनह चि कारे कुनद चिहल नर gursaneh ch kaare kunadh chihal nar कि दह लख बरआयद बरो बेख़बर stanza १९ k dheh lakh baraayadh baro bekhhabar stanza 19"
    10. Jagtar Singh, Sokhi (2016–2017). Zafarnamah (Patshahi Dasveen). Jagtar Singh Sokhi, Sokhi House ,ward no. 4 Mudki Distt Ferozepur. p. 21. Retrieved 7 February 2022. gursaneh ch kaare kunadh chihal nar k dheh lakh baraayadh baro bekhhabar what can forty hungry men do when ten lac strong army pounces upon them ?
    11. Singh, Prof. Surinderjit. guru Gobind singh'sZAFARNAMAH. p. 44. Retrieved 7 February 2022. Gursanah chi kare kunad chihal nar. Ki dab lak bar dyad baro bekhabar.19.What can at all do, the forty famished men, When attacked suddenly by a million foemen.19
    12. Dasam Granth Manuscript. Panjab Digital Library of custodian Dera Gurusar Khudda Hoshiarpur. Translation written on the ANGS of Sree Dasam Granth – By Mashaqat Singh
    13. Dhillon, Dr Dalbir Singh (1988). Sikhism – Origin and Development. Atlantic Publishers and Distributors. p. 151. Archived from the original on 17 September 2016.