ਸਿੱਖ ਐਜੂਕੇਸ਼ਨਲ ਸੁਸਾਇਟੀ

ਸਿੱਖ ਐਜੂਕੇਸ਼ਨਲ ਸੁਸਾਇਟੀ ਸੰਸਥਾ ਪੰਜਾਬ ਤੇ ਚੰਡੀਗੜ੍ਹ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦੀ ਹੈ। ਸੰਸਥਾ ਵੱਲੋਂ ਅੱਠ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ ਜਿਸ ਵਿੱਚ 12 ਹਜ਼ਾਰ ਦੇ ਕਰੀਬ ਵਿਦਿਆਰਥੀ ਉੱਚ ਵਿੱਦਿਆ ਹਾਸਲ ਕਰ ਰਹੇ ਹਨ।

ਸਿੱਖ ਐਜੂਕੇਸ਼ਨਲ ਸੁਸਾਇਟੀ
ਮਾਟੋਫੈਲੇ ਵਿੱਦਿਆ ਚਾਨਣ ਹੋਇ
ਕਿਸਮਸਿੱਖਿਆ
ਸਥਾਪਨਾ1937
ਟਿਕਾਣਾ
ਪਹਿਲਾ ਲਹੌਰ ਹੁਣ ਚੰਡੀਗੜ੍ਹ
, ,
ਕੈਂਪਸਸ਼ਹਿਰੀ ਅਤੇ ਪੇੰਡੂ
ਵੈੱਬਸਾਈਟਸਿੱਖ ਐਜੂਕੇਸ਼ਨਲ ਸੁਸਾਇਟੀ

ਇਤਿਹਾਸ

ਸੋਧੋ

1937 ਵਿੱਚ ਇਸ ਸੁਸਾਇਟੀ ਦਾ ਗਠਨ ਹੋਇਆ ਅਤੇ ਲਾਹੌਰ ਵਿੱਖੇ ਪਹਿਲਾ ਸਿੱਖ ਨੈਸ਼ਨਲ ਕਾਲਜ ਖੋਲ੍ਹਿਆ ਜਿਸ ਨੂੰ ਆਜ਼ਾਦੀ ਤੋਂ ਬਾਅਦ ਸੰਨ 1948 ਵਿੱਚ ਕਾਦੀਆਂ ਗੁਰਦਾਸਪੁਰ ਵਿੱਖੇ ਸਥਾਪਿਤ ਕੀਤਾ ਗਿਆ। ਸੰਨ 1966 ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਦਾ ਨੀਂਹ ਪੱਥਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਨੇ ਰੱਖਿਆ। ਸੰਨ 1973 ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਲੜਕੀਆਂ, ਸੰਨ 1982 ਵਿੱਚ ਗੁਰੂ ਗੋਬਿੰਦ ਸਿੰਘ ਕਾਲਜ ਆਫ ਫਾਰਮੇਸੀ ਅਤੇ ਸੰਨ 1922 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜੀਏਟ ਪਬਲਿਕ ਸਕੂਲ ਦੀ ਸਥਾਪਨ ਕੀਤੀ।

ਉਦੇਸ਼

ਸੋਧੋ

ਸੰਸਥਾ ਦਾ ਟੀਚਾ ਵਿਦਿਆਰਥੀਆਂ ਨੂੰ ਪੇਸ਼ੇਵਰ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਉਣ ਦਾ ਹੈ ਤਾਂ ਕਿ ਉਹ ਸਮੇਂ ਦੇ ਹਾਣੀ ਬਣ ਸਕਣ। ਉਹ ਚੰਡੀਗੜ੍ਹ ਵਿੱਚ ਰੈਜੀਡੈਂਸ ਯੂਨੀਵਰਸਿਟੀ ਬਣਾਉਣਾ ਚਾਹੁੰਦੇ ਹਨ। ਸੰਸਥਾ ਵੱਲੋਂ ਗ਼ਰੀਬ ਘਰ ਦੇ ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਖੇਡਾਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਅਤੇ ਸੰਨ 1984 ਦੇ ਦੰਗਾ ਪੀੜਤ ਪਰਿਵਾਰਾਂ ਦੇ ਬੱਚੇ ਇਸ ਸੰਸਥਾ ਵਿੱਚ ਮੁਫ਼ਤ ਸਿੱਖਿਆ ਹਾਸਲ ਕਰ ਰਹੇ ਹਨ।

ਹਵਾਲੇ

ਸੋਧੋ